Breaking News ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂਘੱਟ ਟੈਕਸ ਨਾਲ ਆਸਾਨ ਜੀਐਸਟੀ ਦਾ ਵਾਅਦਾ ਕਰਦਿਆਂ, ਵੜਿੰਗ ਨੇ ਆਰਥਿਕ ਦ੍ਰਿਸ਼ਟੀਕੋਣ ਨੂੰ ਕੀਤਾ ਪੇਸ਼ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਵਾਧਾ ਦੇਣਾ ਹੈ: ਚਰਨ ਸਿੰਘ ਸਪਰਾਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮੁਲਾਜ਼ਮਾਂ ਨੇ ਖੁਦ ਕੀਤੀ ਵਾਤਾਵਰਣ ਦੀ ਸੰਭਾਲ ਲਈ ਸਫਾਈ

ਦੁਆਰਾ: Punjab Bani ਪ੍ਰਕਾਸ਼ਿਤ :Monday, 29 January, 2024, 06:08 PM

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮੁਲਾਜ਼ਮਾਂ ਨੇ ਖੁਦ ਕੀਤੀ ਵਾਤਾਵਰਣ ਦੀ ਸੰਭਾਲ ਲਈ ਸਫਾਈ
ਗੁਰਦੁਆਰਾ ਕੰਪਲੈਕਸ ਅੰਦਰਲੇ ਪਾਰਕਾਂ ਅੰਦਰ ਵਾਤਾਵਰਣ ਅਤੇ ਸਵੱਛਤਾ ਤਹਿਤ ਕੀਤੀ ਗਈ ਸਫਾਈ : ਮੈਨੇਜਰ ਕਰਨੈਲ ਸਿੰਘ
ਪਟਿਆਲਾ 29 ਜਨਵਰੀ ()
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਸਫਾਈ ਮੁਹਿੰਮ ਜ਼ਿੰਮੇਵਾਰੀ ਮੁਲਾਜ਼ਮਾਂ ਨੇ ਲਈ ਅਤੇ ਗੁਰਦੁਆਰਾ ਸਾਹਿਬ ਦੇ ਵੱਖ ਵੱਖ ਪਾਰਕਾਂ ਵਿਚ ਸਫਾਈ ਕੀਤੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ਅਗਾਮੀ ਦਿਹਾੜਿਆਂ ਅਤੇ ਸਾਲਾਨਾ ਤਿਉਹਾਰਾਂ ਦੇ ਮੱਦੇਨਜ਼ਰ ਵੱਖ ਵੱਖ ਪਾਰਕਾਂ ਦੀ ਸਾਫ ਸਫਾਈ ਜਿਥੇ ਰੋਜਮਰਾ ਦੀ ਡਿਊਟੀ ਵਿਚ ਹੈ, ਉਥੇ ਹੀ ਮੁਲਾਜ਼ਮਾਂ ਨੇ ਡਿਊਟੀ ਤੋਂ ਇਲਾਵਾ ਆਪਣੇ ਕੀਮਤੀ ਸਮੇਂ ਵਿਚ ਖੁਦ ਸਫਾਈ ਮੁਹਿੰਮ ਵਿਚ ਹਿੱਸਾ ਲਿਆ। ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਜਾਣਕਾਰੀ ਦਿੱਤੀ ਕਿ ਜਿਥੇ ਵਾਤਾਵਰਣ ਅਤੇ ਸਵੱਛਤਾ ਨੂੰ ਧਿਆਨ ਵਿਚ ਰੱਖਦਿਆਂ ਸਫਾਈ ਕੀਤੀ ਗਈ, ਉਥੇ ਹੀ ਅਗਲੇ ਫਰਵਰੀ ਦੇ ਮਹੀਨੇ ਵਿਚ ਸਾਲਾਨਾ ਬਸੰਤ ਪੰਚਮੀ ਦੇ ਦਿਹਾੜਾ ਹੁੰਦਾ ਅਤੇ ਇਸ ਦੌਰਾਨ ਲੱਖਾਂ ਦੀ ਗਿਣਤੀ ਵਿਚ ਸੰਗਤ ਗੁਰੂ ਘਰ ਮੱਥਾ ਟੇਕਣ ਪੁੱਜਦੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਗਲਿਆਰੇ ਅੰਦਰਲੇ ਪਾਰਕਾਂ ਵਿਚ ਅਕਸਰ ਸੰਗਤ ਜਿਥੇ ਬੈਠਕੇ ਗੁਰੂ ਘਰ ਅੰਦਰ ਚੱਲਦੇ ਨਿਰੰਤਰ ਕੀਰਤਨ ਪ੍ਰਵਾਹ ਅਤੇ ਗੁਰਬਾਣੀ ਦਾ ਆਨੰਦ ਉਠਾਉਂਦੀ ਹੈ, ਉਥੇ ਹੀ ਪਾਰਕਾਂ ਦੀ ਸਾਂਭ ਸੰਭਾਲ ਅਤੇ ਵਾਤਾਵਰਣ ਤਹਿਤ ਬੂਟਿਆਂ ਦੀ ਸਾਂਭ ਸੰਭਾਲ ਵੀ ਸਮੇਂ ਦੀ ਵੱਡੀ ਲੋੜ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਇੰਦਰਜੀਤ ਸਿੰਘ ਗਿੱਲ, ਮਨਦੀਪ ਸਿੰਘ ਭਲਵਾਨ ਤੋਂ ਇਲਾਵਾ ਦਫਤਰ ਦੇ ਸਮੂਹ ਸਟਾਫ ਮੈਂਬਰਾਂ ਨੇ ਵੀ ਇਸ ਸਫਾਈ ਮੁਹਿੰਮ ਵਿਚ ਸ਼ਮੂਲੀਅਤ ਕੀਤੀ।



Scroll to Top