Breaking News ਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਖ਼ਾਲਸਾ ਅਕਾਲ ਪੁਰਖ਼ ਕੀ ਫ਼ੌਜ ਸੁਸਾਇਟੀ ਨੇ ਵਿਸਾਖੀ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਹੋਤੀ ਮਰਦਾਨ ਸਾਹਿਬ ਤੋਂ ਨਗਰ ਕੀਰਤਨ ਸਜਾਇਆਜੇਕਰ ਤਰੱਕੀ ਕਰਨੀ ਹੈ ਤਾਂ ਮਾਤਾ ਪਿਤਾ ਅਤੇ ਅਧਿਆਪਕਾਂ ਦਾ ਸਨਮਾਨ ਕਰੋ : ਕੁਲਤਾਰ ਸਿੰਘ ਸੰਧਵਾਂਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹਪੀ. ਐਸ. ਪੀ. ਸੀ. ਐਲ. ਨੇ ਕਣਕ ਦੀਆਂ ਫਸਲਾਂ ਨੂੰ ਅੱਗ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਕੀਤੀ ਸ਼ੁਰੂ : ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ.ਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣੇ ਸੁਖਬੀਰ ਬਾਦਲਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗ

ਹਫਤੇ ਦੇ ਅੰਦਰ ਲਾਗੂ ਹੋ ਜਾਵੇਗਾ ਸੀਏਏ : ਸ਼ਾਤਨ ਠਾਕਰ

ਦੁਆਰਾ: Punjab Bani ਪ੍ਰਕਾਸ਼ਿਤ :Monday, 29 January, 2024, 06:34 PM

ਹਫਤੇ ਦੇ ਅੰਦਰ ਲਾਗੂ ਹੋ ਜਾਵੇਗਾ ਸੀਏਏ : ਸ਼ਾਤਨ ਠਾਕਰ
ਕੋਲਕਾਤਾ, 29 ਜਨਵਰੀ
ਕੇਂਦਰੀ ਮੰਤਰੀ ਸ਼ਾਂਤਨੂ ਠਾਕੁਰ ਨੇ ਅੱਜ ਕਿਹਾ ਹੈ ਕਿ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਹਫ਼ਤੇ ਦੇ ਅੰਦਰ ਦੇਸ਼ ਵਿੱਚ ਲਾਗੂ ਹੋ ਜਾਵੇਗਾ। ਸਮਾਚਾਰ ਚੈਨਲ ਨਾਲ ਗੱਲਬਾਤ ਦੌਰਾਨ ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਮਟੁਆ ਭਾਈਚਾਰੇ ਦੇ ਪ੍ਰਭਾਵ ਵਾਲੇ ਖੇਤਰ ਬੋਂਗਾਂਵ ਤੋਂ ਭਾਜਪਾ ਦੇ ਸੰਸਦ ਠਾਕੁਰ ਨੇ ਕਿਹਾ ਕਿ ਵਿਵਾਦਿਤ ਕਾਨੂੰਨ ਨੂੰ ਸੱਤ ਦਿਨਾਂ ਦੇ ਅੰਦਰ ਤੇਜ਼ੀ ਨਾਲ ਲਾਗੂ ਕੀਤਾ ਜਾਵੇਗਾ। 2019 ਵਿੱਚ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲਿਆਂਦੇ ਸੀਏਏ ਦਾ ਉਦੇਸ਼ 31 ਦਸੰਬਰ 2014 ਤੋਂ ਪਹਿਲਾਂ ਭਾਰਤ ’ਚ ਵਸੇ ਬੰਗਲਾਦੇਸ਼, ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ ਦੇ ਹਿੰਦੂ, ਸਿੱਖ, ਜੈਨ, ਬੋਧੀ, ਪਾਰਸੀ ਅਤੇ ਈਸਾਈਆਂ ਸਮੇਤ ਸਤਾਏ ਗੈਰ-ਮੁਸਲਿਮ ਪਰਵਾਸੀਆਂ ਨੂੰ ਭਾਰਤੀ ਨਾਗਰਿਕਤਾ ਪ੍ਰਦਾਨ ਕਰਨ ਲਈ। ਮੰਤਰੀ ਨੇ ਕਿਹਾ,‘ਸੀਏਏ ਬਹੁਤ ਜਲਦੀ ਲਾਗੂ ਕੀਤਾ ਜਾਵੇਗਾ। ਇਸ ਨੂੰ ਸੱਤ ਦਿਨਾਂ ਦੇ ਅੰਦਰ ਲਾਗੂ ਕਰ ਦਿੱਤਾ ਜਾਵੇਗਾ। ਇਹ ਮੇਰੀ ਗਾਰੰਟੀ ਹੈ।’ ਬੰਦਰਗਾਹਾਂ, ਜਹਾਜ਼ਰਾਨੀ ਅਤੇ ਜਲ ਮਾਰਗਾਂ ਬਾਰੇ ਕੇਂਦਰੀ ਰਾਜ ਮੰਤਰੀ ਠਾਕੁਰ ਨੇ ਦਾਅਵਾ ਕੀਤਾ ਕਿ ਇਸ ਸਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਵਿੱਚ ਸੀਏਏ ਲਾਗੂ ਕਰ ਦਿੱਤਾ ਜਾਵੇਗਾ।