Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Wednesday, 01 Jul 2026 | 7:18 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਗਣਤੰਤਰ ਦਿਵਸ ; ਫੁੱਲ ਡਰੈਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਗਣਤੰਤਰ ਦਿਵਸ ; ਫੁੱਲ ਡਰੈਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਗਣਤੰਤਰ ਦਿਵਸ ; ਫੁੱਲ ਡਰੈਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ
-ਪੰਜਾਬ ਦੇ ਰਾਜਪਾਲ 26 ਜਨਵਰੀ ਨੂੰ ਪੋਲੋ ਗਰਾਊਂਡ ‘ਚ ਲਹਿਰਾਉਣਗੇ ਤਿਰੰਗਾ
-75ਵੇਂ ਗਣਤੰਤਰ ਦਿਵਸ ਦੇ ਸਮਾਗਮ ਲਈ ਤਿਆਰੀਆਂ ਮੁਕੰਮਲ : ਸਾਕਸ਼ੀ ਸਾਹਨੀ
-ਸੁਰੱਖਿਆ ਪੱਖੋਂ ਸਾਰੇ ਇੰਤਜ਼ਾਮ ਮੁਕੰਮਲ : ਐਸ.ਐਸ.ਪੀ
ਪਟਿਆਲਾ, 24 ਜਨਵਰੀ :
26 ਜਨਵਰੀ ਨੂੰ ਦੇਸ਼ ਦੇ 75ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਦੇ ਰਾਜਾ ਭਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਕਰਵਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਇੱਥੇ ਐਸ.ਐਸ.ਪੀ. ਵਰੁਣ ਸ਼ਰਮਾ ਸਮੇਤ ਇਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਰਾਜਪਾਲ ਮਾਣਯੋਗ ਸ੍ਰੀ ਬਨਵਾਰੀ ਲਾਲ ਪੁਰੋਹਿਤ ਇਸ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕਰਨਗੇ ਅਤੇ ਪੰਜਾਬ ਵਾਸੀਆਂ ਦੇ ਨਾਮ ਆਪਣਾ ਸੰਦੇਸ਼ ਦੇਣਗੇ। ਉਪਰੰਤ ਪੰਜਾਬ ਦੇ ਰਾਜਪਾਲ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲੈਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਰੇਡ ਵਿੱਚ 17 ਟੁਕੜੀਆਂ ਹਿੱਸਾ ਲੈਣਗੀਆਂ ਜਿਹਨਾਂ ਵਿਚੋਂ ਇਕ ਟੁਕੜੀ ਆਈ.ਟੀ.ਬੀ.ਪੀ., ਪੰਜ ਟੁਕੜੀਆਂ ਪੁਲਿਸ ਰਿਕਰੂਟਸ ਟਰੇਨਿੰਗ ਸੈਂਟਰ ਪੀ.ਏ.ਪੀ. ਜਲੰਧਰ ਦੀਆਂ, ਦੋ ਟੁਕੜੀਆਂ ਆਰ.ਟੀ.ਸੀ. ਪੀ.ਏ.ਪੀ. ਮਹਿਲਾ ਵਿੰਗ ਤੇ ਇਕ ਇਕ ਟੁਕੜੀ ਹੋਮ ਗਾਰਡਜ਼ (ਮਹਿਲਾ ਤੇ ਪੁਰਸ਼) ਦੀ ਹੈ। ਇਸ ਤੋਂ ਇਲਾਵਾ ਰਾਜਸਥਾਨ ਪੁਲਿਸ ਟੁਕੜੀ ਸਮੇਤ ਐਨ.ਸੀ.ਸੀ. ਏਅਰ ਵਿੰਗ, ਐਨ.ਸੀ.ਸੀ. ਆਰਮੀ ਵਿੰਗ, ਐਨ.ਸੀ.ਸੀ. ਗਰਲਜ਼ ਬਟਾਲੀਅਨ, ਰੈਡ ਕਰਾਸ ਸੇਂਟ ਜੌਨ੍ਹ ਐਂਬੂਲੈਂਸ, ਸਕਾਊਟਸ ਤੇ ਗਰਲਜ਼ ਗਾਈਡ, ਪਟਿਆਲਾ ਸਕੂਲ ਆਫ਼ ਬਲਾਈਡ ਦੇ ਬੱਚਿਆਂ ਦੀ ਟੁਕੜੀ ਤੋਂ ਇਲਾਵਾ ਪੰਜਾਬ ਆਰਮਡ ਪੁਲਿਸ ਜਲੰਧਰ ਦਾ ਪਾਈਪ ਬੈਂਡ, ਬਰਾਸ ਬੈਂਡ ਤੇ ਆਈ.ਆਰ.ਬੀ. ਬੈਂਡ ਸ਼ਾਮਲ ਹੋਣਗੇ। ਪਰੇਡ ਦੀ ਅਗਵਾਈ ਪਰੇਡ ਕਮਾਂਡਰ ਏ.ਸੀ.ਪੀ. ਵੈਭਵ ਚੌਧਰੀ ਅਤੇ ਸੈਕਿੰਡ ਪਰੇਡ ਕਮਾਂਡਰ ਸਤਵੀਰ ਸਿੰਘ ਕਰਨਗੇ। ਉਨ੍ਹਾਂ ਦੱਸਿਆ ਕਿ ਮਾਰਚ ਪਾਸਟ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ ਅਤੇ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਸੱਭਿਆਚਾਰਕ ਪ੍ਰੋਗਰਾਮ ਵਿੱਚ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪੁਰਾਣੀ ਪੁਲਿਸ ਲਾਈਨ, ਸਰਕਾਰੀ ਮਾਡਲ ਸਕੂਲ ਫੀਲਖਾਨਾ, ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨਿਊ ਪਾਵਰ ਹਾਊਸ ਕਲੋਨੀ, ਸਰਕਾਰੀ ਮਲਟੀਪਰਪਜ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਦੇ ਵਿਦਿਆਰਥੀਆਂ ਵੱਲੋਂ ਪੇਸ਼ਕਾਰੀ ਕੀਤੀ ਜਾਵੇਗੀ। ਇਸ ਮੌਕੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਖੇਡ ਅਫ਼ਸਰ ਵੱਲੋਂ ਵੱਖ ਵੱਖ ਖੇਡਾਂ ਦੀ ਪੇਸ਼ਕਾਰੀ ਵੀ ਕਰਵਾਈ ਜਾਵੇਗੀ।
ਇਸ ਸਮੇਤ ਮੋਟਰਸਾਈਕਲ ਦੇ ਕਰਤੱਵ ਹੋਣਗੇ। ਸਰਕਾਰੀ ਮਹਿੰਦਰਾ ਕਾਲਜ, ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ, ਸਕੂਲ ਆਫ਼ ਐਮੀਨੈਂਸ ਫੀਲਖਾਨਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਦੇ ਵਿਦਿਆਰਥੀ ਭੰਗੜਾ ਪੇਸ਼ ਕਰਨਗੇ ਅਤੇ ਸਰਕਾਰੀ ਕਾਲਜ ਲੜਕੀਆਂ, ਮਹਿੰਦਰਾ ਕਾਲਜ, ਸਰਕਾਰੀ ਬਿਕਰਮ ਕਾਲਜ, ਸਿਵਲ ਲਾਈਨਜ਼, ਅਨਾਰਦਾਨਾ ਚੌਂਕ ਤੇ ਸਰਕਾਰੀ ਸਕੂਲ ਸਨੌਰੀ ਗੇਟ ਪਟਿਆਲਾ ਦੀਆਂ ਵਿਦਿਆਰਥਣਾਂ ਲੋਕ ਨਾਚ ਗਿੱਧੇ ਦੀ ਪੇਸ਼ਕਾਰੀ ਕਰਨਗੀਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੌਕੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਆਜ਼ਾਦੀ ਘੁਲਾਟੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਨਗੇ ਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਕਰਨਗੇ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ। ਸਮਾਰੋਹ ਦੇ ਅਖੀਰ ਵਿੱਚ ਰਾਸ਼ਟਰੀ ਗਾਨ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਮਾਗਮ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਇਸ ਸਾਰੇ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚੜਾਉਣ ਲਈ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਇਸੇ ਦੌਰਾਨ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਸਮਾਗਮਾਂ ਲਈ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਐਸ.ਪੀਜ਼ ਅਤੇ ਡੀ.ਐਸ.ਪੀਜ਼ ਸੁਰੱਖਿਆ ਪੱਖੋਂ ਨਿਗਰਾਨੀ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਸੁਚਾਰੂ ਢੰਗ ਨਾਲ ਟ੍ਰੈਫਿਕ ਪ੍ਰਬੰਧ ਵੀ ਯਕੀਨੀ ਬਣਾਏ ਗਏ ਹਨ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਕੋਈ ਦਿਕੱਤ ਦਾ ਸਾਹਮਣਾ ਨਾ ਕਰਨਾ ਪਵੇ।

Scroll to Top