Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 9:51 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪੁਲੀਸ ਵੱਲੋਂ ਆਪਣੀ ਕਿਸਮ ਦੀ ਪਹਿਲੀ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਲੈਬ ਕੀਤੀ ਜਾਵੇਗੀ ਸਥਾਪਿਤ

ਪੰਜਾਬ ਪੁਲੀਸ ਵੱਲੋਂ ਆਪਣੀ ਕਿਸਮ ਦੀ ਪਹਿਲੀ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਲੈਬ ਕੀਤੀ ਜਾਵੇਗੀ ਸਥਾਪਿਤ

ਪੰਜਾਬ ਪੁਲੀਸ ਵੱਲੋਂ ਆਪਣੀ ਕਿਸਮ ਦੀ ਪਹਿਲੀ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਲੈਬ ਕੀਤੀ ਜਾਵੇਗੀ ਸਥਾਪਿਤ

– ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੀ ਮੌਜੂਦਗੀ ਵਿੱਚ ਪੁਲੀਸ ਨੇ ਆਈ.ਆਈ.ਟੀ. ਰੋਪੜ ਨਾਲ ਕੀਤਾ ਐਮ.ਓ.ਯੂ. (ਸਮਝੌਤਾ) ਸਹੀਬੱਧ

– ਡੀ.ਜੀ.ਪੀ. ਪੰਜਾਬ ਨੇ ਪੰਜਾਬ ਪੁਲੀਸ ਦੇ ਆਧੁਨਿਕੀਕਰਨ ਵਿੱਚ ਭਰਪੂਰ ਸਹਿਯੋਗ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

– ਏ.ਆਈ. ਅਤੇ ਐਮ.ਐਲ. ਲੈਬ ਅਪਰਾਧਿਕ ਗਤੀਵਿਧੀਆਂ ਦਾ ਪਤਾ ਲਗਾਉਣ, ਅਪਰਾਧਿਕ ਵਿਵਹਾਰ ਨੂੰ ਸਮਝਣ ਵਿੱਚ ਕਰੇਗੀ ਪੁਲੀਸ ਦੀ ਮਦਦ : ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ, 24 ਜਨਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਤਹਿਤ ਸੂਬੇ ਵਿੱਚ ਪੰਜਾਬ ਪੁਲੀਸ ਦੇ ਕੰਮ-ਕਾਜ ਨੂੰ ਹੋਰ ਆਧੁਨਿਕ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀਆਂ ਨਵੀਨਤਮ ਤਕਨੀਕਾਂ ਨਾਲ ਲੈਸ ਕਰਨ ਦੇ ਮੱਦੇਨਜ਼ਰ ਪਹਿਲੀ ਪੁਲਾਂਘ ਪੁੱਟਦਿਆਂ, ਪੰਜਾਬ ਪੁਲੀਸ ਨੇ ਅਪਣੀ ਕਿਸਮ ਦੀ ਪਲੇਠੀ ਅਤੇ ਨਵੇਕਲੀ ਇਨ-ਹਾਊਸ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਅਤੇ ਮਸ਼ੀਨ ਲਰਨਿੰਗ (ਐਮ.ਐਲ.) ਲੈਬ ਸਥਾਪਤ ਕਰਨ ਲਈ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ.) ਰੋਪੜ ਨਾਲ ਐਮਓਯੂ ਸਹੀਬੱਧ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ।

ਇਹ ਐਮ.ਓ.ਯੂ. ਏ.ਡੀ.ਜੀ.ਪੀ. ਟੈਕਨੀਕਲ ਸਰਵਿਸਿਜ਼, ਪੰਜਾਬ ਰਾਮ ਸਿੰਘ ਅਤੇ ਆਈ.ਆਈ.ਟੀ. ਰੋਪੜ ਦੇ ਡਾਇਰੈਕਟਰ ਪ੍ਰੋਫੈਸਰ ਰਾਜੀਵ ਆਹੂਜਾ ਨੇ ਡੀ.ਜੀ.ਪੀ., ਪੰਜਾਬ ਗੌਰਵ ਯਾਦਵ ਦੀ ਮੌਜੂਦਗੀ ਵਿੱਚ ਸਹੀਬੱਧ ਕੀਤਾ। ਇਸ ਦੌਰਾਨ ਐਸ.ਪੀ. ਟੈਕਨੀਕਲ ਸਰਵਿਸਿਜ਼ ਪੰਜਾਬ, ਸੰਦੀਪ ਕੌਰ ਸੰਧੂ ਅਤੇ ਆਈ.ਆਈ.ਟੀ. ਰੋਪੜ ਦੇ ਸਹਾਇਕ ਪ੍ਰੋਫੈਸਰ ਡਾ. ਸੰਤੋਸ਼ ਕੁਮਾਰ ਵਿਪਾਰਥੀ ਵੀ ਮੌਜੂਦ ਸਨ।

ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲੀਸ ਦੇ ਆਧੁਨਿਕੀਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੂਰਨ ਸਹਿਯੋਗ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸਹਿਯੋਗ ਨਾ ਸਿਰਫ਼ ਵੱਖ-ਵੱਖ ਤਕਨੀਕੀ ਕਾਢਾਂ ਲਈ ਰਾਹ ਪੱਧਰਾ ਕਰੇਗਾ ਸਗੋਂ ਭਵਿੱਖਮੁਖੀ ਪੁਲਿਸਿੰਗ, ਅਪਰਾਧ ਦੀ ਜੜ੍ਹ ਤੱਕ ਜਾਣ ਅਤੇ ਅਧਿਐਨ ਕਰਨ, ਫੇਸ਼ੀਅਲ ਰਿਕਗਨੀਸ਼ਨ ਅਤੇ ਇੰਟੈਲੀਜੈਂਟ ਡਿਸੀਜਨ ਮੇਕਿੰਗ ਲਈ ਅਤਿ-ਆਧੁਨਿਕ ਤਕਨੀਕਾਂ ਨੂੰ ਵਰਤਣ ਵਿੱਚ ਵੀ ਮਦਦ ਕਰੇਗਾ।

ਉਨ੍ਹਾਂ ਕਿਹਾ ਕਿ ਜਿੱਥੇ ਏ.ਆਈ. ਵੱਡੀ ਪੱਧਰ ’ਤੇ ਡੇਟਾ ਵਿੱਚ ਪੈਟਰਨਾਂ ਅਤੇ ਰੁਝਾਨਾਂ ਦੀ ਪਛਾਣ ਕਰਕੇ ਅਪਰਾਧਿਕ ਗਤੀਵਿਧੀਆਂ ਅਤੇ ਧੋਖਾਧੜੀਆਂ ਦਾ ਪਤਾ ਲਗਾਉਣ ਵਿੱਚ ਪੁਲੀਸ ਦੀ ਸਹਾਇਤਾ ਕਰ ਸਕਦਾ ਹੈ, ਉਥੇ ਹੀ ਐਮ.ਐਲ. ਐਲਗੋਰਿਦਮ ਅਪਰਾਧਿਕ ਵਿਵਹਾਰ ਨੂੰ ਸਮਝਣ ਅਤੇ ਉਸ ਅਨੁਸਾਰ ਸਰੋਤਾਂ ਦੀ ਵੰਡ ਕਰਨ ਵਿੱਚ ਮਦਦ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਲੈਬ ਰੀਅਲ-ਟਾਈਮ ਡੇਟਾ ਦੇ ਆਧਾਰ ’ਤੇ ਮਨੁੱਖਾ ਸ਼ਕਤੀ ਦੀ ਤਾਇਨਾਤੀ ਨੂੰ ਅਨੁਕੂਲ ਬਣਾਉਣ ਵਿੱਚ ਵੀ ਮਦਦ ਕਰੇਗੀ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਏ.ਡੀ.ਜੀ.ਪੀ. ਰਾਮ ਸਿੰਘ ਨੇ ਕਿਹਾ ਕਿ ਅਜੋਕੇ ਦੌਰ ਵਿੱਚ ਮਸ਼ੀਨ ਲਰਨਿੰਗ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਵਿੱਚ ਤੇਜ਼ੀ ਨਾਲ ਹੋ ਰਹੀ ਤਰੱਕੀ ਲਾਅ ਇਨਫੋਰਸਮੈਂਟ ਏਜੰਸੀਆਂ ਦੇ ਕਾਰਜ ਸਮਰੱਥਾ ਦੀ ਨਕਸ਼-ਨੁਹਾਰ ਬਦਲਣ ਦੀ ਸਮਰੱਥਾ ਰੱਖਦੀ ਹੈ।

ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ, ਜੋ ਕਿ ਅਤਿ-ਆਧੁਨਿਕ ਤਕਨਾਲੋਜੀਆਂ ਦਾ ਲਾਭ ਉਠਾਉਣ ਦੇ ਟੀਚੇ ਵਜੋਂ ਚਲਾਈ ਗਈ ਹੈ, ਕਾਨੂੰਨ ਲਾਗੂ ਕਰਨ ਦੀਆਂ ਸਮਰੱਥਾਵਾਂ ਨੂੰ ਵਧਾਉਣ, ਜਨਤਕ ਸੁਰੱਖਿਆ ਨੂੰ ਬਿਹਤਰ ਬਣਾਉਣ ਅਤੇ ਏ.ਆਈ.-ਸੰਚਾਲਿਤ ਸੁਰੱਖਿਆ ਹੱਲਾਂ ਵਿੱਚ ਨਵੀਨਤਾ ਨੂੰ ਵਧਾਉਣ ਵਿੱਚ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਭਰ ’ਚ ਕਾਨੂੰਨ ਲਾਗੂ ਕਰਨ ਦੇ ਅਮਲਾਂ ਵਿੱਚ ਕ੍ਰਾਂਤੀ ਲਿਆਉਣ ਅਤੇ ਸੁਰੱਖਿਆ ਉਪਾਵਾਂ ਨੂੰ ਵਧਾਉਣ ਲਈ ਐਮ.ਐਲ. ਅਤੇ ਏ.ਆਈ. ਵਿੱਚ ਤਰੱਕੀ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਜ਼ਿਕਰਯੋਗ ਹੈ ਕਿ ਇਹ ਲੈਬ ਰਿਪੋਰਟਾਂ ਅਤੇ ਕਾਗਜ਼ੀ ਕਾਰਵਾਈਆਂ ਨੂੰ ਸਵੈਚਾਲਤ ਬਣਾਉਣ ਦੇ ਨਤੀਜੇ ਵਜੋਂ ਅਧਿਕਾਰੀਆਂ ਅਤੇ ਪ੍ਰਸ਼ਾਸਨਿਕ ਸਟਾਫ ਦੇ ਸਮੇਂ ਦੀ ਬਚਤ ਨੂੰ ਯਕੀਨੀ ਬਣਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਏਗੀ। ਏ.ਆਈ.-ਸੰਚਾਲਿਤ ਡੈਸ਼ਬੋਰਡ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਰੀਅਲ-ਟਾਈਮ ਵਿਸ਼ਲੇਸ਼ਣ ਅਤੇ ਚੱਲ ਰਹੇ ਓਪਰੇਸ਼ਨਾਂ ਅਤੇ ਘਟਨਾਵਾਂ ਦੀ ਸੂਝ, ਸਥਿਤੀ ਸੰਬੰਧੀ ਜਾਗਰੂਕਤਾ ’ਚ ਸੁਧਾਰ ਪ੍ਰਦਾਨ ਕਰ ਸਕਦੇ ਹਨ।

Advertisement
Advertisement
Advertisement
Advertisement
Scroll to Top