Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਡੇਅਰੀ ਵਿਕਾਸ ਵਿਭਾਗ ਨੇ ਪਿੰਡ ਕਰਹਾਲੀ ਸਾਹਿਬ ਵਿਖੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ

ਦੁਆਰਾ: Punjab Bani ਪ੍ਰਕਾਸ਼ਿਤ :Wednesday, 24 January, 2024, 06:22 PM

ਡੇਅਰੀ ਵਿਕਾਸ ਵਿਭਾਗ ਨੇ ਪਿੰਡ ਕਰਹਾਲੀ ਸਾਹਿਬ ਵਿਖੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ
ਵਿਭਾਗ ਵੱਲੋਂ 2-2 ਕਿੱਲੋ ਦੇ ਮਿਨਰਲ ਮਿਕਸਚਰ ਦੇ ਪੈਕਟ ਮੁਫ਼ਤ ਵੰਡੇ
ਪਟਿਆਲਾ, 24 ਜਨਵਰੀ:
ਡੇਅਰੀ ਵਿਕਾਸ ਵਿਭਾਗ ਪਟਿਆਲਾ ਵੱਲੋਂ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਿੰਡ ਕਰਹਾਲੀ ਸਾਹਿਬ ਬਲਾਕ ਭੁਨਰਹੇੜੀ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਜਿਸ ਵਿੱਚ 250 ਦੇ ਕਰੀਬ ਦੁੱਧ ਉਤਪਾਦਕਾਂ ਵੱਲੋਂ ਭਾਗ ਲਿਆ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਕਰ ਰਹੇ ਸ਼੍ਰੀ ਚਰਨਜੀਤ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਪਟਿਆਲਾ ਵੱਲੋਂ ਡੇਅਰੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ 2 ਹਫਤੇ ਅਤੇ 4 ਹਫਤੇ ਸਿਖਲਾਈਆਂ , ਡੀ.ਡੀ-8 ਸਕੀਮ, ਕੈਟਲਸ਼ੈੱਡ ਦੀ ਮਹੱਤਤਾ, ਕਮਰਸ਼ੀਅਲ ਡੇਅਰੀ ਫਾਰਮਿੰਗ ਦੀ ਵਿਉਂਤਬੰਦੀ ਬਾਰੇ ਵਿਸਥਰਪੂਰਵਕ ਜਾਣਕਾਰੀ ਦਿੱਤੀ ਗਈ।
ਡਾ. ਜੀਵਨ ਗੁਪਤਾ ਸੀਨੀਅਰ ਵੈਟਰਨਰੀ ਅਫ਼ਸਰ ਵੱਲੋਂ ਪਸ਼ੂਆਂ ਦੀਆਂ ਬਿਮਾਰੀਆਂ ਦੀ ਰੋਕਥਾਮ , ਸਮੇਂ ਸਿਰ ਟੀਕਾਕਰਨ , ਪਸ਼ੂਆਂ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ ਗਈ। ਸ਼੍ਰੀ ਯਸ਼ਪਾਲ ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਡੇਅਰੀ ਫਾਰਮਿੰਗ ਕਰਨ ਦੇ ਸਫਲ ਨੁਕਤੇ, ਪਸ਼ੂਆਂ ਦੀ ਖ਼ੁਰਾਕ ਅਤੇ ਮਿਨਰਲ ਮਿਕਸਚਰ ਦੀ ਮਹੱਤਤਾ ਬਾਰੇ ਨੁਕਤੇ ਸਾਂਝੇ ਕੀਤੇ ਗਏ। ਡਾ. ਤਰਸੇਮ ਸ਼ਰਮਾ ਬਾਨੀ ਮਿਲਕ ਵੱਲੋਂ ਕੋਆਪਰੇਟਿਵ ਢਾਂਚੇ ਦੀ ਬਣਤਰ, ਘੱਟ ਖ਼ਰਚੇ ਤੇ ਵੱਧ ਦੁੱਧ ਦੀ ਪੈਦਾਵਾਰ , ਪਸ਼ੂਆਂ ਦੀ ਨਸਲ ਸੁਧਾਰ ਬਾਰੇ ਜਾਣਕਾਰੀ ਦਿੱਤੀ ਗਈ।
ਸ਼੍ਰੀ ਕੁਲਵਿੰਦਰ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਫੀਡ ਅਤੇ ਫੋਡਰ ਗਤੀਵਿਧੀ ਸਾਈਲੇਜ ਬੇਲਰ, ਫੋਡਰ ਹਾਰਵੈਸਟਰ, ਟਰੈਕਟਰ, ਟਰਾਲੀ, ਚਾਫ਼ਕਟਰ, ਸ਼ੈੱਡ, ਟੋਟਲ ਮਿਕਸ ਰਾਸ਼ਨ ਮਸ਼ੀਨਾਂ ਤੇ ਚੱਲ ਰਹੀ ਸਬਸਿਡੀ ਬਾਰੇ ਜਾਗਰੂਕ ਕੀਤਾ ਗਿਆ। ਸ਼੍ਰੀ ਲਖਮੀਰ ਸਿੰਘ ਡੇਅਰੀ ਇੰਸਪੈਕਟਰ ਵੱਲੋਂ ਕਿਸਾਨਾਂ ਨੂੰ ਡੇਅਰੀ ਧੰਦੇ ਨੂੰ ਪ੍ਰਫੁੱਲਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ ਅਤੇ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਇਸ ਸੈਮੀਨਾਰ ਵਿੱਚ ਵੱਖ ਵੱਖ ਕੰਪਨੀਆਂ ਫੀਡ ਵੱਲੋਂ ਆਪਣੀਆਂ ਸਟਾਲਾਂ ਵੀ ਲਗਾਈਆਂ ਗਈਆਂ। ਪਿੰਡ ਦੇ ਮੋਹਤਬਰ ਸ਼੍ਰੀ ਰਣਜੀਤ ਸਿੰਘ ਸਰਪੰਚ ਕਰਹਾਲੀ ਸਾਹਿਬ ਵੱਲੋਂ ਸੈਮੀਨਾਰ ਦੀ ਸ਼ਲਾਘਾ ਕਰਦੇ ਕਿਹਾ ਕਿ ਇਹ ਸੈਮੀਨਾਰ ਬਹੁਤ ਹੀ ਸਫਲ ਹੋਇਆ ਹੈ। ਕਿਸਾਨਾਂ ਨੂੰ ਇਸ ਦਾ ਭਰਪੂਰ ਲਾਭ ਮਿਲੇਗਾ।
ਇਸ ਸੈਮੀਨਾਰ ਵਿੱਚ ਵਧੀਆ ਡੇਅਰੀ ਫਾਰਮਿੰਗ ਕਰ ਰਹੇ ਦੁੱਧ ਉਤਪਾਦਕਾਂ ਨੂੰ ਵਿਭਾਗੀ ਮੋਮੇਂਟੋ ਦੇ ਕੇ ਸਨਮਾਨਤ ਵੀ ਕੀਤਾ ਗਿਆ। ਇਸ ਸੈਮੀਨਾਰ ਵਿੱਚ ਡੇਅਰੀ ਵਿਭਾਗ ਦੇ ਸਟਾਫ਼ ਸ੍ਰੀ ਰਾਹੁਲ ਕੁਮਾਰ, ਸ਼੍ਰੀ ਸੁਖਵਿੰਦਰ ਸਿੰਘ, ਸ਼੍ਰੀ ਗੁਰਵਿੰਦਰ ਸਿੰਘ ,ਸ਼੍ਰੀ ਬਲਵੰਤ ਸਿੰਘ ਵੱਲੋਂ ਭਾਗ ਲਿਆ ਗਿਆ। ਅੰਤ ਵਿੱਚ ਦੁੱਧ ਉਤਪਾਦਕਾਂ ਨੂੰ ਵਿਭਾਗ ਵੱਲੋਂ 2-2 ਕਿੱਲੋ ਮਿਨਰਲ ਮਿਕਸਚਰ ਦੇ ਪੈਕਟ ਮੁਫ਼ਤ ਵੰਡੇ ਗਏ ਅਤੇ ਚਾਹ ਅਤੇ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ।



Scroll to Top