Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 5:22 am

+91 90915 01313 , +91 90916 01313

punjabbanni@gmail.com
punjabbani@yahoo.com

ਪੀ.ਆਰ.ਟੀ.ਸੀ. ਦੇ ਡਰਾਈਵਰ ਤੇ ਕੰਡਕਟਰ ਸਾਡੇ ਆਵਾਜਾਈ ਸੁਰੱਖਿਆ ਹੀਰੋ- ਚੇਅਰਮੈਨ ਰਣਜੋਧ ਸਿੰਘ ਹਡਾਣਾ

ਪੀ.ਆਰ.ਟੀ.ਸੀ. ਦੇ ਡਰਾਈਵਰ ਤੇ ਕੰਡਕਟਰ ਸਾਡੇ ਆਵਾਜਾਈ ਸੁਰੱਖਿਆ ਹੀਰੋ- ਚੇਅਰਮੈਨ ਰਣਜੋਧ ਸਿੰਘ ਹਡਾਣਾ

ਪੀ.ਆਰ.ਟੀ.ਸੀ. ਦੇ ਡਰਾਈਵਰ ਤੇ ਕੰਡਕਟਰ ਸਾਡੇ ਆਵਾਜਾਈ ਸੁਰੱਖਿਆ ਹੀਰੋ- ਚੇਅਰਮੈਨ ਰਣਜੋਧ ਸਿੰਘ ਹਡਾਣਾ
-ਸੜਕ ਸੁਰੱਖਿਆ ਮਹੀਨਾ ਤਹਿਤ ਪੀ.ਆਰ.ਟੀ.ਸੀ. ਡਰਾਇਵਰ ਟਰੇਨਿੰਗ ਸਕੂਲ ਵਿਖੇ ਜਾਗਰੂਕਤਾ ਪ੍ਰੋਗਰਾਮ
ਪਟਿਆਲਾ, 24 ਜਨਵਰੀ:
ਸੜਕ ਸੁਰੱਖਿਆ ਮਹੀਨੇ ਤਹਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਪੀ.ਆਰ.ਟੀ.ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਤੇ ਐਮ.ਡੀ. ਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਰਾਈਵਰਾਂ ਕੰਡਕਟਰਾਂ ਅਤੇ ਹੈਲਪਰਾਂ ਲਈ ਚਲਦੇ ਡਰਾਇਵਰ ਟਰੇਨਿੰਗ ਸਕੂਲ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਇਸ ਮੌਕੇ ਚੇਅਰਮੈਨ ਹਡਾਣਾ ਨੇ ਕਿਹਾ ਕਿ ਪੀ.ਆਰ.ਟੀ.ਸੀ. ਦੇ ਡਰਾਈਵਰ ਤੇ ਕੰਡਕਟਰ ਸਾਡੇ ਆਵਾਜਾਈ ਸੁਰੱਖਿਆ ਹੀਰੋ ਹਨ।
ਇਸ ਦੌਰਾਨ ਰੈਡ ਕਰਾਸ ਸੁਸਾਇਟੀ ਦੇ ਸੇਵਾ ਮੁਕਤ ਜਿਲਾ ਟ੍ਰੇਨਿੰਗ ਅਫ਼ਸਰ ਕਾਕਾ ਰਾਮ ਵਰਮਾ ਨੇ ਫ਼ਸਟ ਏਡ, ਸੀ ਪੀ ਆਰ, ਜ਼ਖਮੀਆਂ ਦੀ ਸੇਵਾ ਸੰਭਾਲ, ਦਿਲ ਦੇ ਦੌਰੇ, ਅਨਜਾਇਨਾ ਕਾਰਡੀਅਕ ਅਰੈਸਟ ਅਤੇ ਗੈਸਾਂ ਧੂੰਏਂ ਵਿੱਚ ਫ਼ਸੇ ਬੰਦਿਆਂ ਨੂੰ ਮਰਨ ਤੋਂ ਬਚਾਉਣ ਲਈ ਟਰੇਨਿੰਗ ਦਿੱਤੀ।
ਮਾਰੂਤੀ ਸੁਜ਼ੂਕੀ ਡਰਾਈਵਿੰਗ ਟਰੇਨਿੰਗ ਸਕੂਲ ਦੇ ਮੈਨੇਜਰ ਅਸ਼ੀਸ਼ ਸ਼ਰਮਾ ਨੇ ਆਵਾਜਾਈ ਨਿਯਮਾਂ ਕਾਨੂੰਨਾਂ ਅਸੂਲਾਂ ਅਤੇ ਸੜਕਾਂ ਉਤੇ ਚਲਦੇ ਸਮੇਂ ਹਾਦਸਿਆਂ ਤੋਂ ਬਚਣ ਲਈ ਚੰਗੇ ਡਰਾਈਵਰਾਂ ਦੇ ਗੁਣ, ਗਿਆਨ, ਆਦਤਾਂ ਭਾਵਨਾਵਾਂ ਬਾਰੇ ਜਾਣਕਾਰੀ ਦਿੱਤੀ। ਪੰਜਾਬ ਨਸ਼ਾ ਛੁਡਾਊ ਕੇਂਦਰ ਸਾਕੇਤ ਹਸਪਤਾਲ ਦੇ ਕਾਉਸਲਰ ਅੰਮ੍ਰਿਤ ਪਾਲ ਅਤੇ ਪਰਵਿੰਦਰ ਕੌਰ ਵਰਮਾ ਨੇ ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ, ਹਾਦਸਿਆਂ ਅਪਰਾਧਾਂ ਅਤੇ ਲੜਾਈ ਝਗੜਿਆਂ ਬਾਰੇ ਜਾਣਕਾਰੀ ਦਿੱਤੀ।
ਪਟਿਆਲਾ ਫਾਉਂਡੇਸ਼ਨ ਦੇ ਚੇਅਰਮੈਨ ਰਵੀ ਸਿੰਘ ਆਹਲੂਵਾਲੀਆ, ਮਿਸ ਵਿਧੀ ਅਤੇ ਰਾਵਲ ਦੀਪ ਨੇ ਆਵਾਜਾਈ ਨਿਯਮ, ਕਾਨੂੰਨਾਂ, ਅਸੂਲਾਂ, ਮਰਿਆਦਾ, ਫਰਜ਼ਾਂ ਤੇ ਜੁੰਮੇਵਾਰੀਆਂ ਬਾਰੇ ਜਾਣਕਾਰੀ ਦਿੱਤੀ। ਜਨਰਲ ਮੈਨੇਜਰ ਕੇਂਦਰੀ ਵਰਕਸ਼ਾਪ ਪਰਵੀਨ ਕੁਮਾਰ ਨੇ ਸਮੂੰਹ ਡਰਾਈਵਰਾਂ, ਕਡੰਕਟਰਾਂ, ਹੈਲਪਰਾਂ ਅਤੇ ਸਟਾਫ਼ ਮੈਂਬਰਾਂ ਨੂੰ ਚੰਗੇ ਕਰਮਚਾਰੀ ਅਤੇ ਘਰ ਪਰਿਵਾਰਾਂ ਦੇ ਜੁੰਮੇਵਾਰ, ਵਫ਼ਾਦਾਰ ਇਨਸਾਨ ਅਤੇ ਦੇਸ਼ ਦੇ ਵਫ਼ਾਦਾਰ ਨਾਗਰਿਕ ਬਣਕੇ ਆਪਣੀ ਸੁਰੱਖਿਆ ਅਤੇ ਦੂਸਰਿਆਂ ਦੀ ਸੁਰੱਖਿਆ, ਬਚਾਉ, ਮਦਦ, ਸਨਮਾਨ ਅਤੇ ਦੇਸ਼, ਸਮਾਜ, ਵਿਭਾਗ ਦੇ ਨਾਗਰਿਕ ਬਣਕੇ ਆਪਣੇ ਫਰਜ਼ ਜ਼ੁਮੇਵਾਰੀਆਂ ਨਿਭਾਉਣ ਲਈ ਉਤਸ਼ਾਹਿਤ ਕੀਤਾ।
ਇੰਚਾਰਜ ਪੀਆਰਟੀਸੀ ਟਰੇਨਿੰਗ ਸਕੂਲ ਇੰਸਪੈਕਟਰ ਜਸਪਾਲ ਸਿੰਘ ਨੇ ਸਾਰੇ ਡਰਾਈਵਰਾਂ, ਕਡੰਕਟਰਾਂ ਤੇ ਹੈਲਪਰਾ ਤੋਂ ਪ੍ਰਣ ਕਰਵਾਇਆ ਕਿ ਉਹ ਨਿਯਮਾਂ ਕਾਨੂੰਨਾਂ ਅਸੂਲਾਂ ਮਰਿਆਦਾਵਾਂ ਫਰਜ਼ਾਂ ਦੀ ਹਮੇਸ਼ਾ ਪਾਲਣਾ ਕਰਦੇ ਰਹਿਣਗੇ।

Advertisement
Advertisement
Advertisement
Advertisement
Scroll to Top