ਰਾਸ਼ਟਰੀ ਵੋਟਰ ਦਿਵਸ ਦਾ ਆਯੋਜਨ ਕੀਤਾ

ਦੁਆਰਾ: Punjab Bani ਪ੍ਰਕਾਸ਼ਿਤ :Thursday, 25 January, 2024, 03:13 PM

ਰਾਸ਼ਟਰੀ ਵੋਟਰ ਦਿਵਸ ਦਾ ਆਯੋਜਨ ਕੀਤਾ
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ ,ਪਟਿਆਲਾ ਵਿਖੇ ਕਾਲਜ ਦੇ ਸਵੀਪ ਗਰੁੱਪ, ਐੱਨ.ਐੱਸ.ਯੂੁਨਿਟ ਅਤੇ ਰੈੱੇਡ ਰਿੱਬਨ ਕੱਲਬ ਵੱਲੋਂ ਰਾਸ਼ਟਰੀ ਵੋਟਰ ਦਿਵਸ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਕਾਲਜ ਵੱਲੋਂ ਭਾਸ਼ਣ ਕਲਾ ਦਾ ਆਯੋਜਨ ਕੀਤਾ ਗਿਆ ।ਕਾਲਜ ਪ੍ਰਿੰਸੀਪਲ, ਡਾ. ਹਰਮੀਤ ਕੌਰ ਆਨੰਦ ਨੇ ਰਾਸ਼ਟਰੀ ਵੋਟਰ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਵੋਟ ਦਾ ਸਹੀ ਇਸਤਮਾਲ ਕਰਨ ਲਈ ਜਾਗਰੂਕ ਕੀਤਾ ਤਾਂ ਜੋ ਉਹ ਇੱਕ ਵਧੀਆ ਉਮੀਦਵਾਰ ਦੀ ਚੋਣ ਵਿੱਚ ਆਪਣਾ ਯੋਗਦਾਨ ਪਾ ਸਕਣ।ਕਾਲਜ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਅਪੀਲ ਕੀਤੀ ਕਿ ਜਿਹੜੇ ਵੀ ਵਿਦਿਆਰਥੀ ਦੀ ਉਮਰ 18 ਸਾਲ ਤੋਂ ਉੱਪਰ ਹੈ ਉਹ ਆਪਣੀ ਵੋਟ ਬਣਾਉਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਹ ਸੰਦੇਸ਼ ਆਪਣੇ ਘਰ ਪਰਿਵਾਰ ਅਤੇ ਮੁਹੱਲੇ ਵਿੱਚ ਵੀ ਪਹੁੰਚਾਉਣ ਲਈ ਅਪੀਲ ਕੀਤੀ। ਇਸ ਉਪਰੰਤ ਕਾਲਜ ਵਿਦਿਆਰਥਣਾਂ ਨੇ ਰਾਸ਼ਟਰੀ ਵੋਟਰ ਦਿਵਸ ਦੀ ਮਹੱਤਤਾ ਉੱਤੇ ਆਪਣੇ ਵਿਚਾਰ ਪੇਸ਼ ਕੀਤੇ। ਸਮੂਹ ਸਟਾਫ਼ , ਵਿਦਿਆਰਥੀ ਅਤੇ ਆਏ ਹੋਏ ਪਤਵੰਤੇ ਮਹਿਮਾਨਾਂ ਨੇ ਆਪਣੀ ਵੋਟ ਦੀ ਸਹੀ ਵਰਤੋਂ ਕਰਨ ਲਈ ਸਹੁੰ ਚੁੱਕੀ ਅਤੇ ਵਿਦਿਆਰਥੀਆਂ ਵੱਲੋਂ ਸੈਲਫੀਆਂ ਲਈਆਂ ਗਈਆਂ ।ਇਸ ਮੌਕੇ ਸ.ਹਰਮਿੰਦਰ ਸਿੰਘ (BLO), ਸ. ਮਨਿੰਦਰ ਸਿੰਘ(BLO) , ਸ੍ਰੀ ਦੇਸਰਾਜ(BLO) ,ਸ.ਰਮਿੰਦਰ ਸਿੰਘ(BLO) ਅਤੇ ਸਮੂਹ ਸਟਾਫ਼ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ।