Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 3:56 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਆਂਗਣਵਾੜੀ ਸੈਟਰਾਂ ਰਾਹੀਂ ਪੋਸ਼ਟਿਕ ਭੋਜਨ ਸਪਲਾਈ ਕਰਨ ਵਾਸਤੇ 33.65 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਦੁਆਰਾ: Punjab Bani ਪ੍ਰਕਾਸ਼ਿਤ :Thursday, 25 January, 2024, 07:00 PM

ਆਂਗਣਵਾੜੀ ਸੈਟਰਾਂ ਰਾਹੀਂ ਪੋਸ਼ਟਿਕ ਭੋਜਨ ਸਪਲਾਈ ਕਰਨ ਵਾਸਤੇ 33.65 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ‘ਤੇ ਵਿਸ਼ੇਸ਼ ਧਿਆਨ ਦੇਣ ਲਈ ਵਚਨਬੱਧ

ਚੰਡੀਗੜ੍ਹ, 25 ਜਨਵਰੀ:
ਆਂਗਣਵਾੜੀ ਸੈਟਰਾਂ ਰਾਹੀਂ ਸਪਲਾਈ ਕੀਤੇ ਪੋਸ਼ਟਿਕ ਭੋਜਨ ਵਾਸਤੇ ਪੰਜਾਬ ਸਰਕਾਰ ਨੇ 33.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਆਂਗਣਵਾੜੀ ਸੈਟਰਾਂ ਵਿੱਚ ਲਾਭਪਾਤਰੀਆਂ ਨੂੰ ਗਿਜਾਈ ਵਸਤੂਆਂ ਦੀ ਸਪਲਾਈ ਮਾਰਕਫੈਡ ਰਾਹੀ ਕੀਤੀ ਜਾ ਰਹੀ ਹੈ। ਸਪਲੀਮੈਟਰੀ ਨਿਊਟਰੀਸ਼ਨ ਪ੍ਰੋਗਰਾਮ ਸਕੀਮ ਤਹਿਤ ਚਾਲੂ ਵਿੱਤੀ ਸਾਲ ਦੌਰਾਨ ਮਾਰਕਫੈਡ ਵੱਲੋਂ ਕੀਤੀ ਜਾ ਰਹੀ ਸਪਲਾਈ ਦਾ ਹੁਣ ਤੱਕ ਦਾ ਭੁਗਤਾਨ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਉਨ੍ਹਾਂ ਨੇ ਸਬੰਧਤ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਫੰਡਾਂ ਦੀ ਵਰਤੋ ਸਰਕਾਰੀ ਨਿਯਮਾਂ ਅਨੁਸਾਰ ਕਰਨ ਲਈ ਹਦਾਇਤ ਕੀਤੀ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਨੂੰ 4.17 ਕਰੋੜ, ਬਰਨਾਲਾ ਨੂੰ 65.94 ਲੱਖ, ਬਠਿੰਡਾ ਨੂੰ 2.28 ਕਰੋੜ, ਫਰੀਦਕੋਟ ਨੂੰ 40.22 ਲੱਖ, ਫਾਜ਼ਿਲਕਾ ਨੂੰ 4.35 ਕਰੋੜ ਅਤੇ 5.99 ਲੱਖ (ਕੁਕਿੰਗ ਕੋਸਟ), ਫਿਰੋਜ਼ਪੁਰ ਨੂੰ 4 ਕਰੋੜ ਅਤੇ 4.69 ਲੱਖ (ਕੁਕਿੰਗ ਕੋਸਟ), ਗੁਰਦਾਸਪੁਰ ਨੂੰ 1.56 ਕਰੋੜ, ਹੁਸ਼ਿਆਰਪੁਰ ਨੂੰ 5 ਕਰੋੜ, ਜਲੰਧਰ ਨੂੰ 2.51 ਕਰੋੜ, ਲੁਧਿਆਣਾ ਨੂੰ 97.48 ਲੱਖ, ਮਾਨਸਾ ਨੂੰ 97.33 ਲੱਖ, ਮੋਗਾ ਨੂੰ 50 ਲੱਖ, ਰੋਪੜ ਨੂੰ 92 ਲੱਖ, ਸੰਗਰੂਰ ਨੂੰ 3.07 ਕਰੋੜ, ਕਪੂਰਥਲਾ ਨੂੰ 2.14 ਕਰੋੜ ਰੁਪਏ ਜ਼ਾਰੀ ਕੀਤੇ ਗਏ ਹਨ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਭਲਾਈ ਲਈ ਭਗਵੰਤ ਮਾਨ ਸਰਕਾਰ ਵਚਨਬੱਧ ਹੈ।



Scroll to Top