Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਪੰਜਾਬੀ ਯੂਨੀਵਰਸਿਟੀ ਵਿਖੇ ‘ਨੈਸ਼ਨਲ ਵੋਟਰ ਦਿਹਾੜਾ’ ਮਨਾਇਆ

ਦੁਆਰਾ: Punjab Bani ਪ੍ਰਕਾਸ਼ਿਤ :Thursday, 25 January, 2024, 07:06 PM

ਪੰਜਾਬੀ ਯੂਨੀਵਰਸਿਟੀ ਵਿਖੇ ‘ਨੈਸ਼ਨਲ ਵੋਟਰ ਦਿਹਾੜਾ’ ਮਨਾਇਆ
ਪਟਿਆਲਾ-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਮੈਨੇਜਮੈਂਟ ਵਿਭਾਗ, ਰੈੱਡ ਰਿਬਨ ਕਲੱਬ, ਏਕ ਭਾਰਤ ਸ਼੍ਰੇਸ਼ਠ ਭਾਰਤ ਕਲੱਬ, ਇੰਟਰਪਨਿਉਰਸ਼ਿਪ ਕਲੱਬ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਂਝੇ ਉੱਦਮ ਨਾਲ਼ ‘ਨੈਸ਼ਨਲ ਵੋਟਰ ਦਿਹਾੜਾ’ ਮਨਾਇਆ ਗਿਆ। ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਮਮਤਾ ਸ਼ਰਮਾ ਨੇ ਦੱਸਿਆ ਕਿ ਐੱਨ. ਐੱਸ. ਐੱਸ. ਵਲੰਟੀਅਰਾਂ ਅਤੇ ਮੈਨੇਜਮੈਂਟ ਵਿਭਾਗ ਦੇ ਵਿਦਿਆਰਥੀਆਂ ਵੱਲੋਂ ‘ਨਮੋ ਨਵਮਤਦਾਤਾ ਸੰਮੇਲਨ’ ਵਿਚ ਭਾਗ ਲੈਂਦੇ ਹੋਏ ਵਿਦਿਆਰਥੀਆਂ ਦੀ ‘ਮਾਈ ਭਾਰਤ ਪੋਰਟਲ’ ਉੱਤੇ ਰਜਿਸਟ੍ਰੇਸ਼ਨ ਕਰਵਾਈ ਗਈ।
ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੂੰ ਸਹੁੰ ਚੁਕਾਈ ਗਈ। ਪ੍ਰੋਗਰਾਮ ਦੌਰਾਨ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਦਾ ਲਾਈਵ ਟੈਲੀਕਾਸਟ ਵਿਖਾਇਆ ਗਿਆ ਜਿਸ ਵਿਚ ਪ੍ਰਧਾਨਮੰਤਰੀ ਜੀ ਵੱਲੋ ਇਸ ਸਾਲ ਸ਼ਾਮਿਲ ਹੋਏ ਨਵੇਂ ਵੋਟਰਾਂ ਨੂੰ ਨਮਨ ਕਰਦੇ ਹੋਏ ਭਾਰਤ ਦੀ ਕਿਸਮਤ ਦੇ ਨਵਨਿਰਮਾਣ ਲਈ ਵਧਾਈ ਦਿੱਤੀ ਗਈ ਕਿ ਉਹ ਵੋਟਰ ਸੂਚੀ ਵਿਚ ਸ਼ਾਮਿਲ ਹੁੰਦੇ ਸਾਰ ਹੀ ਭਾਰਤ ਦੇ ਲੋਕਤੰਤਰ ਦਾ ਹਿੱਸਾ ਬਣ ਜਾਂਦੇ ਹਨ।
ਇਸ ਸੰਮੇਲਨ ਵਿਚ ਰਮਨਦੀਪ ਬਜਾਜ ਸਟੇਟ ਕੋਆਰਡੀਨੇਟਰ, ਨਵਮਤਦਾਤਾ ਸੰਮੇਨਲ, ਡਾ. ਅਮਰਿੰਦਰ ਸਿੰਘ ਮੁਖੀ ਸਕੂਲ ਆਫ ਮੈਨਜਮੈਂਟ, ਡਾ. ਭਾਰਤ ਭੂਸ਼ਣ ਸਿੰਗਲਾ ਅਤੇ ਡਾ. ਹਰਪ੍ਰੀਤ ਸਿੰਘ ਸਕੂਲ ਆਫ ਮੈਨਜਮੈਂਟ ਨੇ ਵੀ ਭਾਗ ਲਿਆ।
ਇਸ ਜਾਗਰੂਕਤਾ ਪ੍ਰੋਗਰਾਮ ਵਿਚ ਐੱਨ. ਐੱਸ. ਪ੍ਰੋਗਰਾਮ ਅਫਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਸਿਮਰਨਜੀਤ ਸਿੰਘ ਸਿੱਧੂ, ਇੰਜ. ਚਰਨਜੀਵ ਸਿੰਘ ਸਮੇਤ ਲਗਭਗ 69 ਵਲੰਟੀਅਰਾਂ ਅਤੇ ਮੈਨੇਜਮੈਂਟ ਵਿਭਾਗ ਦੇ ਵਿਦਿਆਰਥੀਆਂ ਨੇ ਭਾਗ ਲਿਆ।



Scroll to Top