Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 10:44 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੀ ਕਾਨਵੋਕੇਸ਼ਨ ਵਿੱਚੋਂ ਰਸਮੀ ਰੂਪ ਵਿੱਚ ਡਿਗਰੀ ਲੈਣ ਲਈ ਵਿਦਿਆਰਥੀਆਂ ਵਿੱਚ ਉਤਸ਼ਾਹ

ਪੰਜਾਬੀ ਯੂਨੀਵਰਸਿਟੀ ਦੀ ਕਾਨਵੋਕੇਸ਼ਨ ਵਿੱਚੋਂ ਰਸਮੀ ਰੂਪ ਵਿੱਚ ਡਿਗਰੀ ਲੈਣ ਲਈ ਵਿਦਿਆਰਥੀਆਂ ਵਿੱਚ ਉਤਸ਼ਾਹ

ਪੰਜਾਬੀ ਯੂਨੀਵਰਸਿਟੀ ਦੀ ਕਾਨਵੋਕੇਸ਼ਨ ਵਿੱਚੋਂ ਰਸਮੀ ਰੂਪ ਵਿੱਚ ਡਿਗਰੀ ਲੈਣ ਲਈ ਵਿਦਿਆਰਥੀਆਂ ਵਿੱਚ ਉਤਸ਼ਾਹ

-ਪਹਿਲਾਂ ਪ੍ਰਾਪਤ ਡਿਗਰੀ ਨੂੰ ਰਸਮੀ ਰੂਪ ਵਿੱਚ ਪ੍ਰਾਪਤ ਕਰਨ ਹਿਤ 80 ਵਿਦਿਆਰਥੀਆਂ ਨੇ ਦਿੱਤੀ ਅਰਜ਼ੀ
-51 ਵਿਦਿਆਰਥੀ ਜਮ੍ਹਾਂ ਕਰਵਾ ਚੁੱਕੇ ਹਨ ਆਪਣੀ ਡਿਗਰੀ

-10 ਫਰਵਰੀ 2024 ਤੱਕ 2500/- ਰੁਪਏ ਫ਼ੀਸ ਨਾਲ਼ ਜਮ੍ਹਾਂ ਕਰਵਾਈ ਜਾ ਸਕਦੀ ਹੈ ਡਿਗਰੀ
ਪਟਿਆਲਾ-28 ਫਰਵਰੀ ਨੂੰ ਹੋ ਰਹੀ ਪੰਜਾਬੀ ਯੂਨੀਵਰਸਿਟੀ ਦੀ ਕਾਨਵੋਕੇਸ਼ਨ ਦੌਰਾਨ ਉਹ ਵਿਦਿਆਰਥੀ ਵੀ ਆਪਣੀ ਡਿਗਰੀ ਰਸਮੀ ਰੂਪ ਵਿੱਚ ਮੁੜ ਪ੍ਰਾਪਤ ਕਰ ਸਕਦੇ ਹਨ ਜਿਹੜੇ ਡਿਗਰੀ ਇਨ ਐਬਸੈਂਸ਼ੀਆ ਭਾਵ ਪਹਿਲਾਂ ਪਹਿਲਾਂ ਹੀ ਆਪਣੀ ਡਿਗਰੀ ਲੈ ਚੁੱਕੇ ਹੋਣ। ਜ਼ਿਕਰਯੋਗ ਹੈ ਕਿ ਉਂਝ ਯੂਨੀਵਰਸਿਟੀ ਨਿਯਮਾਂ ਅਨੁਸਾਰ ਡਿਗਰੀ ਇਨ ਐਬਸੈਂਸ਼ੀਆ ਲੈ ਚੁੱਕੇ ਵਿਦਿਆਰਥੀਆਂ ਨੂੰ ਕਨਵੋਕੇਸ਼ਨ ਉੱਤੇ ਡਿਗਰੀ ਲੈਣ ਦਾ ਅਧਿਕਾਰ ਹਾਸਿਲ ਨਹੀਂ ਹੁੰਦਾ ਪਰ ਵਿਦਿਆਰਥੀਆਂ ਦੀ ਮੰਗ ਨੂੰ ਵੇਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ। ਵਰਣਨਯੋਗ ਹੈ ਕਿ ਹਰੇਕ ਵਿਦਿਆਰਥੀ ਦਾ ਸੁਪਨਾ ਹੁੰਦਾ ਹੈ ਕਿ ਉਹ ਪੀ-ਐੱਚ. ਦੀ ਵੱਕਾਰੀ ਡਿਗਰੀ ਨੂੰ ਗਾਊਨ ਪਾ ਕੇ ਰਸਮੀ ਰੂਪ ਵਿੱਚ ਪ੍ਰਾਪਤ ਕਰੇ ਪਰ ਨੌਕਰੀ/ਰੁਜ਼ਗਾਰ ਨਾਲ਼ ਜੁੜੀਆਂ ਲੋੜਾਂ ਦੇ ਮੱਦੇਨਜ਼ਰ ਕਈ ਵਾਰ ਵਿਦਿਆਰਥੀਆਂ ਨੂੰ ਪਹਿਲਾਂ ਹੀ ਆਪਣੀ ਡਿਗਰੀ ਪ੍ਰਾਪਤ ਕਰਨੀ ਪੈ ਜਾਂਦੀ ਹੈ। ਕੁੱਝ ਵਿਦਿਆਰਥੀ ਜਥੇਬੰਦੀਆਂ ਦੀ ਮੰਗ ਨੂੰ ਵੇਖਦੇ ਹੋਏ ਹੁਣ ਵਾਈਸ ਚਾਂਸਲਰ ਵੱਲੋਂ ਪ੍ਰਵਾਨਿਤ ਫ਼ੈਸਲੇ ਅਨੁਸਾਰ ਅਜਿਹੇ ਵਿਦਿਆਰਥੀਆਂ ਲਈ ਹੁਣ 10 ਫਰਵਰੀ 2024 ਤੱਕ ਮਿਤੀ ਨਿਰਧਾਰਿਤ ਗਈ ਹੈ ਕਿ ਇਸ ਮਿਤੀ ਤੱਕ ਉਹ 2500/- ਰੁਪਏ ਫ਼ੀਸ ਨਾਲ਼ ਡਿਗਰੀ ਯੂਨੀਵਰਸਿਟੀ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਇਹ ਫ਼ੈਸਲਾ 24 ਜਨਵਰੀ 2024 ਤੋਂ ਲਾਗੂ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਹ ਫੀਸ ਸਿਰਫ਼ ਉਨ੍ਹਾਂ ਵਿਦਿਆਰਥੀਆਂ ਲਈ ਹੀ ਹੈ ਜੋ ਡਿਗਰੀ ਇਨ ਐਬਸੈਂਸ਼ੀਆ ਪ੍ਰਾਪਤ ਕਰ ਚੁੱਕੇ ਹਨ। ਜਿੰਨ੍ਹਾਂ ਵਿਦਿਆਰਥੀਆਂ ਨੇ ਹਾਲੇ ਡਿਗਰੀ ਹਾਸਿਲ ਨਹੀਂ ਕੀਤੀ ਸੀ ਭਾਵ ਨਵੇਂ ਸਿਰਿਉਂ ਪਹਿਲੀ ਵਾਰ ਡਿਗਰੀ ਹਾਸਿਲ ਕਰ ਰਹੇ ਹਨ, ਉਨ੍ਹਾਂ ਲਈ ਅਜਿਹੀ ਕੋਈ ਫੀਸ ਨਹੀਂ ਹੈ। ਕੰਟਰੋਲਰ ਵਿਸ਼ਾਲ ਗੋਇਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 80 ਵਿਦਿਆਰਥੀ ਰਸਮੀ ਰੂਪ ਵਿੱਚ ਡਿਗਰੀ ਹਾਸਿਲ ਕਰਨ ਲਈ ਅਰਜ਼ੀ ਦੇ ਚੁੱਕੇ ਹਨ। ਇਨ੍ਹਾਂ ਵਿੱਚੋਂ 51 ਵਿਦਿਆਰਥੀਆਂ ਨੇ ਆਪਣੀ ਪਹਿਲਾਂ ਪ੍ਰਾਪਤ ਕੀਤੀ ਡਿਗਰੀ ਯੂਨੀਵਰਸਿਟੀ ਵਿਖੇ ਜਮ੍ਹਾਂ ਕਰਵਾ ਦਿੱਤੀ ਹੈ।

Advertisement
Advertisement
Advertisement
Advertisement
Scroll to Top