Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 5:24 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ 56 ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ 56 ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ 56 ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ
-ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ
ਪਟਿਆਲਾ, 25 ਜਨਵਰੀ:
ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਇੱਥੇ ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ 56 ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਮੌਜੂਦ ਸਨ। ਇੱਥੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਦਫ਼ਤਰ ਵਿਖੇ ਕਰਵਾਏ ਸਮਾਗਮ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।
ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦ ਔਰਤਾਂ, ਜਿਹੜੀਆਂ ਕਿ ਸਿਲਾਈ ਜਾਣਦੀਆਂ ਹਨ, ਉਹ ਇਨ੍ਹਾਂ ਮਸ਼ੀਨਾਂ ਨਾਲ ਆਪਣਾ ਸਿਲਾਈ ਦਾ ਕੰਮ ਚਲਾ ਸਕਦੀਆਂ ਹਨ ਅਤੇ ਆਪਣੇ ਪਰਿਵਾਰ ਦੀ ਵਿੱਤੀ ਸਹਾਇਤਾ ਕਰ ਸਕਣਗੀਆਂ। ਉਨ੍ਹਾਂ ਕਿਹਾ ਕਿ ਇਹ ਇੱਕ ਛੋਟਾ ਜਿਹਾ ਉਪਰਾਲਾ ਹੈ ਪਰੰਤੂ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰੇਕ ਲੋੜਵੰਦ ਦੀ ਮਦਦ ਲਈ ਹਰ ਵੇਲੇ ਤਤਪਰ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰ ਮਹਿਲਾਵਾਂ ਲਈ ਇੱਕ ਪਹਿਲ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਤਹਿਤ ਲੋੜਵੰਦ ਮਹਿਲਾਵਾਂ ਵਰਦੀਆਂ ਬਣਾ ਕੇ ਆਪਣੀ ਉਪਜੀਵਕਾ ਕਮਾਉਣ ਲਈ ਇਸ ਪ੍ਰਾਜੈਕਟ ਨਾਲ ਜੁੜ ਸਕਦੀਆਂ ਹਨ। ਉਨ੍ਹਾਂ ਨੇ ਸਮੂਹ ਮਹਿਲਾਵਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਉਮੀਦ ਹੈ ਕਿ ਇਹ ਸਿਲਾਈ ਮਸ਼ੀਨਾਂ ਇਨ੍ਹਾਂ ਮਹਿਲਾਵਾਂ ਦੇ ਕੰਮ ਆਉਣਗੀਆਂ। ਇਸ ਮੌਕੇ ਰੈਡ ਕਰਾਸ ਦੇ ਸਕੱਤਰ ਡਾ. ਪ੍ਰਿਤਪਾਲ ਸਿੰਘ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top