Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 2:58 pm

+91 90915 01313 , +91 90916 01313

punjabbanni@gmail.com
punjabbani@yahoo.com

5 ਫਰਵਰੀ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਡੀ-ਵਾਰਮਿੰਗ ਦਿਵਸ

5 ਫਰਵਰੀ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਡੀ-ਵਾਰਮਿੰਗ ਦਿਵਸ

5 ਫਰਵਰੀ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਡੀ-ਵਾਰਮਿੰਗ ਦਿਵਸ

-19 ਸਾਲ ਤੱਕ ਦੇ ਬੱਚਿਆਂ ਨੂੰ ਖੁਆਈ ਜਾਵੇਗੀ ਪੇਟ ਦੇ ਕੀੜੇ ਮਾਰਨ ਦੀ ਗੋਲੀ : ਡਿਪਟੀ ਕਮਿਸ਼ਨਰ

-ਕਿਹਾ, ਜ਼ਿਲ੍ਹੇ ਦੇ 6 ਲੱਖ 41 ਹਜ਼ਾਰ ਬੱਚਿਆਂ ਨੂੰ ਖੁਆਈ ਜਾਵੇਗੀ ਐਲਬੈਂਡਾਜੋਲ ਦੀ ਗੋਲੀ

ਪਟਿਆਲਾ, 1 ਫਰਵਰੀ:
ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਵਾ ਕੇ ਸਿਹਤਮੰਦ ਬਣਾਉਣ ਸਬੰਧੀ 5 ਫਰਵਰੀ ਨੂੰ ਰਾਸ਼ਟਰੀ ਡੀ ਵਾਰਮਿੰਗ ਦਿਵਸ ਮਨਾਇਆ ਜਾ ਰਿਹਾ ਹੈ ਜਿਸ ਸਬੰਧੀ ਪੋਸਟਰ ਜਾਰੀ ਕਰਦੇ ਹੋਏ ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ 5 ਫਰਵਰੀ ਨੂੰ ਰਾਸ਼ਟਰੀ ਡੀ ਵਾਰਮਿੰਗ ਦਿਵਸ ਮੌਕੇ ਜ਼ਿਲ੍ਹੇ ਦੇ 1 ਸਾਲ ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਅਲਬੈਂਡਾਜੋਲ ਦੀ ਗੋਲੀ ਖੁਆਈ ਜਾਣੀ ਹੈ। ਉਨ੍ਹਾਂ ਕਿਹਾ ਕਿ 2 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੂਰੀ ਗੋਲੀ ਅਤੇ 1 ਤੋਂ 2 ਸਾਲ ਤੱਕ ਦੇ ਬੱਚਿਆਂ ਨੂੰ ਐਲਬੈਂਡਾਜੋਲ ਦੀ ਅੱਧੀ ਗੋਲੀ ਖੁਆਈ ਜਾਵੇਗੀ।
ਉਨ੍ਹਾਂ ਦੱਸਿਆਂ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ, ਮਾਨਤਾ ਪ੍ਰਾਪਤ, ਪ੍ਰਾਈਵੇਟ ਸਕੂਲਾਂ, ਕਾਲਜਾਂ, ਆਂਗਣਵਾੜੀ ਸੈਂਟਰਾਂ ਵਿੱਚ ਦਰਜ, ਕਿਸੇ ਕਾਰਨ ਪੜਾਈ ਛੱਡ ਚੁੱਕੇ 1 ਤੋਂ 19 ਸਾਲ ਤੱਕ ਦੇ ਸਾਰੇ ਤਕਰੀਬਨ 6 ਲੱਖ 41 ਹਜ਼ਾਰ ਬਚਿਆਂ ਨੂੰ ਇਹ ਗੋਲੀ ਖੁਆਈ ਜਾਵੇਗੀ। ਉਹਨਾਂ ਦੱਸਿਆ ਕਿ ਇਸ ਮੁਹਿੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸਿੱਖਿਆ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ ਆਦਿ ਨਾਲ ਮੀਟਿੰਗਾਂ ਕਰਕੇ ਸਹਿਯੋਗ ਲਿਆ ਜਾ ਰਿਹਾ ਹੈ।
ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਇਹ ਗੋਲੀ ਬੱਚਿਆਂ ਨੂੰ ਖਾਲੀ ਪੇਟ ਨਹੀਂ ਦਿੱਤੀ ਜਾਣੀ। ਇਸ ਲਈ ਬੱਚੇ ਗੋਲੀ ਖਾਣ ਵਾਲੇ ਦਿਨ ਸਕੂਲ ਵਿੱਚ ਖਾਲੀ ਪੇਟ ਨਾ ਆਉਣ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਇਸ ਉਪਰਾਲੇ ਨਾਲ ਲੱਖਾਂ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਰਾਹਤ ਮਿਲੇਗੀ, ਕਿਉਂਕਿ ਜ਼ਿਆਦਾਤਰ ਬੱਚਿਆਂ ਵਿਚ ਪੇਟ ਦੇ ਕੀੜਿਆਂ ਕਾਰਨ ਰੋਜ਼ਾਨਾ ਦੀ ਖ਼ੁਰਾਕ ਦੇ ਘਟਣ ਕਾਰਨ ਸਰੀਰਕ ਕਮਜ਼ੋਰੀ, ਖ਼ੂਨ ਦੀ ਕਮੀ ਦੇ ਨਾਲ-ਨਾਲ ਬੱਚਿਆਂ ਵਿਚ ਚਿੜ ਚਿੜਾਪਣ ਦੇਖਣ ਵਿਚ ਆਉਂਦਾ ਹੈ। ਪਰ ਹੁਣ ਇਸ ਦਵਾਈ ਦੀ ਖ਼ੁਰਾਕ ਨਾਲ ਬੱਚਿਆਂ ਨੂੰ ਬਿਮਾਰੀਆਂ ਦੇ ਨਾਲ ਖ਼ੂਨ ਦੀ ਕਮੀ ਤੋ ਛੁਟਕਾਰਾ ਮਿਲੇਗਾ।ਉਹਨਾਂ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਇਹ ਗੋਲੀ ਖੁਆਉਣ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ।
ਇਸ ਮੌਕੇ ਸਿਵਲ ਸਰਜਨ ਡਾ. ਰਮਿੰਦਰ ਕੌਰ, ਮੈਡੀਕਲ ਸੁਪਰਡੈਂਟ ਡਾ. ਜਗਪਾਲਇੰਦਰ ਸਿੰਘ, ਜ਼ਿਲ੍ਹਾ ਨੋਡਲ ਅਫ਼ਸਰ -ਕਮ-ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਪ੍ਰੀਤ ਕੌਰ, ਸਹਾਇਕ ਸਿਵਲ ਸਰਜਨ ਡਾ. ਰਚਨਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਸਹਾਇਕ ਸਿਹਤ ਅਫ਼ਸਰ ਡਾ. ਕੁਸ਼ਲਦੀਪ ਗਿੱਲ, ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਕਾਸ ਗੋਇਲ ਤੇ ਡਾ. ਅਸਰਫਜੀਤ ਸਿੰਘ,ਜ਼ਿਲ੍ਹਾ ਐਪੀਡੋਮੋਲਜਿਸਟ ਡਾ. ਸੁਮੀਤ ਸਿੰਘ, ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਡਿਪਟੀ ਮਾਸ ਮੀਡੀਆ ਅਫ਼ਸਰ ਭਾਗ ਸਿੰਘ ਅਫ਼ਸਰ ਤੇ ਜਸਜੀਤ ਕੌਰ, ਡਾ. ਅਸੀਸ ਕੁਮਾਰ ਤੇ ਹੋਰ ਅਧਿਕਾਰੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top