Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 2:57 pm

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਮੰਤਰੀ ਨੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਲਿਆ ਜਾਇਜ਼ਾ

ਸਿਹਤ ਮੰਤਰੀ ਨੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਲਿਆ ਜਾਇਜ਼ਾ

ਸਿਹਤ ਮੰਤਰੀ ਨੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਲਿਆ ਜਾਇਜ਼ਾ
-ਮਰੀਜਾਂ ਨੂੰ ਸਰਕਾਰੀ ਹਸਪਤਾਲਾਂ ‘ਚ ਮਿਲ ਰਹੀਆਂ ਹਨ ਮੁਫ਼ਤ ਦਵਾਈਆਂ-ਡਾ. ਬਲਬੀਰ ਸਿੰਘ
-ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਸਰਕਾਰੀ ਹਸਪਤਾਲਾਂ ‘ਚ ਬਿਹਤਰ ਸਿਹਤ ਸੇਵਾਵਾਂ ਉਪਲੱਬਧ
ਪਟਿਆਲਾ, 1 ਫਰਵਰੀ:
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਇੱਥੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਤੇ ਮੁਫ਼ਤ ਦਵਾਈਆਂ ਦਾ ਜਾਇਜ਼ਾ ਲਿਆ।
ਸਿਹਤ ਮੰਤਰੀ ਨੇ ਮਰੀਜਾਂ ਨੂੰ ਹਸਪਤਾਲ ਵਿੱਚੋਂ ਮਿਲ ਰਹੀਆਂ ਦਵਾਈਆਂ ਬਾਬਤ ਫੀਡਬੈਕ ਲੈਕੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਮਰੀਜਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਡਾ. ਬਲਬੀਰ ਸਿੰਘ ਨੂੰ ਦੱਸਿਆ ਕਿ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਜਦੋਂ ਉਨ੍ਹਾਂ ਨੂੰ ਬਿਹਤਰ ਸਿਹਤ ਸੇਵਾਵਾਂ ਅਤੇ ਦਵਾਈਆਂ ਵੀ ਸਰਕਾਰੀ ਹਸਪਤਾਲਾਂ ਵਿੱਚੋਂ ਮੁਫ਼ਤ ਪ੍ਰਦਾਨ ਹੋ ਰਹੀਆਂ ਹਨ।
ਡਾ. ਬਲਬੀਰ ਸਿੰਘ ਨੇ ਹਸਪਤਾਲ ਦੀ ਓਪੀਡੀ, ਐਮਰਜੈਂਸੀ, ਆਈ.ਸੀ.ਯੂ., ਅਲਟਰਾਸਾਊਂਡ ਤੇ ਵਾਰਡਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਉਨ੍ਹਾਂ ਨੇ ਮਰੀਜਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਸਰਕਾਰੀ ਹਸਪਤਾਲਾਂ ਵਿੱਚ ਜਿੱਥੇ ਮਰੀਜਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਹੁਣ 291 ਤਰ੍ਹਾਂ ਲੋੜੀਂਦੀਆਂ ਦਵਾਈਆਂ ਵੀ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਡੈਸ਼ ਬੋਰਡ ਰਾਹੀਂ ਉਹ ਸੂਬੇ ਦੇ ਸਾਰੇ ਹਸਪਤਾਲਾਂ ਦੀ ਨਿਗਰਾਨੀ ਆਨਲਾਈਨ ਰੱਖਣ ਲਈ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀੇ ਗਈ ਫ਼ਰਿਸ਼ਤੇ ਸਕੀਮ ਸੜਕ ਹਾਦਸਿਆਂ ਦੇ ਪੀੜਤਾਂ ਲਈ ਵਰਦਾਨ ਸਾਬਤ ਹੋਵੇਗੀ।
ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕੀਮਤੀ ਜਾਨਾਂ ਬਚਾਉਣ ਲਈ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਇਸ ਸਕੀਮ ਨਾਲ ਜੁੜਨ ਦਾ ਸੱਦਾ ਦਿੱਤਾ ਹੈ। ਇਕ ਮੌਕੇ ਕਰਨਲ ਜੇ.ਵੀ ਸਿੰਘ, ਸਿਵਲ ਸਰਜਨ ਡਾ. ਰਾਮਿੰਦਰ ਕੌਰ, ਮੈਡੀਕਲ ਸੁਪਰਡੈਂਟ ਡਾ. ਜਗਪਾਲਇੱਰ ਸਿੰਘ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top