Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣਮੱਤੇ ਲਈ 46.89 ਕਰੋੜ ਰੁਪਏ ਜਾਰੀ

ਦੁਆਰਾ: Punjab Bani ਪ੍ਰਕਾਸ਼ਿਤ :Thursday, 01 February, 2024, 06:54 PM

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣਮੱਤੇ ਲਈ 46.89 ਕਰੋੜ ਰੁਪਏ ਜਾਰੀ

ਮਹਿਲਾਵਾਂ ਤੇ ਬੱਚਿਆਂ ਦੀ ਭਲਾਈ ਲਈ ਯਤਨ ਜਾਰੀ ਰੱਖਾਂਗੇ: ਡਾ. ਬਲਜੀਤ ਕੌਰ

ਚੰਡੀਗੜ੍ਹ, 1 ਫਰਵਰੀ:

ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀਆਂ ਲੋੜਵੰਦ ਮਹਿਲਾਵਾਂ ਤੇ ਬੱਚਿਆਂ ਦੀ ਭਲਾਈ ਲਈ ਯਤਨ ਜਾਰੀ ਰੱਖੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਆਈ.ਸੀ.ਡੀ.ਐਸ ਸਕੀਮ ਅਧੀਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਵੰਬਰ 2023 ਤੋਂ ਜਨਵਰੀ 2024 ਤੱਕ ਦੇ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ 6 ਮਹੀਨੇ ਤੋਂ 6 ਸਾਲ ਦੀ ਉਮਰ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਅਨੁਪੂਰਕ ਪੋਸ਼ਣ, ਟੀਕਾਕਰਨ, ਸਿਹਤ ਜਾਂਚ, ਰੈਫਰਲ ਸੇਵਾਵਾਂ, ਪੋਸ਼ਣ ਅਤੇ ਸਿਹਤ ਸਿੱਖਿਆ ਅਤੇ ਪ੍ਰੀ-ਸਕੂਲ ਵਰਗੀਆਂ ਸੇਵਾਵਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ।

ਸਮਾਜਿਕ ਸੁਰੱਖਿਆ ਮੰਤਰੀ ਨੇ ਦੱਸਿਆ ਕਿ ਪਠਾਨਕੋਟ ਨੂੰ 1.83 ਕਰੋੜ ਰੁਪਏ, ਤਰਨਤਾਰਨ ਨੂੰ 1.94 ਕਰੋੜ ਰੁਪਏ, ਸ੍ਰੀ ਮੁਕਤਸਰ ਸਾਹਿਬ 1.61 ਕਰੋੜ ਰੁਪਏ, ਐਸ.ਬੀ.ਐਸ ਨਗਰ 1.54 ਕਰੋੜ ਰੁਪਏ, ਮੋਗਾ ਨੂੰ 1.62 ਕਰੋੜ ਰੁਪਏ, ਮਾਨਸਾ ਨੂੰ 1.64 ਕਰੋੜ ਰੁਪਏ, ਪਟਿਆਲਾ ਨੂੰ 3.70 ਕਰੋੜ ਰੁਪਏ, ਸੰਗਰੂਰ ਨੂੰ 36.96 ਲੱਖ ਰੁਪਏ, ਕਪੂਰਥਲਾ ਨੂੰ 1.63 ਕਰੋੜ ਰੁਪਏ, ਜਲੰਧਰ ਨੂੰ 3.08 ਕਰੋੜ ਰੁਪਏ, ਹੁਸ਼ਿਆਰਪੁਰ 4.01 ਕਰੋੜ ਰੁਪਏ, ਫਿਰੋਜਪੁਰ ਨੂੰ 2.18 ਕਰੋੜ ਰੁਪਏ, ਫਾਜ਼ਿਲਕਾ ਨੂੰ 1.71 ਕਰੋੜ ਰੁਪਏ, ਫਤਹਿਗੜ੍ਹ ਸਾਹਿਬ 1.32 ਕਰੋੜ ਰੁਪਏ, ਫਰੀਦਕੋਟ 97.32 ਲੱਖ, ਬਠਿੰਡਾ ਨੂੰ 1.73 ਕਰੋੜ ਰੁਪਏ, ਬਰਨਾਲਾ ਨੂੰ 1.33 ਕਰੋੜ ਰੁਪਏ, ਅੰਮ੍ਰਿਤਸਰ ਨੂੰ 3.31 ਕਰੋੜ ਰੁਪਏ, ਲੁਧਿਆਣਾ ਨੂੰ 4.71 ਕਰੋੜ ਰੁਪਏ, ਰੂਪਨਗਰ ਨੂੰ 1.76 ਕਰੋੜ ਰੁਪਏ, ਐਸ.ਏ.ਐਸ ਨਗਰ ਨੂੰ 1.22 ਕਰੋੜ ਰੁਪਏ, ਗੁਰਦਾਸਪੁਰ ਨੂੰ 3.58 ਕਰੋੜ ਰੁਪਏ ਜ਼ਾਰੀ ਕੀਤੇ ਗਏ ਹਨ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਵੀ ਪੂਰਾ ਖਿਆਲ ਰੱਖ ਰਹੀ ਹੈ।



Scroll to Top