ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬੀਬੀਆਂ ਲਈ ਨਵੇਂ ਇਸ਼ਨਾਨ ਘਰ ਦੀ ਸੇਵਾ ਆਰੰਭੀ

ਦੁਆਰਾ: Punjab Bani ਪ੍ਰਕਾਸ਼ਿਤ :Thursday, 01 February, 2024, 06:59 PM

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬੀਬੀਆਂ ਲਈ ਨਵੇਂ ਇਸ਼ਨਾਨ ਘਰ ਦੀ ਸੇਵਾ ਆਰੰਭੀ
ਗੁਰਦੁਆਰਾ ਪ੍ਰਬੰਧ ਅਧੀਨ ਕੀਤੇ ਜਾ ਰਹੇ ਇਤਿਹਾਸਕ ਕਾਰਜਾਂ ਨੂੰ ਜਲਦ ਕਰਾਂਗੇ ਮੁਕੰਮਲ : ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ
ਪਟਿਆਲਾ 1 ਫਰਵਰੀ ()
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬੀਬੀਆਂ ਲਈ ਨਵੇਂ ਬਣਨ ਜਾ ਰਹੇ ਇਸ਼ਨਾਨ ਘਰ ਦੀ ਸੇਵਾ ਅਰਦਾਸ ਉਪਰੰਤ ਆਰੰਭ ਕੀਤੀ ਗਈ। ਗੁਰਦੁਆਰਾ ਸਾਹਿਬ ਵਿਖੇ ਬੀਬੀਆਂ ਲਈ ਨਵੇਂ ਇਸ਼ਨਾਨ ਘਰ ਦੀ ਕਾਰ ਸੇਵਾ ਦੇ ਲੈਂਟਰ ਪਾ ਕੇ ਮੁਕੰਮਲ ਕਰਨ ਦੇ ਕਾਰਜ ਦੀ ਸ਼ੁਰੂਆਤ ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲਿਆਂ ਦੀ ਯੋਗ ਅਗਵਾਈ ਵਿਚ ਹੋਈ। ਇਸ ਮੌਕੇ ਭਾਈ ਗੁਲਵਿੰਦਰ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਨਵੇਂ ਬਣਨ ਵਾਲੇ ਇਸ਼ਨਾਨ ਘਰ ਦੇ ਲੈਂਟਰ ਪਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧ ਅਧੀਨ ਸਾਲ 2024 ਵਿਚ ਇਤਿਹਾਸਕ ਕਾਰਜਾਂ ਨੂੰ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਦੀ ਯੋਗ ਅਗਵਾਈ ਵਿਚ ਮੁਕੰਮਲ ਕੀਤਾ ਜਾਵੇਗਾ, ਜਿਨ੍ਹਾਂ ਵਿਚ ਇਕ ਕਾਰਜ ਬੀਬੀਆਂ ਲਈ ਨਵੇਂ ਇਸ਼ਨਾਨ ਘਰ ਵਿਚ ਸਨ। ਉਨ੍ਹਾਂ ਦੱਸਿਆ ਕਿ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਦੌਰਾਨ ਸੰਗਤਾਂ ਦੀ ਵੱਡੀ ਗਿਣਤੀ ਵਿਚ ਆਮਦ ਹੁੰਦੀ ਇਸ ਕਰਕੇ ਸਾਲਾਨਾ ਜੋੜ ਮੇਲੇ ਤੋਂ ਪਹਿਲਾਂ ਇਸ਼ਨਾਨ ਘਰ ਦਾ ਕਾਰਜ ਮੁਕੰਮਲ ਕਰ ਲਿਆ ਜਾਵੇਗਾ। ਇਸ ਉਪਰੰਤ ਗੱਲਬਾਤ ਕਰਦਿਆਂ ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲਿਆਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧ ਅਧੀਨ ਕਾਰਜਾਂ ਨੂੰ ਮੁਕੰਮਲ ਕਰਨ ਦੀ ਸੇਵਾ ਸੌਂਪੀ ਗਈ, ਜਿਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਦੀ ਯੋਗ ਅਗਵਾਈ ਵਿਚ ਚੱਲ ਰਹੇ ਕਾਰਜਾਂ ਵਿਚ ਸੰਗਤਾਂ ਆਪਣਾ ਵੱਡਮੁੱਲਾ ਯੋਗਦਾਨ ਪਾਉਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਗੁਰਤੇਜ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਮਨਦੀਪ ਸਿੰਘ, ਜਸਵਿੰਦਰਪਾਲ ਸਿੰਘ ਬਿੱਲਾ, ਲਖਵਿੰਦਰ ਸਿੰਘ ਲੱਖਾ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।



Scroll to Top