ਪੰਜਾਬ ਦੇ ਕਈ ਜਿਲਿਆਂ ਵਿੱਚ ਹੋਈ ਗੜੇਮਾਰੀ

ਦੁਆਰਾ: Punjab Bani ਪ੍ਰਕਾਸ਼ਿਤ :Thursday, 01 February, 2024, 07:05 PM

ਪੰਜਾਬ ਦੇ ਕਈ ਜਿਲਿਆਂ ਵਿੱਚ ਹੋਈ ਗੜੇਮਾਰੀ
ਚੰਡੀਗੜ : ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਪਏ ਸੀਜ਼ਨ ਦੇ ਪਹਿਲੇ ਮੀਂਹ ਨੇ ਲੋਕਾਂ ਨੂੰ ਸੁੱਕੀ ਠੰਢ ਤੋਂ ਰਾਹਤ ਦੇ ਦਿੱਤੀ ਹੈ। ਰੋਪੜ, ਚਮਕੌਰ ਸਾਹਿਬ, ਮੋਰਿੰਡਾ ਅਤੇ ਪੁਆਧ ਦੇ ਖੇਤਰ ਵਿੱਚ ਭਾਰੀ ਗੜ੍ਹੇਮਾਰੀ ਵੀ ਹੋਈ ਹੈ। ਪੰਜਾਬ ਤੇ ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਐਕਟਿਵ ਹੋਣ ਦਾ ਅਸਰ ਸ਼ੁਰੂ ਹੋ ਗਿਆ ਹੈ। ਇਸ ਕਾਰਨ ਪਿਛਲੇ 36 ਘੰਟਿਆਂ ਤੋਂ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਮੀਂਹ ਨੂੰ ਲੈ ਕੇ ਓਂਰਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਮਲੇਰਕੋਟਲਾ ਵਿਚ ਬਾਰਸ਼ ਦਾ ਓਂਰੇਜ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਸਾਰੇ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਰਹੇਗਾ।



Scroll to Top