ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪੇਸ਼ ਕੀਤਾ ਬਜਟ

ਦੁਆਰਾ: Punjab Bani ਪ੍ਰਕਾਸ਼ਿਤ :Thursday, 01 February, 2024, 07:12 PM

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪੇਸ਼ ਕੀਤਾ ਬਜਟ
ਨਵੀਂ ਦਿੱਲੀ, 1 ਫਰਵਰੀ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਲੁਭਾਊ ਐਲਾਨ ਤੋਂ ਬਚਦੇ ਹੋਏ ਸੁਧਾਰਾਂ ਨੂੰ ਅੱਗੇ ਵਧਾਉਂਦੇ ਹੋਏ ਅੱਜ ਅਗਲੇ ਵਿੱਤੀ ਸਾਲ ਲਈ ਅੰਤ੍ਰਿਮ ਬਜਟ ਪੇਸ਼ ਕੀਤਾ। ਉਨ੍ਹਾਂ ਨੇ 2024-25 ਲਈ 47.66 ਲੱਖ ਕਰੋੜ ਰੁਪਏ ਦੇ ਕੁੱਲ ਖਰਚੇ ਵਾਲਾ ਅੰਤ੍ਰਿਮ ਬਜਟ ਪੇਸ਼ ਕੀਤਾ ਹੈ। ਉਨ੍ਹਾਂ ਸਿੱਧੇ ਅਤੇ ਅਸਿੱਧੇ ਟੈਕਸ ਦੇ ਮੋਰਚੇ ‘ਤੇ ਕੋਈ ਰਾਹਤ ਨਹੀਂ ਦਿੱਤੀ। ਇੱਕ ਘੰਟੇ ਤੋਂ ਵੀ ਘੱਟ ਸਮੇਂ ਦੇ ਆਪਣੇ ਬਜਟ ਭਾਸ਼ਨ ਵਿੱਚ ਉਨ੍ਹਾਂ ਨੇ ਪਿਛਲੇ 10 ਸਾਲਾਂ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਪੇਸ਼ ਕੀਤਾ। ਵਿੱਤ ਮੰਤਰੀ ਵਜੋਂ ਇਹ ਉਨ੍ਹਾਂ ਦਾ ਛੇਵਾਂ ਅਤੇ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਬਜਟ ਸੀ। ਲੋਕ ਸਭਾ ਚੋਣਾਂ ਤੋਂ ਬਾਅਦ ਸਰਕਾਰ ਬਣਨ ਤੱਕ ਅੰਤ੍ਰਿਮ ਬਜਟ ਵਿਚਕਾਰਲੇ ਸਮੇਂ ਦੀਆਂ ਵਿੱਤੀ ਲੋੜਾਂ ਦਾ ਧਿਆਨ ਰੱਖੇਗਾ। ਨਵੀਂ ਸਰਕਾਰ ਵੱਲੋਂ ਪੂਰਾ ਬਜਟ ਪੇਸ਼ ਕੀਤਾ ਜਾਵੇਗਾ। ਮੰਤਰੀ ਵੱਲੋਂ ਕੀਤੇ ਐਲਾਨ ਆਯੂਸ਼ਮਾਨ ਭਾਰਤ ਤਹਿਤ ਸਾਰੀਆਂ ਆਸ਼ਾ ਅਤੇ ਆਂਗਣਵਾੜੀ ਵਰਕਰਾਂ ਨੂੰ ਸਿਹਤ ਸੰਭਾਲ ਦੇ ਦਾਇਰੇ ਵਿੱਚ ਲਿਆਉਣ ਦਾ ਐਲਾਨ ਕੀਤਾ। ਦੇਸ਼ ਗ੍ਰਾਮੀਣ ਆਵਾਸ ਯੋਜਨਾ ਤਹਿਤ ਤਿੰਨ ਕਰੋੜ ਘਰਾਂ ਦੇ ਟੀਚੇ ਨੂੰ ਹਾਸਲ ਕਰਨ ਦੇ ਨੇੜੇ ਹੈ ਅਤੇ ਅਗਲੇ ਪੰਜ ਸਾਲਾਂ ਵਿੱਚ ਦੋ ਕਰੋੜ ਘਰ ਬਣਾਏ ਜਾਣਗੇ। ਆਮਦਨਕਰ ਸਲੈਬ ‘ਚ ਕੋਈ ਬਦਲਾਅ ਨਹੀਂ। ਸਿੱਧੇ ਅਤੇ ਅਸਿੱਧੇ ਟੈਕਸ ਦਰਾਂ ਵਿੱਚ ਕੋਈ ਬਦਲਾਅ ਨਹੀਂ ਹੈ। ਚਾਲੂ ਵਿੱਤੀ ਸਾਲ ‘ਚ ਵਿੱਤੀ ਘਾਟਾ 5.8 ਫੀਸਦੀ ਰਹਿਣ ਦਾ ਅਨੁਮਾਨ ਹੈ, ਅਗਲੇ ਵਿੱਤੀ ਸਾਲ ‘ਚ ਇਸ ਨੂੰ 5.1 ਫੀਸਦੀ ‘ਤੇ ਲਿਆਉਣ ਦਾ ਟੀਚਾ। ਰਾਜਾਂ ਵਿੱਚ ਵਿਕਾਸ ਲਈ 75,000 ਕਰੋੜ ਰੁਪਏ ਦੇ ਵਿਆਜ ਮੁਕਤ ਕਰਜ਼ੇ ਦੀ ਵਿਵਸਥਾ ਪੇਸ਼ ਕੀਤਾ ਹੈ।