Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 12:14 pm

+91 90915 01313 , +91 90916 01313

punjabbanni@gmail.com
punjabbani@yahoo.com

ਬੰਦੀ ਸਿੰਘਾਂ ਦੀ ਰਿਹਾਈ ਲਈ ਨਿਊਯਾਰਕ ਵਿਖੇ ਹੋਈ ਮੀਲਾਂ-ਲੰਮੀ ਪਾਤਸ਼ਾਹੀ ਦਾਅਵਾ ਕਾਰ ਰੈਲੀ ਵਿੱਚ ਨੌਜਵਾਨਾਂ ਵੱਲੋਂ ਵੱਡੇ ਪੱਧਰ ਤੇ ਸ਼ਮੂਲੀਅਤ

ਬੰਦੀ ਸਿੰਘਾਂ ਦੀ ਰਿਹਾਈ ਲਈ ਨਿਊਯਾਰਕ ਵਿਖੇ ਹੋਈ ਮੀਲਾਂ-ਲੰਮੀ ਪਾਤਸ਼ਾਹੀ ਦਾਅਵਾ ਕਾਰ ਰੈਲੀ ਵਿੱਚ ਨੌਜਵਾਨਾਂ ਵੱਲੋਂ ਵੱਡੇ ਪੱਧਰ ਤੇ ਸ਼ਮੂਲੀਅਤ

ਗੁਰਦੁਆਰਾ ਕਮੇਟੀਆਂ ਅਤੇ ਸਮੂਹ ਜਥੇਬੰਦੀਆਂ ਵੱਲੋਂ ਕੌਮੀ ਇਨਸਾਫ਼ ਮੋਰਚੇ ਦੀ ਜਿੱਤ ਤੱਕ ਡਟ ਕੇ ਸੰਪੂਰਨ ਹਮਾਇਤ ਕਰਨ ਦਾ ਐਲਾਨ,ਅਤੇ ਮੀਡੀਆ ਦਾ ਗਲਾ ਘੁੱਟਣ ਦੀ ਸਰਕਾਰੀ ਸਾਜ਼ਿਸ਼ ਦੀ ਸਖ਼ਤ ਨਿਖੇਧੀ

ਨਿਊਯਾਰਕਃ PUNJAB BANI BUREAU –

ਨਿਊਯਾਰਕ ਵਿੱਚ ਕੌਮੀ ਇਨਸਾਫ਼ ਮੋਰਚੇ ਦੇ ਹੱਕ ਵਿੱਚ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਇਕ ਵਿਸ਼ਾਲ ਕਾਰ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਭਾਰਤ ਵਿੱਚ ਸਿੱਖਾਂ ਲਈ ਕਾਨੂੰਨ ਦੇ ਦੋਹਰੇ ਮਾਪਦੰਡਾਂ ਅਧੀਨ ਬੰਦੀ ਸਿੰਘਾਂ ਦੇ ਮਨੁੱਖੀ ਹੱਕਾਂ ਦੇ ਘੋਰ ਉਲੰਘਣ ਵਰਗੇ ਸੰਵੇਦਨਸ਼ੀਲ ਮਸਲੇ ਤੇ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨਾਂ ਅਤੇ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ।

ਰੈਲੀ ਦੀ ਸ਼ੁਰੂਆਤ ਗੁਰਦੁਆਰਾ ਸਿੱਖ ਸੈਂਟਰ Queens Village 222 ਸਟਰੀਟ ਤੋਂ ਹੋਈ, ਜਿੱਥੇ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਰੱਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅਰਦਾਸ ਹੋਈ। ਇਸ ਰੈਲੀ ਵਿੱਚ ਪਿੱਕ-ਅੱਪ ਟਰੱਕਾਂ ਅਤੇ ਕਾਰਾਂ ਉੱਤੇ ਬੰਦੀ ਸਿੰਘਾਂ ਦੇ ਵੱਡੇ ਪੋਸਟਰ ਅਤੇ ਸਟਿੱਕਰ ਲਾਏ ਹੋਏ ਸਨ ਅਤੇ ਗੱਡੀਆਂ ਤੇ ਖਾਲਸਾਈ ਝੰਡੇ ਲਹਿਰਾ ਰਹੇ ਸਨ। ਕਾਰ ਰੈਲੀ ਕੂਈਨਜ ਨਿਊਯਾਰਕ ਦੇ ਸਾਰੇ ਗੁਰਦੁਆਰਿਆਂ ਦੇ ਅੱਗਿਓਂ ਦੀ ਗੁਜਰੀ, ਜਿਨਾਂ ਵਿੱਚ ਗੁਰਦੁਆਰਾ ਸੰਤ ਸਾਗਰ, ਗੁਰਦੁਆਰਾ ਗਿਆਨਸਰ ਰਾਮਗੜ੍ਹੀਆ ਸਿੱਖ ਸੋਸਾਇਟੀ, ਗੁਰਦੁਆਰਾ ਬਾਬਾ ਮਾਝਾ ਸਿੰਘ ਕਰਮਜੋਤ ਸਿੱਖ ਸੈਂਟਰ, ਗੁਰਦੁਆਰਾ ਸੱਚਖੰਡ ਗੁਰੂ ਨਾਨਕ ਦਰਬਾਰ, ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਤੋਂ ਹੁੰਦੇ ਹੋਏ ਗੁਰਦੁਆਰਾ ਸਿੱਖ ਕਲਚਰਲ ਸੋਸਾਇਟੀ ਵਿਖੇ ਰੈਲੀ ਸੰਪੂਰਨ ਹੋਈ। ਹਰ ਇੱਕ ਗੁਰਦੁਆਰਾ ਸਾਹਿਬ ਪਹੁੰਚਣ ਤੇ ਜਿੱਥੇ ਪ੍ਰਬੰਧਕਾਂ ਤੇ ਸਿੱਖ ਸੰਗਤਾਂ ਨੇ ਰੈਲੀ ਦਾ ਸਵਾਗਤ ਕੀਤਾ ਉੱਥੇ ਸਭ ਪਾਸੇ ਜੈਕਾਰਿਆਂ ਤੇ ਬੰਦੀ ਸਿੰਘ ਰਿਹਾਅ ਕਰੋ , Free Sikh Political prisoners ਦੇ ਨ੍ਹਾਰਿਆਂ ਨਾਲ ਅਸਮਾਨ ਗੂੰਜ ਉੱਠਿਆ । ਰਸਤੇ ਵਿੱਚ ਕਾਰਾਂ ਦੀ ਵੱਡੀ ਗਿਣਤੀ ਕਰਕੇ ਤੇ ਪੁਲਿਸ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਥਾਂ ਥਾਂ ਤੇ ਜਾਮ ਲੱਗਦੇ ਰਹੇ।

ਗੁਰਦੁਆਰਾ ਸਿੱਖ ਕਲਚਰਲ ਸੋਸਾਇਟੀ ਰਿਚਮੰਡ ਹਿੱਲ ਵਿਖੇ ਰੈਲੀ ਦੇ ਸਵਾਗਤ ਲਈ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ਤੇ ਸਟੇਜ ਲਾਈ ਗਈ ਜਿੱਥੇ ਪ੍ਰਬੰਧਕਾਂ, ਧਾਰਮਿਕ, ਸਮਾਜਿਕ ਤੇ ਪੰਥਕ ਜਥੇਬੰਦੀਆਂ ਦੇ ਬੁਲਾਰਿਆਂ ਨੇ ਕੌਮੀ ਇਨਸਾਫ਼ ਮੋਰਚੇ ਦੇ ਹੱਕ ਵਿੱਚ ਡਟ ਕੇ ਖਲੋਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਇੱਥੇ ਨਾਲ ਹੀ ਸਾਬਕਾ ਪ੍ਰਬੰਧਕਾਂ, ਤੇ ਵੱਖ ਵੱਖ ਵਿਚਾਰਧਾਰਾ ਵਾਲੀਆਂ ਜਥੇਬੰਦੀਆਂ ਨੇ ਵੀ ਰੈਲੀ ਵਿੱਚ ਹਾਜ਼ਰੀਆਂ ਲਵਾਈਆਂ। ਬੁਲਾਰਿਆਂ ਨੇ ਸਮੂਹ ਸਿੱਖ ਸੰਗਤਾਂ, ਇਨਸਾਫ਼ ਪਸੰਦ ਲੋਕਾਂ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਚੰਡੀਗੜ ਮੋਰਚੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ। ਅਤੇ ਨਾਲ ਹੀ 2 ਮਾਰਚ ਨੂੰ ਪੰਜਾਬ ਦੇ ਚਾਰ ਜਿਲਿਆਂ ਤੋਂ 50 ਹਜ਼ਾਰ ਕਾਰਾਂ, ਜੀਪਾਂ, ਟਰੈਕਟਰਾਂ-ਟਰਾਲੀਆਂ, ਮੋਟਰਸਾਈਕਲਾਂ ਦੀ ਹੋਣ ਵਾਲੀ ਰੈਲੀ ਵਿਚ ਸ਼ਾਮਲ ਹੋ ਕੇ ਮੋਰਚੇ ਵਿੱਚ ਪੱਕੇ ਡੇਰੇ ਲਾ ਦਿਓ ਤੇ ਆਓ ਮਿਲ ਕੇ ਇੰਨਾਂ ਸਰਕਾਰਾਂ ਨੂੰ ਦੱਸ ਦੇਈਏ ਕਿ ਹੁਣ ਅਸੀਂ ਬੰਦੀ ਸਿੰਘਾ ਨੂੰ ਰਿਹਾਅ ਕਰਵਾ ਕੇ ਅਤੇ ਮੋਰਚਾ ਫਤਹਿ ਕਰਕੇ ਹੀ ਦਮ ਲਵਾਂਗੇ।

Advertisement
Advertisement
Advertisement
Advertisement
Scroll to Top