ਉਮਰਾਨੰਗਲ ਨੁੰ ਕੋਰਟ ਨੇ ਦਿੱਤੀ ਵੱਡੀ ਰਾਹਤ : ਮੁਅੱਤਲੀ ਦੇ ਹੁਕਮ ਕੀਤੇ ਰੱਦ

ਉਮਰਾਨੰਗਲ ਨੁੰ ਕੋਰਟ ਨੇ ਦਿੱਤੀ ਵੱਡੀ ਰਾਹਤ : ਮੁਅੱਤਲੀ ਦੇ ਹੁਕਮ ਕੀਤੇ ਰੱਦ
ਚੰਡੀਗੜ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁਅੱਤਲ ਆਈਜੀ ਪਰਮਰਾਜ ਉਮਰਾਨੰਗਲ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਮੁਅੱਤਲੀ ਦੇ ਹੁਕਮ ਰੱਦ ਕਰ ਦਿੱਤੇ ਹਨ। ਸ਼ੁੱਕਰਵਾਰ ਨੂੰ ਹਾਈਕੋਰਟ ਨੇ ਉਨ੍ਹਾਂ ਨੂੰ ਨੌਕਰੀ ‘ਤੇ ਬਹਾਲ ਕਰਨ ਦਾ ਹੁਕਮ ਦਿੱਤਾ ਹੈ।
ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਆਈਜੀ ਉਮਰਾਨੰਗਲ ਖ਼ਿਲਾਫ਼ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ। ਉਮਰਾਨੰਗਲ ਨੇ ਪਹਿਲਾਂ ਮੁਅੱਤਲੀ ਦੇ ਹੁਕਮਾਂ ਨੂੰ ਕੈਟ ਵਿੱਚ ਚੁਣੌਤੀ ਦਿੱਤੀ ਸੀ, ਪਰ ਕੈਟ ਨੇ ਉਨ੍ਹਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ। ਕੈਟ ਵੱਲੋਂ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਉਮਰਾਨੰਗਲ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਉਸ ਨੂੰ ਮੁਅੱਤਲ ਕਰਨ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਸ਼ੁੱਕਰਵਾਰ ਨੂੰ ਹਾਈ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ‘ਤੇ ਫੈਸਲਾ ਸੁਣਾਉਂਦੇ ਹੋਏ ਉਨ੍ਹਾਂ ਦੀ ਮੁਅੱਤਲੀ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਅਤੇ ਉਨ੍ਹਾਂ ਨੂੰ ਨੌਕਰੀ ‘ਤੇ ਬਹਾਲ ਕਰਨ ਦੇ ਹੁਕਮ ਦਿੱਤੇ।
