Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇ: ਗਿਆਨੀ ਰਘਬੀਰ ਸਿੰਘ ਵੱਲੋਂ ਵਿਸ਼ਵ ਪ੍ਰਚਾਰਕ ਭਾਈ ਬਲਬੀਰ ਸਿੰਘ ਚੰਗਿਆੜਾ ਦੀ ਕਿਤਾਬ “ਢਾਡੀ ਪਰੰਪਰਾ ਦੇ ਪ੍ਰਚਾਰਕ ਸਿਤਾਰੇ” ਰਲੀਜ਼

ਦੁਆਰਾ: Punjab Bani ਪ੍ਰਕਾਸ਼ਿਤ :Tuesday, 30 January, 2024, 03:09 PM

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇ: ਗਿਆਨੀ ਰਘਬੀਰ ਸਿੰਘ ਵੱਲੋਂ ਵਿਸ਼ਵ ਪ੍ਰਚਾਰਕ ਭਾਈ ਬਲਬੀਰ ਸਿੰਘ ਚੰਗਿਆੜਾ ਦੀ ਕਿਤਾਬ “ਢਾਡੀ ਪਰੰਪਰਾ ਦੇ ਪ੍ਰਚਾਰਕ ਸਿਤਾਰੇ” ਰਲੀਜ਼

ਅੰਮ੍ਰਿਤਸਰ:- 30 ਜਨਵਰੀ ( ) ਸਿੱਖ ਧਰਮ ਦੇ ਅੰਤਰਰਾਸ਼ਟਰੀ ਪ੍ਰਚਾਰਕ ਭਾਈ ਬਲਬੀਰ ਸਿੰਘ ਚੰਗਿਆੜਾ ਦੀ ਦੂਜੀ ਕਿਤਾਬ “ਢਾਡੀ ਪਰੰਪਰਾ ਦੇ ਪ੍ਰਚਾਰਕ ਸਿਤਾਰੇ” ਸੰਪਾਦਕ ਦਿਲਜੀਤ ਸਿੰਘ ਬੇਦੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਮੁਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲੋਕ ਅਰਪਣ ਕੀਤੀ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਇਹ ਵਿਸ਼ੇਸ਼ ਤੇ ਯਾਦਗਾਰੀ ਦਸਤਾਵੇਜੀ ਪੁਸਤਕ ਰਲੀਜ਼ ਕੀਤੀ ਗਈ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਿੱਖ ਧਰਮ ਦੇ ਪ੍ਰਚਾਰਕਾਂ ਸਬੰਧੀ ਦਸਤਾਵੇਜ਼, ਕਿਤਾਬਾਂ ਸਾਹਮਣੇ ਆਉਣੀਆਂ ਚਾਹੀਦੀਆਂ ਹਨ, ਪ੍ਰਚਾਰਕਾਂ ਦਾ ਜੀਵਨ ਪੱਖ ਅਣਗੋਲਿਆ ਰਿਹਾ ਹੈ। ਇਹ ਕਾਰਜ ਭਾਈ ਬਲਬੀਰ ਸਿੰਘ ਚੰਗਿਆੜਾ ਤੇ ਸਿੱਖ ਵਿਦਵਾਨ ਸ. ਦਿਲਜੀਤ ਸਿੰਘ ਬੇਦੀ ਨੇ ਸਾਂਝੇ ਤੌਰ ਤੇ ਪ੍ਰਗਟ ਕੀਤਾ ਹੈ ਇਹ ਪ੍ਰਸ਼ੰਸਾਜਨਕ ਤੇ ਯਾਦਗਾਰੀ ਕਾਰਜ ਹੈ। ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਗਿ: ਹੀਰਾ ਸਿੰਘ ਨੇ ਕਿਹਾ ਕਿ ਸੌ ਤੋਂ ਵੱਧ ਢਾਡੀਆਂ, ਕਵੀਸ਼ਰਾਂ, ਪ੍ਰਚਾਰਕਾਂ ਦਾ ਵੇਰਵਾ ਇਸ ਕਿਤਾਬ ਵਿਚ ਅੰਕਿਤ ਕਰਕੇ ਦੋਹਾਂ ਵਿਦਵਾਨਾਂ ਨੇ ਪ੍ਰਚਾਰ ਦੇ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਪਾਇਆ। ਉਘੇ ਸਮਾਜ ਸੇਵੀ ਡਾ.ਐਸ.ਪੀ ਸਿੰਘ ਓਬਰਾਏ, ਢਾਡੀ ਤਰਲੋਚਨ ਸਿੰਘ ਭਮੱਦੀ, ਸ. ਕਸ਼ਮੀਰ ਸਿੰਘ ਕਾਦਿਰ, ਜਥੇ. ਬਲਦੇਵ ਸਿੰਘ ਐਮ.ਏ, ਜਥੇ. ਗੁਰਮੇਜ ਸਿੰਘ ਸ਼ਹੂਰਾ, ਗਿ. ਸੰਤੋਖ ਸਿੰਘ ਸਿਡਨੀ, ਸ. ਨਰਿੰਦਰਪਾਲ ਸਿੰਘ ਹੁੰਦਲ ਅਮਰੀਕਾ ਆਦਿ ਨੇ ਇਸ ਮੌਕੇ ਲੇਖਕ ਨੂੰ ਵਧਾਈ ਦਿਤੀ ਹੈ ਅਤੇ ਆਸ ਪ੍ਰਗਟਾਈ ਕਿ ਭਾਈ ਬਲਬੀਰ ਸਿੰਘ ਚੰਗਿਆੜਾ ਭਵਿੱਖ ਵਿੱਚ ਵੀ ਆਪਣਾ ਯੋਗਦਾਨ ਪਾਉਂਦੇ ਰਹਿਣਗੇ।



Scroll to Top