ਚੰਡੀਗੜ੍ਹ ਵਿੱਚ ਮੇਅਰ ਤੋ ਬਾਅਦ ਸੀਨੀਅਰ ਡਿਪਟੀ ਮੇਅਰ ਦੀ ਚੋਣ ਵੀ ਭਾਜਪਾ ਨੇ ਜਿੱਤੀ

ਚੰਡੀਗੜ੍ਹ ਵਿੱਚ ਮੇਅਰ ਤੋ ਬਾਅਦ ਸੀਨੀਅਰ ਡਿਪਟੀ ਮੇਅਰ ਦੀ ਚੋਣ ਵੀ ਭਾਜਪਾ ਨੇ ਜਿੱਤੀ
ਚੰਡੀਗੜ੍ਹ : ਚੰਡੀਗੜ੍ਹ ਮੇਅਰ ਦੀ ਚੋਣ ਤੋਂ ਬਾਅਦ ਹੁਣ ਸੀਨੀਅਰ ਡਿਪਟੀ ਮੇਅਰ ਦੀ ਚੋਣ ਵੀ ਭਾਜਪਾ ਨੇ ਜਿੱਤ ਲਈ ਹੈ। ਭਾਜਪਾ ਵੱਲੋਂ ਸੀਨੀਅਰ ਡਿਪਟੀ ਮੇਅਰ ਦੀ ਚੋਣ ਲਈ ਕੁਲਜੀਤ ਸੰਧੂ ਨੂੰ ਉਮੀਦਵਾਰ ਬਣਾਇਆ ਗਿਆ ਸੀ। ਉਨ੍ਹਾਂ ਨੂੰ 16 ਵੋਟਾਂ ਮਿਲੀਆਂ ਹਨ। ਕਾਂਗਰਸ ਅਤੇ ‘ਆਪ’ ਨੇ ਸੀਨੀਅਰ ਡਿਪਟੀ ਮੇਅਰ ਦਾ ਬਾਈਕਾਟ ਕੀਤਾ ਜਿਸ ਕਾਰਨ ਸਿਰਫ਼ 16 ਵੋਟਾਂ ਹੀ ਪਈਆਂ। ਡਿਪਟੀ ਮੇਅਰ ਦੀ ਚੋਣ ਮੇਅਰ ਮਨੋਜ ਕੁਮਾਰ ਨੇ ਕਰਵਾਈ।
ਜਾਣਕਾਰੀ ਅਨੁਸਾਰ ਕਰੀਬ 1 ਵਜੇ ਮੇਅਰ ਦੀ ਚੋਣ ਦਾ ਨਤੀਜਾ ਐਲਾਨਿਆ ਗਿਆ। ਇਸ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ਦੀ ਚੋਣ ਲਈ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ। ਪਰ ‘ਆਪ’ ਅਤੇ ਕਾਂਗਰਸ ਨੇ ਸੀਨੀਅਰ ਡਿਪਟੀ ਮੇਅਰ ਚੋਣਾਂ ਦਾ ਬਾਈਕਾਟ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਮੇਅਰ ਚੋਣਾਂ ਵਿੱਚ ਧਾਂਦਲੀ ਹੋਈ ਹੈ। ਪ੍ਰੀਜ਼ਾਈਡਿੰਗ ਅਫਸਰ ਨੇ ਬੈਲਟ ਪੇਪਰ ‘ਤੇ ਦਸਤਖਤ ਕਰਨ ਸਮੇਂ ਧੋਖਾਧੜੀ ਕੀਤੀ। ਅਜਿਹੇ ‘ਚ ਉਹ ਹੁਣ ਚੋਣ ਪ੍ਰਕਿਰਿਆ ‘ਚ ਹਿੱਸਾ ਨਹੀਂ ਲੈਣਗੇ।
ਮੇਅਰ ਦੀ ਚੋਣ ਕਰੀਬ ਪੌਣੇ 11 ਵਜੇ ਸ਼ੁਰੂ ਹੋਈ। ਪ੍ਰੀਜ਼ਾਈਡਿੰਗ ਅਫ਼ਸਰ ਕਰੀਬ 38 ਮਿੰਟ ਦੀ ਦੇਰੀ ਨਾਲ ਮੌਕੇ ’ਤੇ ਪੁੱਜੇ, ਜਿਸ ਦੌਰਾਨ ਦੋ ਘੰਟੇ ਕਾਰਵਾਈ ਜਾਰੀ ਰਹੀ। ਇਸ ਤੋਂ ਬਾਅਦ 1 ਵਜੇ ਤੱਕ ਮੇਅਰ ਚੋਣ ਦੇ ਨਤੀਜੇ ਐਲਾਨ ਦਿੱਤੇ ਗਏ। ਇਸ ਵਿੱਚ ਅੱਠ ਵੋਟਾਂ ਰੱਦ ਹੋ ਗਈਆਂ ਹਨ। ਭਾਜਪਾ ਨੂੰ ਕੁੱਲ 16 ਅਤੇ ਗਠਜੋੜ ਨੂੰ 12 ਵੋਟਾਂ ਮਿਲੀਆਂ।
