ਚੰਡੀਗੜ ਦੇ ਵੀਸੀ ਸਤਨਾਮ ਸਿੰਘ ਰਾਜ ਸਭਾ ਲਈ ਨਾਮਜਦ
ਦੁਆਰਾ: Punjab Bani ਪ੍ਰਕਾਸ਼ਿਤ :Tuesday, 30 January, 2024, 03:21 PM

ਚੰਡੀਗੜ ਦੇ ਵੀਸੀ ਸਤਨਾਮ ਸਿੰਘ ਰਾਜ ਸਭਾ ਲਈ ਨਾਮਜਦ
ਚੰਡੀਗੜ੍ਹ। ਚੰਡੀਗੜ੍ਹ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਗਿਆ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਨੂੰ ਨਾਮਜ਼ਦ ਕੀਤਾ ਹੈ। ਇਸ ਫੈਸਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਸਟਾਗ੍ਰਾਮ ‘ਤੇ ਪੋਸਟ ਕਰਕੇ ਸੰਧੂ ਨੂੰ ਵਧਾਈ ਦਿੱਤੀ। ਪੀਐਮ ਮੋਦੀ ਨੇ ਆਪਣੀ ਪੋਸਟ ਵਿੱਚ ਲਿਖਿਆ, “ਮੈਨੂੰ ਖੁਸ਼ੀ ਹੈ ਕਿ ਰਾਸ਼ਟਰਪਤੀ ਨੇ ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਹੈ। ਸਤਨਾਮ ਸਿੰਘ ਨੇ ਇੱਕ ਪ੍ਰਸਿੱਧ ਸਿੱਖਿਆ ਸ਼ਾਸਤਰੀ ਅਤੇ ਸਮਾਜ ਸੇਵਕ ਦੇ ਰੂਪ ਵਿੱਚ ਆਪਣੀ ਪਛਾਣ ਬਣਾਈ ਹੈ। ਉਹ ਜ਼ਮੀਨੀ ਪੱਧਰ ‘ਤੇ ਵੱਖ-ਵੱਖ ਤਰੀਕਿਆਂ ਨਾਲ ਕੰਮ ਕਰ ਰਹੇ ਹਨ ਤੇ ਲੋਕਾਂ ਦੀ ਸੇਵਾ ਕਰ ਰਹੇ ਹਨ।
