ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਕੀਤੀ ਜਾਰੀ
ਦੁਆਰਾ: Punjab Bani ਪ੍ਰਕਾਸ਼ਿਤ :Tuesday, 30 January, 2024, 03:29 PM

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਕੀਤੀ ਜਾਰੀ
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਭਾਵੇਂ ਕੋਰੋਨਾ ਮਹਾਂਮਾਰੀ ਖ਼ਤਮ ਹੋ ਗਈ ਹੈ, ਪਰ ਪ੍ਰੀਖਿਆ ਵਿੱਚ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 18 ਮਾਰਚ ਤੋਂ 6 ਅਪ੍ਰੈਲ ਤੱਕ ਹੋਣਗੀਆਂ। ਜਦਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 5 ਅਪ੍ਰੈਲ ਤੋਂ 27 ਅਪ੍ਰੈਲ ਦਰਮਿਆਨ ਹੋਣਗੀਆਂ।
ਪ੍ਰੀਖਿਆਵਾਂ ਨੂੰ ਸਹੀ ਢੰਗ ਨਾਲ ਕਰਵਾਉਣ ਦੀ ਜ਼ਿੰਮੇਵਾਰੀ ਸਕੂਲ ਮੁਖੀ ਦੀ ਹੋਵੇਗੀ। ਇਸ ਤੋਂ ਪਹਿਲਾਂ ਬੋਰਡ ਨੇ ਸਾਲਾਨਾ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਪ੍ਰੀਖਿਆਵਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਬੋਰਡ ਨੇ ਆਪਣੀ ਪੂਰੀ ਵਾਹ ਲਾ ਦਿੱਤੀ ਹੈ।
