ਵਿਦਿਆਰਥੀਆਂ ਨੂੰ ਆਵਾਜਾਈ ਨਸ਼ਿਆਂ ਫ਼ਸਟ ਏਡ ਜ਼ਖਮੀਆਂ ਦੀ ਸਹਾਇਤਾ ਕਰਨ ਲਈ ਜਾਗਰੂਕ ਕਰਨਾ ਜ਼ਰੂਰੀ - ਗੁਰਪ੍ਰੀਤ ਧਾਲੀਵਾਲ
ਵਿਦਿਆਰਥੀਆਂ ਨੂੰ ਆਵਾਜਾਈ ਨਸ਼ਿਆਂ ਫ਼ਸਟ ਏਡ ਜ਼ਖਮੀਆਂ ਦੀ ਸਹਾਇਤਾ ਕਰਨ ਲਈ ਜਾਗਰੂਕ ਕਰਨਾ ਜ਼ਰੂਰੀ – ਗੁਰਪ੍ਰੀਤ ਧਾਲੀਵਾਲ
ਪਟਿਆਲਾ।ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਕਾਨੂੰਨਾਂ, ਨਸ਼ਿਆਂ ਦੇ ਵਿਉਪਾਰੀਆਂ ਵਰਤੋਂ, ਹਾਦਸਾਗ੍ਰਸਤ ਪੀੜਤਾਂ ਦੀ ਸਹਾਇਤਾ ਕਰਨ ਅਤੇ ਫ਼ਸਟ ਏਡ ਸੀ ਪੀ ਆਰ ਬਾਰੇ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਬੱਚੇ ਹਾਦਸਿਆਂ ਨਸ਼ਿਆਂ ਅਪਰਾਧਾਂ ਅਤੇ ਗਲਤੀਆਂ ਲਾਪਰਵਾਹੀਆਂ ਕਾਰਨ ਤਬਾਹ ਨਾ ਹੋਣ, ਅਤੇ ਐਮਰਜੈਂਸੀ ਸਮੇਂ ਪੀੜਤਾਂ ਦੀ ਮਦਦ ਕਰਨ, ਇਸ ਲਈ ਸੈਂਟ ਜੇਵੀਅਰ ਸੀਨੀਅਰ ਸੈਕੰਡਰੀ ਸਕੂਲ ਸ਼ਾਂਤੀ ਨਗਰ ਅਰਬਨ ਅਸਟੇਟ ਪਟਿਆਲਾ ਦੇ ਡਾਇਰੈਕਟਰ ਸ੍ਰੀਮਤੀ ਗੁਰਪ੍ਰੀਤ ਕੌਰ ਧਾਲੀਵਾਲ ਵਲੋਂ ਇੰਸਪੈਕਟਰ ਕਰਮਜੀਤ ਕੌਰ ਇੰਚਾਰਜ ਪੰਜਾਬ ਪੁਲਿਸ ਆਵਾਜਾਈ ਸਿਖਿਆ ਸੈਲ ਅਤੇ ਪੰਜਾਬ ਰੈੱਡ ਕਰਾਸ ਸੁਸਾਇਟੀ ਦੇ ਸੇਵਾ ਮੁਕਤ ਜਿਲਾ ਟ੍ਰੇਨਿੰਗ ਅਫ਼ਸਰ ਸ੍ਰੀ ਕਾਕਾ ਰਾਮ ਵਰਮਾ ਨੂੰ ਬੁਲਾਇਆ। ਇੰਸਪੈਕਟਰ ਕਰਮਜੀਤ ਕੌਰ ਨੇ ਵਿਦਿਆਰਥੀਆਂ ਨੂੰ ਮੋਟਰਸਾਈਕਲ ਸਕੂਟਰ ਕਾਰਾਂ ਚਲਾਉਣ ਤੋਂ ਰੋਕਿਆ ਕਿਓਂਕਿ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਦਾਲਤਾਂ ਵਲੋਂ ਸਜਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਨਸ਼ਿਆਂ ਦੀ ਵਰਤੋਂ ਅਤੇ ਨਸ਼ਿਆਂ ਅਪਰਾਧਾਂ ਐਸ਼ ਪ੍ਰਸਤੀਆਂ ਕੰਮਚੋਰੀਆਂ ਲੁਟਮਾਰਾਂ ਵਿਚ ਫ਼ਸੇ ਲੋਕਾਂ ਤੋਂ ਬਚਣ ਲਈ ਜਾਗਰੂਕ ਕੀਤਾ। ਸਾਈਬਰ ਸੁਰੱਖਿਆ ਅਤੇ 112/181 ਅਤੇ 1930 ਨੰਬਰਾਂ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਸ਼੍ਰੀ ਕਾਕਾ ਰਾਮ ਵਰਮਾ ਨੇ ਫ਼ਸਟ ਏਡ ਸੀ ਪੀ ਆਰ ਜ਼ਖਮੀਆਂ ਦੀ ਸੇਵਾ ਸੰਭਾਲ ਫਾਇਰ ਸੇਫਟੀ ਸਿਲੰਡਰਾਂ ਦੀ ਵਰਤੋਂ ਬਾਰੇ ਜਾਗਰੂਕ ਕੀਤਾ ਅਤੇ ਦਸਿਆ ਕਿ ਡੈਡੀਕੇਟਿਡ ਬ੍ਰਦਰਜ਼ ਗਰੁੱਪ ਦੇ ਪ੍ਰਧਾਨ ਡਾਕਟਰ ਰਾਕੇਸ਼ ਵਰਮੀ ਵਲੋਂ ਬਹਾਦਰ ਬੱਚਿਆਂ ਨੂੰ ਕਿਸੇ ਪੀੜਤ ਦੀ ਸੜਕੀ ਹਾਦਸਿਆਂ ਸਿਖਿਆ ਸੰਸਥਾਵਾਂ ਵਿਖ਼ੇ ਜਾਂ ਘਰੇਲੂ ਘਟਨਾਵਾਂ ਸਮੇਂ ਮਦਦ ਕਰਨ ਲਈ ਸਨਮਾਨਿਤ ਕੀਤਾ ਜਾਵੇਗਾ ਤਾਂ ਤਿੰਨ ਵਿਅਕਤੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਵੀ ਪੀੜਤਾਂ ਦੀ ਸਹਾਇਤਾ ਕੀਤੀ ਹੈ ਤਾਂ ਸ੍ਰੀ ਕਾਕਾ ਰਾਮ ਵਰਮਾ ਨੇ ਦੱਸਿਆ ਕਿ 4 ਫਰਵਰੀ ਨੂੰ ਸ਼ਾਮੀ ਪੰਜ ਵਜੇ ਭਾਸ਼ਾ ਭਵਨ ਵਿਖੇ ਵਿਦਿਆਰਥੀਆਂ ਨੂੰ ਇਨਾਮ ਸਰਟੀਫਿਕੇਟ ਦੇਕੇ ਸਨਮਾਨਿਤ ਕੀਤਾ ਜਾਵੇਗਾ। ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਕਾਨੂੰਨਾਂ ਅਸੂਲਾਂ, ਦੀ ਪਾਲਣਾ ਕਰਨ ਅਤੇ ਪੀੜਤਾਂ ਦੀ ਮਦਦ ਕਰਨ ਲਈ ਪ੍ਰੇਰਿਤ ਕੀਤਾ। ਪ੍ਰਣ ਕਰਵਾਇਆ ਗਿਆ। ਪ੍ਰਿੰਸੀਪਲ ਸ਼੍ਰੀਮਤੀ ਪੂਨਮ ਧੀਮਨ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਅਧਿਆਪਕਾਂ ਨਾਗਰਿਕਾਂ ਅਤੇ ਉਹਨ੍ਹਾਂ ਰਾਹੀਂ ਮਾਪਿਆਂ ਨੂੰ ਆਵਾਜਾਈ ਨਿਯਮਾਂ, ਫ਼ਸਟ ਏਡ ਸੀ ਪੀ ਆਰ ਜ਼ਖਮੀਆਂ ਦੀ ਸੇਵਾ ਸੰਭਾਲ ਫਾਇਰ ਸੇਫਟੀ ਸਿਲੰਡਰਾਂ ਦੀ ਵਰਤੋਂ ਸਾਇਬਰ ਸੁਰੱਖਿਆ ਬਚਾਉ ਮਦਦ ਬਾਰੇ ਜੰਗੀ ਪੱਧਰ ਤੇ ਜਾਗਰੂਕ ਕਰਨਾ ਜ਼ਰੂਰੀ ਹੈ ਜਿਸ ਹਿੱਤ ਪੰਜਾਬ ਪੁਲਿਸ ਦੇ ਮਹਾਰਾਜਾ ਰਣਜੀਤ ਸਿੰਘ ਸਨਮਾਨ ਨਾਲ ਸਨਮਾਨਿਤ ਇੰਸਪੈਕਟਰ ਕਰਮਜੀਤ ਕੌਰ ਅਤੇ ਸ਼੍ਰੀ ਕਾਕਾ ਰਾਮ ਵਰਮਾ ਦਾ ਸਨਮਾਨ ਕੀਤਾ ਗਿਆ।