Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 2:01 pm

+91 90915 01313 , +91 90916 01313

punjabbanni@gmail.com
punjabbani@yahoo.com

ਸਿੰਧੀਆ ਨੇ ਸ਼ੇਰਗਿੱਲ ਨੂੰ ਲਿੱਖੀ ਚਿੱਠੀ: ਆਦਮਪੁਰ ਤੋਂ ਦਿੱਲੀ, ਗੋਆ, ਜੈਪੁਰ ਅਤੇ ਕੋਲਕਾਤਾ ਲਈ ਉਡਾਣਾਂ ਜਲਦੀ ਸ਼ੁਰੂ ਹੋਣਗੀਆਂ

ਸਿੰਧੀਆ ਨੇ ਸ਼ੇਰਗਿੱਲ ਨੂੰ ਲਿੱਖੀ ਚਿੱਠੀ: ਆਦਮਪੁਰ ਤੋਂ ਦਿੱਲੀ, ਗੋਆ, ਜੈਪੁਰ ਅਤੇ ਕੋਲਕਾਤਾ ਲਈ ਉਡਾਣਾਂ ਜਲਦੀ ਸ਼ੁਰੂ ਹੋਣਗੀਆਂ

ਸਿੰਧੀਆ ਨੇ ਸ਼ੇਰਗਿੱਲ ਨੂੰ ਲਿੱਖੀ ਚਿੱਠੀ: ਆਦਮਪੁਰ ਤੋਂ ਦਿੱਲੀ, ਗੋਆ, ਜੈਪੁਰ ਅਤੇ ਕੋਲਕਾਤਾ ਲਈ ਉਡਾਣਾਂ ਜਲਦੀ ਸ਼ੁਰੂ ਹੋਣਗੀਆਂ

ਜਲੰਧਰ 31 ਜਨਵਰੀ: ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੇ.ਐਮ. ਸਿੰਧੀਆ ਨਾਲ 16 ਜਨਵਰੀ, 2024 ਨੂੰ ਹੋਈ ਮੁਲਾਕਾਤ ਦੌਰਾਨ ਬੀਜੇਪੀ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਵੱਲੋਂ ਉਠਾਈ ਗਈ ਮੰਗ ਦੇ ਜਵਾਬ ਵਿੱਚ ਸਿੰਧੀਆ ਨੇ ਸ਼ੇਰਗਿੱਲ ਨੂੰ ਕਿਹਾ ਹੈ ਕਿ ਉਨ੍ਹਾਂ ਦੀ ਬੇਨਤੀ ‘ਤੇ ਵਿਚਾਰ ਕੀਤਾ ਗਿਆ ਹੈ ਅਤੇ ਆਦਮਪੁਰ ਤੋਂ ਵੱਖ-ਵੱਖ ਖੇਤਰਾਂ ਲਈ ਉਡਾਣਾਂ ਜਲਦੀ ਹੀ ਸ਼ੁਰੂ ਹੋ ਜਾਣਗੀਆਂ। ਇਸ ਸਬੰਧ ਵਿਚ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ, ਸ਼ੇਰਗਿੱਲ ਨੇ ਕਿਹਾ ਕਿ ਸਿੰਧੀਆ ਨੇ 26 ਜਨਵਰੀ, 2024 ਨੂੰ ਇਕ ਪੱਤਰ ਰਾਹੀਂ ਉਨ੍ਹਾਂ ਨੂੰ ਜਵਾਬ ਦਿੱਤਾ ਹੈ ਕਿ ਆਦਮਪੁਰ ਨੂੰ ਦਿੱਲੀ – ਐਨ.ਸੀ.ਆਰ., ਨਾਂਦੇੜ, ਬੰਗਲੌਰ, ਕੋਲਕਾਤਾ ਅਤੇ ਗੋਆ ਨਾਲ ਜੋੜਨ ਵਾਲੇ ਉਡਾਨ 5.0 ਦੇ ਤਹਿਤ ਰੂਟ ਚੁਣੀਆਂ ਗਈਆਂ ਏਅਰਲਾਈਨਾਂ ਨੂੰ ਸੌਂਪੇ ਗਏ ਹਨ। ਇਸ ਸਬੰਧੀ ਸਬੰਧਤ ਏਅਰਲਾਈਨਜ਼ ਆਉਣ ਵਾਲੇ ਸਮੇਂ ਵਿੱਚ ਸੰਚਾਲਨ ਸ਼ੁਰੂ ਕਰ ਸਕਦੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ, ਸ਼ੇਰਗਿੱਲ ਨੇ ਦੱਸਿਆ ਕਿ ਸਿੰਧੀਆ ਨਾਲ ਹੋਈ ਮੁਲਾਕਾਤ ਦੌਰਾਨ ਸਮੂਹ ਭਾਈਚਾਰਿਆਂ ਦੀ ਆਸਥਾ ਅਤੇ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਤੇ ਕਾਸ਼ੀ ਵਿਸ਼ਵਨਾਥ ਮੰਦਿਰ ਦੇ ਪਵਿੱਤਰ ਸਥਾਨ ਲਈ ਆਦਮਪੁਰ ਤੋਂ ਬਨਾਰਸ ਵਾਸਤੇ ਸਿੱਧੀ ਹਵਾਈ ਉਡਾਣ ਸ਼ੁਰੂ ਕਰਨ ਦੀ ਮੰਗ ਵਾਲਾ ਪੱਤਰ ਮੰਤਰੀ ਨੂੰ ਸੌਂਪਿਆ ਗਿਆ। ਸ਼ੇਰਗਿੱਲ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਆਦਮਪੁਰ ਤੋਂ ਦਿੱਲੀ ਲਈ ਉਡਾਣਾਂ ਮੁੜ ਸ਼ੁਰੂ ਕਰਨ ਦੀ ਬੇਨਤੀ ਵੀ ਕੀਤੀ ਸੀ। ਸ਼ੇਰਗਿੱਲ ਨੇ ਕਿਹਾ ਕਿ ਇਸ ‘ਤੇ ਵੀ ਸਿੰਧੀਆ ਨੇ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਦੀ ਬੇਨਤੀ ਨੂੰ ਅਨੁਕੂਲ ਵਿਚਾਰ ਲਈ ਸਾਰੀਆਂ ਨਿਰਧਾਰਤ ਘਰੇਲੂ ਏਅਰਲਾਈਨਾਂ ਨਾਲ ਸਾਂਝਾ ਕੀਤਾ ਗਿਆ ਹੈ।
ਸ਼ੇਰਗਿੱਲ ਨੇ ਕਿਹਾ ਕਿ ਇਹ ਇੱਕ ਸਕਾਰਾਤਮਕ ਖ਼ਬਰ ਹੈ, ਕਿਉਂਕਿ ਆਦਮਪੁਰ (ਜਲੰਧਰ) ਅਤੇ ਹਲਵਾਰਾ (ਲੁਧਿਆਣਾ) ਤੋਂ ਹਵਾਈ ਸੰਪਰਕ ਨਾ ਸਿਰਫ਼ ਪੰਜਾਬ ਦੀ ਕੁਨੈਕਟੀਵਿਟੀ ਵਿੱਚ ਸੁਧਾਰ ਕਰੇਗਾ, ਬਲਕਿ ਆਰਥਿਕਤਾ, ਸੈਰ-ਸਪਾਟਾ ਅਤੇ ਵਪਾਰ ਨੂੰ ਵੀ ਹੁਲਾਰਾ ਦੇਵੇਗਾ।
ਸ਼ੇਰਗਿੱਲ ਨੇ ਉਨ੍ਹਾਂ ਦੀਆਂ ਮੰਗਾਂ ‘ਤੇ ਸਕਾਰਾਤਮਕ ਵਿਚਾਰ ਕਰਨ ਲਈ ਸਿੰਧੀਆ ਦਾ ਧੰਨਵਾਦ ਕੀਤਾ ਹੈ।

Advertisement
Advertisement
Advertisement
Advertisement
Scroll to Top