ਅਯੁਧਿਆ ਲਈ ਚੰਡੀਗੜ੍ਹ ਤੋ ਸੁਰੂ ਹੋਵੇਗੀ ਬੱਸ
ਦੁਆਰਾ: Punjab Bani ਪ੍ਰਕਾਸ਼ਿਤ :Wednesday, 31 January, 2024, 02:45 PM

ਅਯੁਧਿਆ ਲਈ ਚੰਡੀਗੜ੍ਹ ਤੋ ਸੁਰੂ ਹੋਵੇਗੀ ਬੱਸ
ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀਟੀਯੂ) ਨੇ ਅਯੁੱਧਿਆ ਲਈ ਬੱਸ ਸਰਵਿਸ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਬੱਸ ਸਰਵਿਸ ਚੰਡੀਗੜ੍ਹ ਦੇ ਸੈਕਟਰ-17 ਬੱਸ ਅੱਡੇ ਤੋਂ 14 ਫਰਵਰੀ 2024 ਨੂੰ ਬਸੰਤ ਪੰਚਮੀ ਦੇ ਨੇੜੇ-ਤੇੜੇ ਸ਼ੁਰੂ ਕੀਤੀ ਜਾਵੇਗੀ। ਸੀਟੀਯੂ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਬੱਸ ਸਰਵਿਸ ਰੋਜ਼ਾਨਾ ਦੁਪਹਿਰ 1.30 ਵਜੇ ਚੱਲੇਗੀ ਅਤੇ ਅਗਲੇ ਦਿਨ ਸਵੇਰੇ 8.30 ਵਜੇ ਅਯੁੱਧਿਆ ਪਹੁੰਚੇਗੀ। ਇਸੇ ਤਰ੍ਹਾਂ ਸ਼ਾਮ ਨੂੰ 4.30 ਵਜੇ ਚੱਲ ਕੇ ਅਗਲੇ ਦਿਨ ਸਵੇਰੇ 11.05 ਮਿੰਟ ਉਤੇ ਅਯੁੱਧਿਆ ਪਹੁੰਚੇਗੀ।ਉਨ੍ਹਾਂ ਕਿਹਾ ਕਿ ਸੀਟੀਯੂ ਦੀ ਬੱਸ ਵੱਲੋਂ 19 ਘੰਟਿਆਂ ਵਿੱਚ 947 ਕਿਲੋਮੀਟਰ ਦਾ ਸਫ਼ਰ ਤੈਅ ਕੀਤਾ ਜਾਵੇਗਾ। ਇਸ ਲਈ 1706 ਰੁਪਏ ਟਿਕਟ ਰੱਖੀ ਗਈ ਹੈ।
