ਰਾਹੁਲ ਗਾਂਧੀ ਦੇ ਕਾਫਿਲੇ ਤੇ ਹੋਇਆ ਪੱਥਰਾਂ ਨਾਲ ਹਮਲਾ
ਦੁਆਰਾ: Punjab Bani ਪ੍ਰਕਾਸ਼ਿਤ :Wednesday, 31 January, 2024, 02:51 PM

ਰਾਹੁਲ ਗਾਂਧੀ ਦੇ ਕਾਫਿਲੇ ਤੇ ਹੋਇਆ ਪੱਥਰਾਂ ਨਾਲ ਹਮਲਾ
ਚੰਡੀਗੜ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਕਾਫਲੇ ‘ਤੇ ਹਮਲਾ ਹੋਇਆ ਹੈ। ਇਹ ਹਮਲਾ ਬੁੱਧਵਾਰ (31 ਜਨਵਰੀ, 2023) ਨੂੰ ਉਨ੍ਹਾਂ ਦੀ ਕਾਰ ‘ਤੇ ਹੋਇਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਕਾਰ ਉਪਰ ਪੱਥਰ ਸੁੱਟੇ ਗਏ। ਪੱਛਮੀ ਬੰਗਾਲ ਦੇ ਮਾਲਦਾ ‘ਚ ਰਾਹੁਲ ਗਾਂਧੀ ਦੇ ਕਾਫ਼ਲੇ ਨੂੰ ਨਿਸ਼ਾਨਾ ਬਣਾਇਆ ਗਿਆ। ਸੂਤਰਾਂ ਦੀ ਮੰਨੀਏ ਤਾਂ ਕੁਝ ਸ਼ਰਾਰਤੀ ਤੱਤਾਂ ਨੇ ਇਸ ਹਮਲੇ ਨੂੰ ਅੰਜਾਮ ਦਿੱਤਾ ਹੈ। ਇਨ੍ਹਾਂ ਸ਼ਰਾਰਤੀ ਤੱਤਾਂ ਦੇ ਸੱਤਾਧਾਰੀ ਪਾਰਟੀ ਨਾਲ ਕਥਿਤ ਸਬੰਧ ਦੱਸੇ ਜਾ ਰਹੇ ਹਨ। ਹਾਲਾਂਕਿ ਇਸ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ।
