ਸਾਬਕਾ ਪੀਐਮ ਇਮਰਾਨ ਖਾਨ ਤੇ ਉਨ੍ਹਾਂ ਦੀ ਪਤਨੀ ਨੁੰ ਹੋਈ ਸਜਾ

ਸਾਬਕਾ ਪੀਐਮ ਇਮਰਾਨ ਖਾਨ ਤੇ ਉਨ੍ਹਾਂ ਦੀ ਪਤਨੀ ਨੁੰ ਹੋਈ ਸਜਾ
ਇਸਲਾਮਾਬਾਦ, 31 ਜਨਵਰੀ-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿੱਚ ਅੱਜ 14 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਇਕ ਦਿਨ ਪਹਿਲਾਂ ਮੰਗਲਵਾਰ ਨੂੰ ਵਿਸ਼ੇਸ਼ ਅਦਾਲਤ ਨੇ ਖਾਨ (71) ਨੂੰ ਸਰਕਾਰੀ ਭੇਤ ਕਾਨੂੰਨ ਦੀ ਉਲੰਘਣਾ ਦੇ ਮਾਮਲੇ ਵਿਚ 10 ਸਾਲ ਦੀ ਸਜ਼ਾ ਸੁਣਾਈ ਸੀ। ਨਵੀਂ ਸਜ਼ਾ ਨੇ 8 ਫਰਵਰੀ ਦੀਆਂ ਆਮ ਚੋਣਾਂ ਵਿਚ ਸੱਤਾ ਵਿਚ ਵਾਪਸੀ ਦੀ ਉਨ੍ਹਾਂ ਦੀ ਕੋਸ਼ਿਸ਼ ਨੂੰ ਇਕ ਹੋਰ ਝਟਕਾ ਦਿੱਤਾ ਹੈ। ਜਵਾਬਦੇਹੀ ਅਦਾਲਤ ਦੇ ਜੱਜ ਮੁਹੰਮਦ ਬਸ਼ੀਰ ਨੇ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿੱਚ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਕੀਤੀ। ਸਾਬਕਾ ਪ੍ਰਧਾਨ ਮੰਤਰੀ ਇਸੇ ਜੇਲ੍ਹ ਵਿੱਚ ਇੱਕ ਹੋਰ ਕੇਸ ਵਿੱਚ ਸਜ਼ਾ ਕੱਟ ਰਹੇ ਹਨ। ਅਦਾਲਤ ਨੇ ਆਪਣੇ ਫੈਸਲੇ ‘ਚ ਦੋਵਾਂ ‘ਤੇ 10 ਸਾਲ ਤੱਕ ਕਿਸੇ ਵੀ ਸਰਕਾਰੀ ਅਹੁਦੇ ‘ਤੇ ਰਹਿਣ ‘ਤੇ ਪਾਬੰਦੀ ਲਗਾ ਦਿੱਤੀ ਹੈ ਅਤੇ 78.70-78.70 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਬੁਸ਼ਰਾ ਬੀਬੀ ਅੱਜ ਅਦਾਲਤ ਵਿੱਚ ਪੇਸ਼ ਨਹੀਂ ਹੋਈ।
