ਸੰਯੁਕਤ ਕਿਸਾਨ ਮੋਰਚਾ ਨੇ ਫ੍ਰੀ ਕੀਤੇ ਪੰਜਾਬ ਦੇ ਟੋਲ ਟੈਕਸ : ਜਮਕੇ ਹੋਈ ਸੰਭੂ ਜੰਕਸ਼ਨ ਸਮੇਤ ਸਮੁੱਚੇ ਥਾਵਾਂ 'ਤੇ ਨਾਅਰੇਬਾਜ਼

ਸੰਯੁਕਤ ਕਿਸਾਨ ਮੋਰਚਾ ਨੇ ਫ੍ਰੀ ਕੀਤੇ ਪੰਜਾਬ ਦੇ ਟੋਲ ਟੈਕਸ : ਜਮਕੇ ਹੋਈ ਸੰਭੂ ਜੰਕਸ਼ਨ ਸਮੇਤ ਸਮੁੱਚੇ ਥਾਵਾਂ ‘ਤੇ ਨਾਅਰੇਬਾਜ਼
– 15 ਜਿਲਿਆ ਵਿੱਚ ਕਿਸਾਨਾਂ ਦੇ ਕਾਫਲੇ ਲੈ ਕੇ ਟੋਲ ਪਲਾਜ਼ਿਆਂ ‘ਤੇ ਪਹੁੰਚੇ
– 16 ਫਰਵਰੀ ਨੂੰ ਕਿਸਾਨਾ ਅਤੇ ਟਰੇਡ ਯੂਨੀਅਨਾਂ ਵਲੋ ਭਾਰਤ ਬੰਦ ਨੂੰ ਕਾਮਯਾਬ ਕਰਨ ਦਾ ਵੀ ਸੱਦਾ ਦਿੱਤਾ।
ਰਾਜਪੁਰਾ, 15 ਫਰਵਰੀ :
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਸ਼ੰਬੂ ਬੈਰੀਕੇਡਾਂ ਤੇ ਖੱਟਰ ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਤੇ ਗੋਲੀ ਚਲਾਉਣ, ਅਥਰੂ ਗੈਸ ਛੱਡਣ, ਕਿਸਾਨਾਂ ਨੂੰ ਕੁੱਟਣ, ਕਿਸਾਨਾਂ ਨੂੰ ਫੱਟੜ ਕਰਨ ਅਤੇ ਗਿਰਫ਼ਤਾਰ ਕਰਨ ਦੇ ਰੋਸ ਵਜੋਂ ਸਾਰੇ ਪੰਜਾਬ ਵਿੱਚ ਟੋਲ ਟੈਕਸ ਪਲਾਜ਼ਿਆਂ ਨੂੰ ਫ੍ਰੀ ਕਰਕੇ ਵੱਡਾ ਰੋਸ ਪ੍ਰਦਰਸ਼ਨ ਕੀਤਾ। ਪਟਿਆਲਾ ਵਿਖੇ ਵੀ ਸੰਭੂ, ਰਾਜਪੁਰਾ ਅਤੇ ਹੋਰ ਥਾਵਾਂ ‘ਤੇ ਜ਼ੋਰਦਾਰ ਰੋਸ਼ ਪ੍ਰਦਰਸ਼ਨ ਹੋਏ।
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾਕਟਰ ਦਰਸ਼ਨ ਪਾਲ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦਾ ਜਮਹੂਰੀ ਤੇ ਕਾਨੂੰਨੀ ਅਧਿਕਾਰ ਖੋਹ ਰਹੀ ਹੈ। ਭਾਰਤ ਦੇ ਸੰਵਿਧਾਨ ਅਨੁਸਾਰ ਕਿਸਾਨਾਂ ਦਾ ਜਮਹੂਰੀ ਹੱਕ ਹੈ ਕਿ ਆਪਣੀਆਂ ਮੰਗਾਂ ਮਸਲਿਆਂ ਤੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੰਦੋਲਨ ਕਰ ਸਕਦੇ ਹਨ ਅਤੇ ਅੰਦੋਲਨ ਕਰਨ ਲਈ ਹੀ ਕਿਸਾਨ ਪੰਜਾਬ ਹਰਿਆਣਾ ਯੂਪੀ ਤੋਂ ਦਿੱਲੀ ਜਾ ਰਹੇ ਸਨ ।
ਅੰਦੋਲਨ ਦੀਆ ਮੰਗਾਂ ਜਿਵੇਂ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਜ਼ਾਵਾਂ ਦਿਵਾਉਣ ਅਤੇ ਸਮਰੱਥਨ ਮੁੱਲ ਤੇ ਫਸਲਾਂ ਦੀ ਖਰੀਦ ਦਾ ਗਰੰਟੀ ਕਾਨੂੰਨ ਬਣਵਾਉਣ ,ਙ2ਲ਼50× ਫਾਰਮੂਲੇ ਅਨੁਸਾਰ ਫਸਲਾ ਦੇ ਭਾਅ ਐਲਾਨ ਕਰਨ,ਕਿਸਾਨ ਦੇ ਕਰਜ਼ੇ ਮੁਆਫ ਕਰਨ ਅਤੇ ਫਸਲਾਂ ਦਾ ਬੀਮਾ ਅਤੇ ਕਿਸਾਨ ਪੈਨਸ਼ਨ ਦੀ ਗਾਰੰਟੀ ਕਰਨਾ, ਅੰਦੋਲਨ ਵੇਲੇ ਦੇ ਕੇਸ ਵਾਪਸ ਕਲਨ ਸ਼ਹੀਦਾਂ ਦੇ ਪਰਿਵਾਰ ਨੂੰ ਮੁਆਵਜਾ ਦੇਣ ਆਦਿ ਵਾਜਬ ਮੰਗਾ ਹਨ।
ਜੋ ਸੰਭੂ ਬੈਰੀਕੇਡ ਤੇ ਰੋਕ ਕੇ ਲਾਠੀ ਗੋਲੀ ਅਤੇ ਅਥਰੂ ਗੈਸ ਛੱਡੇ ਜਾ ਰਹੇ ਹਨ ਵਿੱਚ 150 ਦੇ ਕਰੀਬ ਕਿਸਾਨ ਫੱਟੜ ਹੋ ਗਏ ਹਨ ਜਿੰਨਾਂ ਦਾ ਪਟਿਆਲਾ ਤੇ ਰਾਜ ਪੁਰਾ ਦੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ਜਿਨ੍ਹਾਂ ਛੇ ਕਿਸਾਨ ਗੰਭੀਰ ਜਖਮੀ ਹਨ।
ਕਿਸਾਨ ਮਜ਼ਦੂਰਾਂ ਦੀਆ ਮੰਗਾਂ ਮੰਨਵਾਉਣ ਲਈ 16 ਫਰਵਰੀ ਨੂੰ ਭਾਰਤ ਬੰਦ ਕੀਤਾ ਜਾਵੇਗਾ। ਨੇਤਾਵਾਂ ਨੇ ਆਖਿਆ ਕਿ ਇਸਤੋਂਬਾਅਦ 18 ਫ਼ਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਕਰਕੇ ਮੰਨੀਆ ਮੰਗਾ ਲਾਗੂ ਕਰਵਾਉਣ ਲਈ ਅੰਦੋਲਨ ਦੀ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ।
