ਜਲਾਲਪੁਰ 'ਤੇ ਕਿਸਾਨ ਧਰਨੇ ਦੌਰਾਨ ਲੱਗਿਆ ਅਥਰੂ ਗੈਸ ਦਾ ਗੋਲਾ- ਜ਼ਖਮੀ ਹਾਲਤ ਵਿੱਚ ਕਿਸਾਨਾਂ ਨੇ ਕੀਤੀ ਮਦਦ

ਦੁਆਰਾ: Punjab Bani ਪ੍ਰਕਾਸ਼ਿਤ :Thursday, 15 February, 2024, 07:00 PM

ਜਲਾਲਪੁਰ ‘ਤੇ ਕਿਸਾਨ ਧਰਨੇ ਦੌਰਾਨ ਲੱਗਿਆ ਅਥਰੂ ਗੈਸ ਦਾ ਗੋਲਾ- ਜ਼ਖਮੀ ਹਾਲਤ ਵਿੱਚ ਕਿਸਾਨਾਂ ਨੇ ਕੀਤੀ ਮਦਦ
– ਕਿਸਾਨਾਂ ਨਾਲ ਹਰਿਆਣਾ ਪੁਲਿਸ ਦੇ ਜਬਰ ਸਾਹਮਣੇ ਡਟੇ ਰਹੇ ਜਲਾਲਪੁਰ
ਰਾਜਪੁਰਾ, 15 ਫਰਵਰੀ :
ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੇ ਹਲਕਾ ਘਨੌਰ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਅੱਜ ਜਦੋਂ ਕਿਸਾਨਾਂਦ ੀ ਮਦਦ ਲਈ ਸੰਭੂ ਬਾਰਡਰ ‘ਤੇ ਪੁੱਜੇ ਤੇ ਉਹ ਕਿਸਾਨਾਂ ਨਾਲ ਬਿਲਕੁਲ ਹਰਿਆਣਾ ਪੁਲਿਸ ਦੇ ਸਾਹਮਣੇ ਪੁੱਜ ਗਏ, ਉਸ ਵੇਲੇ ਹਰਿਆਣਾ ਵੱਲੋਂ ਅੱਥਰੂ ਗੈਸ ਦੇ ਕਈ ਗੋਲੇ ਉਨ੍ਹਾਂ ਉਪਰ ਸੁੱਟੇ ਗਏ, ਜਿਨ੍ਹਾਂ ਿਵਚੋਂ ਇੱਕ ਗੋਲਾ ਉਨ੍ਹਾਂ ਦੇ ਆਕੇ ਲੱਗਿਆ, ਜਿਸ ਕਾਰਨ ਉਹ ਜਖਮੀ ਵੀ ਹੋਏ ਅਤੇ ਕਿਸਾਨਾਂ ਨੇ ਉਨ੍ਹਾਂ ਨੂੰ ਫਸਟ ਏਡ ਦੇ ਕੇ ਮਦਦ ਕਰਕੇ ਪਿਛੇ ਲਿਆਂਦਾ।
ਮਦਨ ਲਾਲ ਜਲਾਲਪੁਰ ਨੇ ਅਾਿਖਆ ਕਿ ਸੰਭੂ ਏਰੀਆ ਉਨ੍ਹਾਂ ਦੇ ਹਲਕੇ ਅੰਦਰ ਪੈਂਦਾ ਹੈ। ਇਸ ਲਈ ਉਹ ਹਰਿਆਣਾ ਦੇ ਤਸੱਦਦ ਤੋਂ ਡਰਦੇ ਨਹੀਂ। ਉਨ੍ਹਾਂ ਆਖਿਆ ਿਕ ਇੱਕ ਪਾਸੇ ਭਾਜਪਾ ਸਰਕਾਰ ਕਿਸਾਨਾਂ ‘ਤੇ ਤਸੱਦਦ ਕਰ ਰਹੀ ਹੈ। ਦੂਸਰੇ ਪਾਸੇ ਪੰਜਾਬ ਦੀ ਸਰਕਾਰ ਕਿਸਾਨਾਂ ਦੀ ਬਾਂਹ ਨਹੀਂ ਫੜ ਰਹੀ, ਜਿਸ ਕਾਰਨ ਕਾਂਗਰਸ ਦਾ ਮੁਢਲਾ ਫਰਜ ਹੈ ਕਿ ਉਹ ਕਿਸਾਨਾਂ ਦੀ ਮਦਦ ਲਈ ਅੱਗੇ ਆਵੇ। ਉਨ੍ਹਾਂ ਕਿਹਾ ਕਿ ਉਹ ਪੁਰੀ ਤਰ੍ਹਾਂ ਿਕਸਾਨਾਂ ਲਈ ਕੱਲ ਵੀ ਡਟੇ ਰਹੇ ਤ ਉਹ ਫਿਰ ਦੁਬਾਰਾ ਸੰਭੂ ਬਾਰਡਰ ‘ਤੇ ਕਿਸਾਨਾਂ ਲਈ ਡਟਣਗੇ ਤੇ ਉਨ੍ਹਾਂ ਦੀ ਪੂਰੀ ਮਦਦ ਵੀ ਕਰਨਗੇ।
ਉਨ੍ਹਾਂ ਆਖਿਆ ਕਿ ਲਗਾਤਾਰ ਵੱਡੇ ਵੱਡੇ ਗੋਲੇ ਅਥਰੂ ਗੈਸ ਦੇ ਸੁੱਟ ਕੇ, ਪਾਣੀ ਦੀਆਂ ਬੁਛਾੜਾਂ ਸੁੱਟ ਕੇ ਤੇ ਰਬੜ ਦੀਆਂ ਗੋਲੀਆਂ ਚਲਾਕੇ ਕਿਸਾਨਾਂ ਨੂੰ ਜਖਮੀ ਕੀਤਾ ਜਾ ਰਿਹਾ ਹੈ, ਜਿਸਦੀ ਉਹ ਘੌਰ ਨਿੰਦਾ ਕਰਦੇ ਹਨ। ਉਨ੍ਹਾਂ ਆਖਿਆ ਕਿ ਕੱਨ ਉਹ ਜਿਸ ਵੇਲੇ ਸੰਭੂ ਬਾਰਡਰ ‘ਤੇ ਮੌਜੂਦ ਸਨ ਤੇ ਉਨ੍ਹਾਂ ਉਪਰ ਤੇ ਕਿਸਾਨਾਂ ਉਪਰ ਇੱਕ ਦਰਜਨ ਦੇ ਕਰੀਬਗ ੋਲੇ ਸੁੱਟੇ ਗਏ ਸਨ ਪਰ ਉਹ ਘਬਰਾਉਣ ਵਾਲੇ ਨਹੀਂ ਕਿਉਂਕਿ ਜਦੋਂ ਕਿਸਾਨ ਵੀਰ ਡਟੇ ਹੋਏ ਹਨ ਤਾਂ ਉਹ ਉਨ੍ਹਾਂ ਨਾਲ ਡਟੇ ਰਹਿਣਗੇ।



Scroll to Top