Breaking News ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂਘੱਟ ਟੈਕਸ ਨਾਲ ਆਸਾਨ ਜੀਐਸਟੀ ਦਾ ਵਾਅਦਾ ਕਰਦਿਆਂ, ਵੜਿੰਗ ਨੇ ਆਰਥਿਕ ਦ੍ਰਿਸ਼ਟੀਕੋਣ ਨੂੰ ਕੀਤਾ ਪੇਸ਼ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਵਾਧਾ ਦੇਣਾ ਹੈ: ਚਰਨ ਸਿੰਘ ਸਪਰਾਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ: ਡਾ.ਬਲਜੀਤ ਕੌਰ

ਦੁਆਰਾ: Punjab Bani ਪ੍ਰਕਾਸ਼ਿਤ :Thursday, 15 February, 2024, 07:52 PM

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ: ਡਾ.ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓਜ਼ ਕੀਤਾ ਪਦਉੱਨਤ

ਕਿਹਾ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ

ਚੰਡੀਗੜ੍ਹ, 15 ਫਰਵਰੀ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓਜ਼ ਤਰੱਕੀ ਦਿੱਤੀ ਗਈ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੂਬਾ ਸਰਕਾਰ ਨੇ ਮੁਲਾਜਮਾਂ ਦੀਆਂ ਤਰੱਕੀਆਂ ਸਬੰਧੀ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ ਹੈ, ਇਸ ਸੰਦਰਭ ਵਿੱਚ 18 ਸੁਪਰਵਾਈਜ਼ਰਾਂ ਨੂੰ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ (ਸੀ.ਡੀ.ਪੀ.ਓਜ਼) ਵਜੋਂ ਤਰੱਕੀ ਦਿੱਤੀ ਗਈ ਹੈ।
ਇਸ ਮੌਕੇ ਪਦਉਨਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।
ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 18 ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਵਿੱਚ ਚਾਰ ਅਨੁਸੂਚਿਤ ਸ਼੍ਰੇਣੀ ਨਾਲ ਸਬੰਧਤ ਅਤੇ ਇੱਕ ਦਿਵਿਆਂਗ ਸ਼੍ਰੇਣੀ ਨਾਲ ਸਬੰਧਤ ਹਨ।



Scroll to Top