Breaking News ਪੰਜਾਬ ਸਰਕਾਰ ਕਰਨ ਜਾ ਰਹੀ ਸੂਬੇ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕੰਮਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨਵਿਧਾਇਕ ਨਰਿੰਦਰ ਕੌਰ ਭਰਾਜ ਨੇ ਏ. ਜੀ. ਆਫਿਸ ਵਿੱਚ ਐਸ. ਸੀ. ਭਾਈਚਾਰੇ ਨਾਲ ਸੰਬੰਧਿਤ ਵਕੀਲਾਂ ਦੀ ਭਰਤੀ ਲਈ ਆਮਦਨ ਯੋਗਤਾ ਘਟਾਏ ਜਾਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਤਰੁਨਪ੍ਰੀਤ ਸਿੰਘ ਸੌਂਦਸਰਕਾਰੀ ਹਸਪਤਾਲ ਭੁਲੱਥ ਵਿਖੇ ਵਿਜੀਲੈਂਸ ਨੇ ਕੀਤਾ ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਦੇ ਮਾਮਲੇ ਦਾ ਪਰਦਾ ਫਾਸ਼ਸਕੂਲ ਦੇ ਅਧਿਆਪਕ ਨੇ ਹੀ ਬਣਾਇਆ ਵਿਦਿਆਰਥਣ ਨੂੰ ਆਪਣੀ ਹਵਸ ਦਾ ਸ਼ਿਕਾਰ 

ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ 'ਚ ਦਾਖਲਾ ਮੁਹਿੰਮ ਸ਼ੁਰੂ

ਦੁਆਰਾ: Punjab Bani ਪ੍ਰਕਾਸ਼ਿਤ :Thursday, 15 February, 2024, 07:48 PM

ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ ‘ਚ ਦਾਖਲਾ ਮੁਹਿੰਮ ਸ਼ੁਰੂ
-ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀ ਵੈਨ ਰਵਾਨਾ
-ਅਧਿਆਪਕ ਸਕੂਲ ਤੋਂ ਵਿਰਵੇ ਹਰੇਕ ਬੱਚੇ ਤੱਕ ਪਹੁੰਚ ਕਰਨ : ਸ਼ੌਕਤ ਅਹਿਮਦ ਪਰੈ
ਪਟਿਆਲਾ, 15 ਫਰਵਰੀ:
ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਮਿਤੀ 9 ਫਰਵਰੀ 2024 ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਦਾਖਲਾ ਮੁਹਿੰਮ ਦਾ ਆਗਾਜ਼ ਕੀਤਾ ਗਿਆ ਅਤੇ ਆਮ ਜਨਤਾ ਨੂੰ ਸਕੂਲਾਂ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਾਉਣ ਲਈ ਵੈਨ ਰਾਹੀਂ ਪ੍ਰਚਾਰ ਮੁਹਿੰਮ ਵੀ ਸ਼ੁਰੂ ਕੀਤੀ ਗਈ, ਇਸੇ ਮੁਹਿੰਮ ਤਹਿਤ ਅੱਜ ਮਿਤੀ 15 ਫਰਵਰੀ 2024 ਨੂੰ ਜ਼ਿਲ੍ਹਾ ਸਿੱਖਿਆ ਦਫ਼ਤਰ ਐਲੀਮੈਂਟਰੀ ਸਿੱਖਿਆ ਤੇ ਸੈਕੰਡਰੀ ਸਿੱਖਿਆ ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੈ ਦੀ ਅਗਵਾਈ ਵਿੱਚ ਵੈਨ ਪ੍ਰਚਾਰ ਸ਼ੁਰੂ ਕੀਤਾ ਗਿਆ।
ਇਸ ਮੌਕੇ ਸ਼ੌਕਤ ਅਹਿਮਦ ਪਰੈ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਿੱਖਿਆ ਨੂੰ ਵਿਸ਼ੇਸ਼ ਮਹੱਤਵ ਦਿੱਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਪੰਜਾਬ ਸਿੱਖਿਆ ਕ੍ਰਾਂਤੀ ਵੱਲ ਵਧ ਰਿਹਾ ਹੈ ਜਿਸ ਦਾ ਮੁੱਖ ਸਿਹਰਾ ਪੰਜਾਬ ਦੇ ਅਧਿਆਪਕਾਂ ਨੂੰ ਜਾਂਦਾ ਹੈ। ਉਹਨਾਂ ਨੇ ਹਰ ਅਧਿਆਪਕ ਨੂੰ ਅਪੀਲ ਕੀਤੀ ਕਿ ਅਸੀਂ ਹਰ ਉਸ ਬੱਚੇ ਤੱਕ ਪਹੁੰਚ ਕਰਨੀ ਹੈ ਜੋ ਸਕੂਲ ਨਹੀਂ ਆ ਰਿਹਾ ਕੋਈ ਵੀ ਬੱਚਾ ਸਕੂਲ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।
ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਸਿੱਖਿਆ ਸੰਜੀਵ ਕੁਮਾਰ ਵੱਲੋਂ ਵੀ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ ‘ਚ ਦਾਖ਼ਲ ਕਰਵਾਉਣ। ਉਹਨਾਂ ਨੇ ਦੱਸਿਆ ਕਿ ਸਰਕਾਰੀ ਸਕੂਲ ਵਿੱਚ ਹੁਣ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ ਨਹੀਂ ਹਰ ਸਕੂਲ ਵਿੱਚ ਬਹੁਤ ਹੀ ਤਜਰਬੇਕਾਰ ਅਧਿਆਪਕ ਹਨ ਅਤੇ ਬੱਚਿਆਂ ਨੂੰ ਪੜ੍ਹਾਉਣ ਲਈ ਹਰ ਪ੍ਰਕਾਰ ਦੀ ਤਕਨੀਕ ਦੀ ਪੂਰੀ ਮਦਦ ਲਈ ਜਾ ਰਹੀ ਹੈ। ਬੱਚਿਆਂ ਦੇ ਵਿਕਾਸ ਲਈ ਹਰ ਪੱਖ ਨੂੰ ਧਿਆਨ ਨਾਲ ਵਿਚਾਰਿਆ ਜਾ ਰਿਹਾ ਹੈ ਅਤੇ ਉਸ ਉੱਤੇ ਕੰਮ ਕੀਤਾ ਜਾ ਰਿਹਾ।
ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਮੈਡਮ ਗਿੰਨੀ ਦੁੱਗਲ ਵੱਲੋਂ ਸਮੂਹ ਅਧਿਆਪਕਾਂ ਨੂੰ ਇਸ ਮੁਹਿੰਮ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਕਿਹਾ ਗਿਆ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਮਨਵਿੰਦਰ ਕੌਰ ਭੁੱਲਰ ਨੇ ਦੱਸਿਆ ਕਿ ਅੱਜ ਤੋਂ ਵੈਨ ਪ੍ਰਚਾਰ ਤਿੰਨ ਦਿਨ ਲਈ ਚੱਲੇਗਾ ਜਿਸ ਦਾ ਆਗਾਜ਼ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਕੀਤਾ ਗਿਆ ਹੈ ਅਤੇ ਅੱਜ ਇਸ ਦਾ ਪਹਿਲਾ ਪੜਾਅ ਸਿੱਖਿਆ ਬਕਲ ਪਟਿਆਲਾ-1 ਹੋਵੇਗਾ ਉਸ ਤੋਂ ਬਾਅਦ ਇਹ ਰਾਜਪੁਰਾ ਦੋ ਬਲਾਕ ਤੇ ਫਿਰ ਰਾਜਪੁਰਾ ਇੱਕ ਬਲਾਕ ਫਿਰ ਡਾਰੀਆਂ ਅਤੇ ਘਨੌਰ ਤੋਂ ਹੁੰਦੀ ਹੋਈ ਸਨੌਰ ਵਿਖੇ ਸਮਾਪਤੀ ਕਰੇਗੀ। ਇਸ ਵੈਨ ਦੇ ਨਾਲ ਅਧਿਆਪਕ ਅਤੇ ਆਮ ਲੋਕ ਕਾਫ਼ਲੇ ਦੇ ਰੂਪ ਵਿੱਚ ਚੱਲਣਗੇ ਅਤੇ ਆਮ ਲੋਕਾਂ ਨੂੰ ਸਕੂਲਾਂ ਦੀਆਂ ਪ੍ਰਾਪਤੀਆਂ ਨਾਲ ਸੰਬੰਧਿਤ ਪੈਂਫ਼ਲਿਟ ਵੀ ਵੰਡੇ ਜਾਣਗੇ।
ਮੈਡਮ ਮਨਵਿੰਦਰ ਕੌਰ ਭੁੱਲਰ ਨੇ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚੇ ਸਰਕਾਰੀ ਸਕੂਲਾਂ ਚ ਦਾਖਲ ਕਰਵਾਉਣ ਅਤੇ ਮਿਆਰੀ ਸਿੱਖਿਆ ਦੇ ਹੱਕਦਾਰ ਬਣਨ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਡਾ. ਰਵਿੰਦਰਪਾਲ ਸਿੰਘ ਵੱਲੋਂ ਦੱਸਿਆ ਗਿਆ ਕਿ ਸਰਕਾਰ ਵੱਲੋਂ ਸੰਸਾਰ ਪੱਧਰ ਦੀ ਸਿੱਖਿਆ ਲਈ ਸਕੂਲ ਆਫ਼ ਐਮੀਨੈਂਸ ਬਣਾਏ ਜਾ ਚੁੱਕੇ ਹਨ ਜੋ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾ ਰਹੇ ਹਨ।
ਮੁਹਿੰਮ ਦੇ ਆਗਾਜ਼ ਸਮੇਂ ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੈ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ, ਉਪ ਜਿੱਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ. ਰਵਿੰਦਰ ਪਾਲ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐ.ਸਿੱ. ਮੈਡਮ ਮਨਵਿੰਦਰ ਕੌਰ ਭੁੱਲਰ ਤੋਂ ਇਲਾਵਾ ਵੱਖ ਵੱਖ ਬਲਾਕਾਂ ਤੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਸੈਂਟਰ ਹੈੱਡ ਟੀਚਰ ਅਤੇ ਅਧਿਆਪਕ ਵੀ ਹਾਜ਼ਰ ਸਨ।