Breaking News ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾਸਪੀਕਰ ਸੰਧਵਾਂ ਵੱਲੋਂ ਨਾਭਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਵਿਸ਼ਵਕਰਮਾ ਭਵਨ ਦਾ ਉਦਘਾਟਨਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆਡਾ. ਬਲਬੀਰ ਸਿੰਘ ਵੱਲੋਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹ

ਸ਼੍ਰੋਮਣੀ ਕਮੇਟੀ ਨੇ ਸ਼ੰਭੂ ਬਾਰਡਰ ’ਤੇ ਕਿਸਾਨ ਭਰਾਵਾਂ ਅਤੇ ਰਾਹਗੀਰਾਂ ਲਈ ਚਲਾਇਆ ਲੰਗਰ

ਦੁਆਰਾ: Punjab Bani ਪ੍ਰਕਾਸ਼ਿਤ :Thursday, 15 February, 2024, 08:18 PM

ਸ਼੍ਰੋਮਣੀ ਕਮੇਟੀ ਨੇ ਸ਼ੰਭੂ ਬਾਰਡਰ ’ਤੇ ਕਿਸਾਨ ਭਰਾਵਾਂ ਅਤੇ ਰਾਹਗੀਰਾਂ ਲਈ ਚਲਾਇਆ ਲੰਗਰ
ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਲਾਛੜੂ ਸਮੇਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀ ਟੀਮ ਪੁੱਜੀ
ਪਟਿਆਲਾ 15 ਫਰਵਰੀ ()
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਿਸਾਨ ਭਰਾਵਾਂ ਲਈ ਪੰਜਾਬ-ਹਰਿਆਣਾ ਸਰਹੱਦ ਸੰਭੂ ਬੈਰੀਅਰ ਵਿਖੇ ਲੰਗਰ ਚਲਾਉਣ ਦੇ ਦਿਸ਼ਾ ਨਿਰਦੇਸ਼ ਦਿੱਤੇ, ਜਿਸ ਤਹਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵੱਲੋਂ ਲੰਗਰ ਚਲਾਏ ਜਾਣ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਆਦਿ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀ ਸਮੁੱਚੀ ਟੀਮ ਨੁੂੰ ਲੈ ਕੇ ਕਿਸਾਨ ਭਰਾਵਾਂ ਅਤੇ ਰਾਹਗੀਰਾਂ ਲਈ ਲੰਗਰ ਚਲਾਏ ਜਾਣ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਗੱਲਬਾਤ ਕਰਦਿਆਂ ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਜਥੇਦਾਰ ਜਰਨੈਲ ਸਿੰਘ ਕਰਤਾਪੁਰ ਨੇ ਦੱਸਿਆ ਕਿ ਲੰਗਰ ਦੀ ਸ਼ੁਰੂਆਤ ਅਰਦਾਸ ਉਪਰੰਤ ਕੀਤੀ ਗਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਖੁਦ ਆਪਣੇ ਹੱਥਾਂ ਨਾਲ ਦਿੱਲੀ ਨੂੰ ਜਾਣ ਵਾਲੇ ਕਿਸਾਨ ਭਰਾਵਾਂ, ਸੰਗਤਾਂ ਅਤੇ ਰਾਹਗੀਰਾਂ ਨੂੰ ਲੰਗਰ ਛਕਾਉਣ ਦੀ ਸੇਵਾ ਕੀਤੀ। ਗੱਲਬਾਤ ਕਰਦਿਆਂ ਜਥੇਦਾਰ ਲਾਛੜੂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨ ਭਰਾਵਾਂ ਨਾਲ ਵਾਅਦਾ ਖਿਲਾਫ਼ ਕੀਤੀ ਹੈ, ਜੋ ਹੁਣ ਆਪਣੀਆਂ ਅਧੂਰੀਆਂ ਰਹਿ ਗਈਆਂ ਮੰਗਾਂ ਮਨਵਾਉਣ ਲਈ ਦਿੱਲੀ ਜਾਣਾ ਚਾਹੁੰਦੇ ਹਨ। ਉਨ੍ਹਾਂ ਨੂੰ ਜਬਰ ਨਾਲ ਸੰਭੂ ਬੈਰੀਅਰ ’ਤੇ ਰੋਕ ਲਿਆ ਹੈ, ਜਿਸ ਨਾਲ ਲੋਕਤੰਤਰ ਦਾ ਵੱਡਾ ਘਾਣ ਸਾਹਮਣੇ ਆਇਆ ਹੈ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਕਿਸਾਨਾਂ ਨਾਲ ਅਨਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਤਰ੍ਹਾਂ ਦਿੱਲੀ ਜਾਣ ਤੋਂ ਰੋਕਣਾ ਅਤੇ ਗੋਲੀਆਂ, ਕਾਰਤੂਸਾਂ ਮਾਰ ਕੇ ਕਿਸਾਨਾਂ ਨੂੰ ਜ਼ਖ਼ਮੀ ਕਰਨਾ ਅਣਮਨੁੱਖੀ ਵਰਤਾਰਾ ਹੈ, ਜੋ ਬੰਦ ਹੋਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਕੈਪਟਨ ਖੁਸ਼ਵੰਤ ਸਿੰਘ, ਪਲਵਿੰਦਰ ਸਿੰਘ ਰਿੰਕੂ, ਜੰਗ ਸਿੰਘ ਇਟਲੀ, ਲਖਵਿੰਦਰ ਸਿੰਘ, ਚਰਨਜੀਤ ਸਿੰਘ ਜਾਗਦੇ ਰਹੋ ਆਦਿ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।