Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਕਾਂਗਰਸ ਦੇ ਸੱਤਾ ਵਿੱਚ ਆਉਣ ਤੇ ਕਿਸਾਨਾਂ ਨੂੰ ਘਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ‘ਤੇ ਕਾਨੂੰਨੀ ਗਾਰੰਟੀ ਦੇਣਗੇ : ਰਾਹੁਲ ਗਾਂਧੀ

ਦੁਆਰਾ: Punjab Bani ਪ੍ਰਕਾਸ਼ਿਤ :Friday, 16 February, 2024, 08:31 PM

ਕਾਂਗਰਸ ਦੇ ਸੱਤਾ ਵਿੱਚ ਆਉਣ ਤੇ ਕਿਸਾਨਾਂ ਨੂੰ ਘਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ‘ਤੇ ਕਾਨੂੰਨੀ ਗਾਰੰਟੀ ਦੇਣਗੇ : ਰਾਹੁਲ ਗਾਂਧੀ
ਦਿਲੀ, 16 ਫਰਵਰੀ
ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਵਾਅਦਾ ਕੀਤਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਕੇਂਦਰ ਵਿਚ ਮੁੜ ਸੱਤਾ ਵਿਚ ਆਉਂਦੀ ਹੈ ਤਾਂ ਉਹ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ‘ਤੇ ਕਾਨੂੰਨੀ ਗਾਰੰਟੀ ਦੇਣਗੇ। ਰਾਹੁਲ ਗਾਂਧੀ ਨੇ ਕਿਹਾ ਕਿ ਜਦੋਂ ਵੀ ਕਿਸਾਨਾਂ ਨੇ ਕਾਂਗਰਸ ਸਰਕਾਰ ਤੋਂ ਕੁਝ ਵੀ ਮੰਗਿਆ ਹੈ, ਪਾਰਟੀ ਨੇ ਉਸ ਨੂੰ ਪੂਰਾ ਕੀਤਾ ਹੈ ਚਾਹੇ ਉਹ ਕਰਜ਼ੇ ਦੀ ਮੁਆਫੀ ਹੋਵੇ ਜਾਂ ਘੱਟੋ-ਘੱਟ ਸਮਰਥਨ ਮੁੱਲ ਹੋਵੇ। ਪਾਰਟੀ ਨੇ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ ਵਿੱਚ ਕਿਸਾਨਾਂ ਤੋਂ ਜ਼ਮੀਨਾਂ ਖੋਹਣ ਦਾ ਦੌਰ ਚੱਲ ਰਿਹਾ ਹੈ ਅਤੇ ਸਰਕਾਰ ਵੱਲੋਂ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੇਲੇ ਅਸੀਂ ਭੂਮੀ ਗ੍ਰਹਿਣ ਕਾਨੂੰਨ ਲਿਆਂਦਾ ਸੀ ਅਤੇ ਇਸ ਐਕਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦੀ ਬਜ਼ਾਰ ਕੀਮਤ ਤੋਂ ਚਾਰ ਗੁਣਾ ਵੱਧ ਕੀਮਤ ਮਿਲ ਰਹੀ ਸੀ। ਉਨ੍ਹਾਂ ਕਿਹਾ ਕਿ ਐਕਟ ਵਿੱਚ ਇਹ ਵੀ ਵਿਵਸਥਾ ਹੈ ਕਿ ਕਿਸਾਨਾਂ ਦੀ ਮਨਜ਼ੂਰੀ ਤੋਂ ਬਿਨਾਂ ਜ਼ਮੀਨ ਐਕੁਆਇਰ ਨਹੀਂ ਕੀਤੀ ਜਾ ਸਕਦੀ। ਰਾਹੁਲ ਗਾਂਧੀ ਨੇ ਕਿਹਾ ਕਿ ਐਕਟ ਅਨੁਸਾਰ ਇਹ ਵਿਵਸਥਾ ਸੀ ਕਿ ਜੇਕਰ ਕੰਪਨੀ ਐਕੁਆਇਰ ਕੀਤੀ ਗਈ ਜ਼ਮੀਨ ਦੀ ਪੰਜ ਸਾਲਾਂ ਤੱਕ ਵਰਤੋਂ ਨਹੀਂ ਕਰਦੀ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ ਜ਼ਮੀਨ ਵਾਪਸ ਕਰੇਗੀ ਪਰ ਭਾਜਪਾ ਨੇ ਇਸ ਐਕਟ ਨੂੰ ਰੱਦ ਕਰ ਦਿੱਤਾ। ਉਨ੍ਹਾਂ ਕਿਹਾ, ”ਮੈਂ ਕਿਸਾਨਾਂ ਨਾਲ ਵਾਅਦਾ ਕਰਨਾ ਚਾਹੁੰਦਾ ਹਾਂ ਕਿ ਜੇਕਰ ਸਾਡੀ ਸਰਕਾਰ ਮੁੜ ਸੱਤਾ ‘ਚ ਆਉਂਦੀ ਹੈ ਤਾਂ ਅਸੀਂ ਭੂਮੀ ਗ੍ਰਹਿਣ ਕਾਨੂੰਨ ਨੂੰ ਹੋਰ ਮਜ਼ਬੂਤ ​​ਕਰਾਂਗੇ।



Scroll to Top