ਭਾਰਤੀ ਜਲ ਸੈਨਾ ਦੇ 8 ਸਾਬਕਾ ਕਰਮਚਾਰੀ ਕਤਰ ਜੇਲ੍ਹ ’ਚੋਂ ਰਿਹਾਅ
ਦੁਆਰਾ: Punjab Bani ਪ੍ਰਕਾਸ਼ਿਤ :Monday, 12 February, 2024, 05:56 PM

ਭਾਰਤੀ ਜਲ ਸੈਨਾ ਦੇ 8 ਸਾਬਕਾ ਕਰਮਚਾਰੀ ਕਤਰ ਜੇਲ੍ਹ ’ਚੋਂ ਰਿਹਾਅ
ਨਵੀਂ ਦਿੱਲੀ, 12 ਫਰਵਰੀ – ਭਾਰਤੀ ਜਲ ਸੈਨਾ ਦੇ 8 ਸਾਬਕਾ ਕਰਮਚਾਰੀ ਜਿਨ੍ਹਾਂ ਨੂੰ ਕਤਰ ਨੇ ਕਰੀਬ ਸਾਢੇ ਤਿੰਨ ਮਹੀਨੇ ਪਹਿਲਾਂ ਜਾਸੂਸੀ ਦੇ ਮਾਮਲੇ ਵਿੱਚ ਮੌਤ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਰਿਹਾਅ ਕੀਤੇ ਅੱਠ ਭਾਰਤੀਆਂ ਵਿੱਚੋਂ ਸੱਤ ਭਾਰਤ ਪਰਤ ਆਏ ਹਨ ਅਤੇ ਦੇਸ਼ ਆਪਣੇ ਨਾਗਰਿਕਾਂ ਦੀ ਰਿਹਾਈ ਅਤੇ ਉਨ੍ਹਾਂ ਦੀ ਘਰ ਵਾਪਸੀ ਲਈ ਮੰਤਰਾਲੇ ਨੇ ਕਤਰ ਦੇ ਅਮੀਰ ਦੀ ਸ਼ਲਾਘਾ ਕੀਤੀ ਹੈ। ਕਤਰ ਤੋਂ ਪਰਤਣ ਵਾਲੇ ਜਲ ਸੈਨਾ ਦੇ ਸਾਬਕਾ ਮੁਲਾਜ਼ਮ ਨੇ ਦੱਸਿਆ ਕਿ ਉਹ ਬਹੁਤ ਖੁਸ਼ ਹਨ ਅਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਨਿੱਜੀ ਦਖਲ ਕਾਰਨ ਹੀ ਸੰਭਵ ਹੋਇਆ ਹੈ।
