Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 1:27 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮ ਹੁਣ 29 ਫਰਵਰੀ : ਡਿਪਟੀ ਕਮਿਸ਼ਨਰ

ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮ ਹੁਣ 29 ਫਰਵਰੀ : ਡਿਪਟੀ ਕਮਿਸ਼ਨਰ

– *ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮ ਹੁਣ 29 ਫਰਵਰੀ : ਡਿਪਟੀ ਕਮਿਸ਼ਨਰ*
– ਪ੍ਰਵਾਸੀ ਭਾਰਤੀਆਂ ਨੂੰ ਮਿਲਣੀ ਸਮਾਗਮ ‘ਚ ਵਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ
ਪਟਿਆਲਾ, 12 ਫਰਵਰੀ –
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮਾਂ ਦੇ ਉਲੀਕੇ ਗਏ ਸਮਾਗਮਾਂ ਤਹਿਤ ਪੰਜਾਬ ਦੇ 8 ਜ਼ਿਲ੍ਹਿਆਂ (ਪਟਿਆਲਾ, ਸੰਗਰੂਰ, ਬਰਨਾਲਾ, ਫਤਿਹਗੜ੍ਹ ਸਾਹਿਬ, ਮਲੇਰਕੋਟਲਾ, ਬਠਿੰਡਾ, ਲੁਧਿਆਣਾ ਅਤੇ ਮਾਨਸਾ ) ਦਾ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ ਹੁਣ 29 ਫਰਵਰੀ ਨੂੰ ਸੰਗਰੂਰ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਪਹਿਲਾਂ ਇਹ ਮਿਲਣੀ 16 ਫਰਵਰੀ ਨੂੰ ਉਕਤ ਸਥਾਨ ਉੱਤੇ ਹੋਣੀ ਸੀ, ਪਰ ਹੁਣ ਇਹ ਪ੍ਰੋਗਰਾਮ ਪ੍ਰਬੰਧਕੀ ਕਾਰਨਾਂ ਕਰਕੇ 29 ਫਰਵਰੀ ਨੂੰ ਹੋਵੇਗਾ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਸੂਬੇ ਵਿੱਚ ਪੰਜਾਬੀ ਐਨ.ਆਰ.ਆਈਜ਼ ਮਿਲਣੀ ਸਮਾਗਮਾਂ ਦਾ ਆਗਾਜ਼ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਬੀਤੀ 3 ਫਰਵਰੀ ਨੂੰ ਚਮਰੋੜ (ਮਿੰਨੀ ਗੋਆ) ਪਠਾਨਕੋਟ ਤੋਂ ਕੀਤਾ ਗਿਆ ਸੀ ਜਿਸ ਤੋਂ ਬਾਅਦ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੀ ਅਜਿਹਾ ਹੀ ਮਿਲਣੀ ਸਮਾਰੋਹ ਸਫ਼ਲਤਾ ਨਾਲ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਿਲਣੀਆਂ ਦਾ ਉਦੇਸ਼ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਢੁਕਵਾਂ ਹੱਲ ਕਰਨਾ ਹੈ।
ਡਿਪਟੀ ਕਮਿਸ਼ਨਰ ਨੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਸਮਾਗਮ ਵਿਚ ਵਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀ ਰਜਿਸਟ੍ਰੇਸ਼ਨ ਲਈ ਮਿਲਣੀ ਸਮਾਰੋਹ ਵਾਲੇ ਸਥਾਨ ਉੱਤੇ ਹੀ ਰਜਿਸਟਰੇਸ਼ਨ ਕਾਊਂਟਰ ਲਗਾਏ ਜਾਣਗੇ।
——

Advertisement
Advertisement
Advertisement
Advertisement
Scroll to Top