ਮਗਸੀਪਾ ਦਫ਼ਤਰ ਵਿੱਚ ਕਿਸਾਨਾਂ ਤੇ ਕੇਦਰੀ ਮੰਤਰੀਆਂ ਦੀ ਮੀਟਿੰਗ ਜਾਰੀ : ਹਰਿਆਣਾ ਵਿੱਚ ਪੁਲਸ ਨੇ ਛੱਡੇ ਹੰਝੂ ਗੈਸ ਦੇ ਗੋਲੇ

ਮਗਸੀਪਾ ਦਫ਼ਤਰ ਵਿੱਚ ਕਿਸਾਨਾਂ ਤੇ ਕੇਦਰੀ ਮੰਤਰੀਆਂ ਦੀ ਮੀਟਿੰਗ ਜਾਰੀ : ਹਰਿਆਣਾ ਵਿੱਚ ਪੁਲਸ ਨੇ ਛੱਡੇ ਹੰਝੂ ਗੈਸ ਦੇ ਗੋਲੇ
ਦਿਲੀ : ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਪਹੁੰਚ ਕੇ ਮੋਰਚੇ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ “ਦਿੱਲੀ ਕੂਚ 2” ਦੀ ਰਵਾਨਗੀ ਕੀਤੀ। ਪੰਜਾਬ ਅਤੇ ਹਰਿਆਣਾ ਦੀਆਂ 26 ਕਿਸਾਨ ਜਥੇਬੰਦੀਆਂ ਦੇ 13 ਫਰਵਰੀ ਦੇ ਕੂਚ ਤੋਂ ਪਹਿਲਾਂ ਚੰਡੀਗੜ੍ਹ ਦੇ ਸੈਕਟਰ 26 ਸਥਿਤ ਮਗਸੀਪਾ ਦਫ਼ਤਰ ਵਿਖੇ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਦੀ ਮੀਟਿੰਗ ਹੋ ਰਹੀ ਹੈ। ਮੀਟਿੰਗ ‘ਚ ਤਿੰਨ ਕੇਂਦਰੀ ਮੰਤਰੀ ਪੀਯੂਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਸ਼ਾਮਿਲ ਹਨ। ਮੀਟਿੰਗ ਵਿੱਚ ਕਿਸਾਨਾਂ ਦੀ ਤਰਫੋਂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ, ਅਭਿਮਨਿਊ ਕੋਹਾੜ, ਇੰਦਰਜੀਤ ਕੋਟਾਨਬੁੱਢਾ, ਬਲਦੇਵ ਸਿੰਘ ਸਿਰਸਾ, ਜਰਨੈਲ ਸਿੰਘ ਅਤੇ ਸ਼ਿਵ ਕੁਮਾਰ ਕੱਕਾ ਹਾਜ਼ਰ ਹਨ। ਇਸਦੌਰਾਨ ਹਰਿਆਣਾ ਪੁਲਿਸ ਵੱਲੋਂ ਮੌਕ ਡ੍ਰਿੱਲ ਪਵੀ ਕੀਤੀ ਗਈ ਤੇ ਪੁਲਸ ਵੱਲੋਂ ਹੰਝੂ ਗੈਸ ਦੇ ਗੋਲੇ ਵੀ ਛੱਡੇ ਗਏ।
