Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 10:56 pm

+91 90915 01313 , +91 90916 01313

punjabbanni@gmail.com
punjabbani@yahoo.com

ਨਵਾਜ ਸਰੀਫ ਨੇ ਵਿਰੋਧ ਪਾਰਟੀਆਂ ਨੁੰ ਗਠਜੋੜ ਸਰਕਾਰ ਬਣਾਉਣ ਦਾ ਦਿੱਤਾ ਸੱਦਾ

ਨਵਾਜ ਸਰੀਫ ਨੇ ਵਿਰੋਧ ਪਾਰਟੀਆਂ ਨੁੰ ਗਠਜੋੜ ਸਰਕਾਰ ਬਣਾਉਣ ਦਾ ਦਿੱਤਾ ਸੱਦਾ

ਨਵਾਜ ਸਰੀਫ ਨੇ ਵਿਰੋਧ ਪਾਰਟੀਆਂ ਨੁੰ ਗਠਜੋੜ ਸਰਕਾਰ ਬਣਾਉਣ ਦਾ ਦਿੱਤਾ ਸੱਦਾ
ਇਸਲਾਮਾਬਾਦ, 12 ਫਰਵਰੀ : ਤਿੰਨ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਨਵਾਜ਼ ਸ਼ਰੀਫ਼ ਦੀ ਅਗਵਾਈ ਵਾਲੀ ਪਾਕਿਸਤਾਨ ਮੁਸਲਿਮ ਲੀਗ (ਨਵਾਜ਼) ਨੇ 8 ਫਰਵਰੀ ਨੂੰ ਹੋਈਆਂ ਆਮ ਚੋਣਾਂ ਵਿਚ ਕਿਸੇ ਨੂੰ ਸਪਸ਼ਟ ਬਹੁਮਤ ਨਾ ਮਿਲਣ ਕਾਰਨ ਪੈਦਾ ਹੋਈ ਸਿਆਸੀ ਖੜੋਤ ਨੂੰ ਖ਼ਤਮ ਕਰਨ ਲਈ ਵਿਰੋਧੀ ਪਾਰਟੀਆਂ ਨੂੰ ‘ਗੱਠਜੋੜ ਸਰਕਾਰ’ ਬਣਾਉਣ ਦਾ ਸੱਦਾ ਦਿੱਤਾ ਹੈ। ਸਭ ਤੋਂ ਵੱਡੀ ਪਾਰਟੀ ਵਜੋਂ ਉਭਰ ਕੇ 266 ਮੈਂਬਰੀ ਨੈਸ਼ਨਲ ਅਸੈਂਬਲੀ ਵਿੱਚ ਪੀਐੱਮਐੱਲ-ਐੱਨ ਕੋਲ 75 ਸੀਟਾਂ ਹਨ। ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ, ਜਿਸ ਨੇ 101 ਸੀਟਾਂ ਜਿੱਤੀਆਂ ਹਨ, ਨੂੰ ਜ਼ਿਆਦਾਤਰ ਆਜ਼ਾਦ ਉਮੀਦਵਾਰਾਂ ਦਾ ਸਮਰਥਨ ਪ੍ਰਾਪਤ ਹੋਇਆ ਹੈ। ਸਾਬਕਾ ਕਾਨੂੰਨ ਮੰਤਰੀ ਆਜ਼ਮ ਨਜ਼ੀਰ ਤਰਾਰ ਨੇ ਕਿਹਾ ਕਿ ਨੈਸ਼ਨਲ ਅਸੈਂਬਲੀ ਵਿੱਚ ਕਿਸੇ ਵੀ ਸਿਆਸੀ ਪਾਰਟੀ ਨੇ ਬਹੁਮਤ ਹਾਸਲ ਨਹੀਂ ਕੀਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਚੋਣਾਂ ਨਿਰਪੱਖ ਸਨ। ਪੀਐੱਮਐੱਲ-ਐੱਨ ਦੇ ਸੀਨੀਅਰ ਨੇਤਾ ਨੇ ਲਾਹੌਰ ਦੇ ਜਾਤੀ ਉਮਰਾ ‘ਚ ਪਾਰਟੀ ਦੇ ਪ੍ਰਮੁੱਖ ਨੇਤਾਵਾਂ ਦੀ ਭਵਿੱਖੀ ਕਾਰਵਾਈ ‘ਤੇ ਚਰਚਾ ਕਰਨ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਪੀਐੱਮਐੱਲ-ਐੱਨ ਨੇ ਆਪਣੇ ਸਾਬਕਾ ਸਹਿਯੋਗੀਆਂ ਨਾਲ ਮਿਲ ਕੇ ਸੰਘੀ ਸਰਕਾਰ ਬਣਾਉਣ ਦਾ ਸਲਾਹ ਮਸ਼ਵਰਾ ਸ਼ੁਰੂ ਕਰ ਦਿੱਤਾ ਹੈ।

Advertisement
Advertisement
Advertisement
Advertisement
Scroll to Top