ਸਿੱਖਿਆ ਵਿਭਾਗ ਨੇ ਹਰਿਆਣਾ ਅੰਦਰ ਬਦਲਿਆ ਸਕੂਲੀ ਬੱਚਿਆਂ ਦਾ ਸਮਾਂ
ਦੁਆਰਾ: Punjab Bani ਪ੍ਰਕਾਸ਼ਿਤ :Tuesday, 13 February, 2024, 03:41 PM

ਸਿੱਖਿਆ ਵਿਭਾਗ ਨੇ ਹਰਿਆਣਾ ਅੰਦਰ ਬਦਲਿਆ ਸਕੂਲੀ ਬੱਚਿਆਂ ਦਾ ਸਮਾਂ
ਚੰਡੀਗੜ : ਹਰਿਆਣਾ ਵਿਚ ਸਿੱਖਿਆ ਵਿਭਾਗ ਨੇ ਇਕ ਵਾਰ ਫਿਰ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਸਿੱਖਿਆ ਵਿਭਾਗ ਨੇ ਸਿੰਗਲ ਸ਼ਿਫਟ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2.30 ਵਜੇ ਤੱਕ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ।
ਜਦੋਂਕਿ ਡਬਲ ਸ਼ਿਫਟ ਵਾਲੇ ਸਕੂਲ ਸਵੇਰੇ 7 ਵਜੇ ਖੁੱਲ੍ਹਣਗੇ। ਇਨ੍ਹਾਂ ਸਕੂਲਾਂ ਵਿਚ ਦੁਪਹਿਰ 12:30 ਵਜੇ ਤੱਕ ਪੜ੍ਹਾਈ ਹੋਵੇਗੀ, ਜਿਸ ਤੋਂ ਬਾਅਦ ਛੁੱਟੀ ਹੋਵੇਗੀ। ਦੂਜੀ ਸ਼ਿਫਟ ਦੁਪਹਿਰ 12:45 ਵਜੇ ਤੋਂ ਸ਼ੁਰੂ ਹੋਵੇਗੀ ਅਤੇ 6:15 ਵਜੇ ਤੱਕ ਪੜ੍ਹਾਈ ਕਰਵਾਈ ਜਾਵੇਗੀ। ਇਹ ਹੁਕਮ 15 ਫਰਵਰੀ ਤੋਂ ਲਾਗੂ ਹੋਣਗੇ। ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਸਮਾਂ ਇੱਕੋ ਜਿਹਾ ਰਹੇਗਾ।
