Breaking News ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂਘੱਟ ਟੈਕਸ ਨਾਲ ਆਸਾਨ ਜੀਐਸਟੀ ਦਾ ਵਾਅਦਾ ਕਰਦਿਆਂ, ਵੜਿੰਗ ਨੇ ਆਰਥਿਕ ਦ੍ਰਿਸ਼ਟੀਕੋਣ ਨੂੰ ਕੀਤਾ ਪੇਸ਼ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਵਾਧਾ ਦੇਣਾ ਹੈ: ਚਰਨ ਸਿੰਘ ਸਪਰਾਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਕਿਸਾਨਾਂ ਤੇ ਪੁਲਸ ਵਿਚਾਲੇ ਤਣਾਅ : ਹੋਈ ਝੜਪ : ਕਿਸਾਨਾਂ ਨੇ ਤੋੜੇ ਬੈਰੀਕੇਡ

ਦੁਆਰਾ: Punjab Bani ਪ੍ਰਕਾਸ਼ਿਤ :Tuesday, 13 February, 2024, 03:34 PM

ਕਿਸਾਨਾਂ ਤੇ ਪੁਲਸ ਵਿਚਾਲੇ ਤਣਾਅ : ਹੋਈ ਝੜਪ : ਕਿਸਾਨਾਂ ਨੇ ਤੋੜੇ ਬੈਰੀਕੇਡ
ਅੰਦੋਲਨ ਨੁੰ ਲੈ ਕੇ ਲਾਲ ਕਿਲਾ ਸੈਲਾਨੀਆਂ ਲਈ ਬੰਦ ਕੀਤਾ
ਅੰਬਾਲਾ : ਕਿਸਾਨਾਂ ਦੇ ਮਾਰਚ ਨੁੰ ਲੈਕੇ ਸਥਿਤੀ ਕਾਫੀ ਤਣਾਅ ਵਾਲੀ ਬਣੀ ਹੋਈ ਹੈ। ਸ਼ੰਭੂ ਬਾਰਡਰ ‘ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਹੈ। ਕੁਝ ਨੌਜਵਾਨਾਂ ਨੇ ਪਹਿਲਾਂ ਬੈਰੀਕੇਡ ਤੋੜਨੇ ਸ਼ੁਰੂ ਕਰ ਦਿੱਤੇ, ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕੀਤੀ। ਦਿੱਲੀ ਦੀਆਂ ਤਿੰਨ ਵੱਡੀਆਂ ਸਰਹੱਦਾਂ ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ‘ਤੇ ਲੋਹੇ ਅਤੇ ਕੰਕਰੀਟ ਦੇ ਬੈਰੀਕੇਡ ਲਗਾਏ ਗਏ ਹਨ। ਉਧਰ, ਦਿੱਲੀ ‘ਚ ਲਾਲ ਕਿਲਾ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਇਹ ਫੈਸਲਾ ਕਿਸਾਨ ਅੰਦੋਲਨ ਕਾਰਨ ਲਿਆ ਦੱਸਿਆ ਗਿਆ ਹੈ। ਦਿੱਲੀ ਦਾ ਲਾਲ ਕਿਲਾ ਸੈਲਾਨੀਆਂ ਲਈ ਬੰਦ ਕਰ ਦਿੱਤਾ ਗਿਆ ਹੈ। ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਨੂੰ ਲੈ ਕੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਰਮਿਆਨ ਇਕ ਸੀਨੀਅਰ ਏ.ਐੱਸ.ਆਈ. ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਸ਼ੰਭੂ ਬਾਰਡਰ ਪਿੱਛੋਂ ਖਨੌਰੀ ਹੱਦ ਉਤੇ ਹੰਗਾਮਾ ਹੋਣ ਦੇ ਆਸਾਰ ਬਣ ਗਏ ਹਨ। ਇਕ ਪਾਸੇ ਪੰਜਾਬ ਤੇ ਦੂਜੇ ਪਾਸੇ ਹਰਿਆਣਾ ਦੇ ਕਿਸਾਨ ਪਹੁੰਚ ਗਏ ਹਨ। ਕਿਸਾਨਾਂ ਵੱਲੋਂ ਪੁਲਿਸ ਨੂੰ ਵਿਚਾਲੇ ਘੇਰਨ ਦੀ ਤਿਆਰੀ ਜਾਪ ਰਹੀ ਹੈ। ਕਿਸਾਨ ਟਰੈਕਟਰ ਟਰਾਲੀਆਂ ਰਾਹੀਂ ਬਾਰਡਰ ਵੱਲ ਪਹੁੰਚਣ ਲੱਗੇ। ਹਰਿਆਣਾ ਦੇ ਕਿਸਾਨਾਂ ਨੇ ਆਖਿਆ ਹੈ ਕਿ ਉਹ ਬੈਰੀਕੇਡ ਤੋੜਨ ਲਈ ਆਏ ਹਨ ਤੇ ਪੰਜਾਬ ਤੋਂ ਆਏ ਕਿਸਾਨਾਂ ਨੂੰ ਸੁਰੱਖਿਆ ਲਾਂਘਾ ਦਿੱਤਾ ਜਾਵੇਗਾ।



Scroll to Top