ਹੁਣ ਕੇਦਰ ਸਰਕਾਰ ਕਰੇਗੀ 1 ਕਰੋੜ ਘਰਾਂ ਨੂੰ 300 ਯੂਨਿਟ ਬਿਜਲੀ ਮੁਫਤ ਪ੍ਰਦਾਨ

ਦੁਆਰਾ: Punjab Bani ਪ੍ਰਕਾਸ਼ਿਤ :Tuesday, 13 February, 2024, 03:47 PM

ਹੁਣ ਕੇਦਰ ਸਰਕਾਰ ਕਰੇਗੀ 1 ਕਰੋੜ ਘਰਾਂ ਨੂੰ 300 ਯੂਨਿਟ ਬਿਜਲੀ ਮੁਫਤ ਪ੍ਰਦਾਨ
ਨਵੀਂ ਦਿੱਲੀ : ਸੂਰਜੀ ਊਰਜਾ ਤੇ ਟਿਕਾਊ ਤਰੱਕੀ ਨੂੰ ਉਤਸ਼ਾਹਿਤ ਕਰਨ ਲਈ, ਕੇਂਦਰ ਸਰਕਾਰ ਜਲਦੀ ਹੀ ‘ਪੀਐੱਮ ਸੂਰਜ ਘਰ: ਮੁਫ਼ਤ ਬਿਜਲੀ ਯੋਜਨਾ’ ਸ਼ੁਰੂ ਕਰ ਰਹੀ ਹੈ। ਇਸ ਯੋਜਨਾ ਦਾ ਟੀਚਾ 300 ਯੂਨਿਟ ਤੱਕ ਮੁਫ਼ਤ ਬਿਜਲੀ ਪ੍ਰਦਾਨ ਕਰਕੇ ਇੱਕ ਕਰੋੜ ਘਰਾਂ ਨੂੰ ਰੋਸ਼ਨ ਕਰਨਾ ਹੈ। ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਇਸ ਪ੍ਰੋਜੈਕਟ ਵਿੱਚ 75,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਵੇਗਾ।
 ਮੀਡੀਆ X’ ਤੇ ਪੋਸਟ ਕਰਦੇ ਹੋਏ ਪੀਐਮ ਮੋਦੀ ਨੇ ਲਿਖਿਆ, ‘ਸਥਾਈ ਵਿਕਾਸ ਤੇ ਲੋਕਾਂ ਦੀ ਭਲਾਈ ਲਈ, ਅਸੀਂ ਪੀਐੱਮ ਸੂਰਜ ਘਰ: ਮੁਫ਼ਤ ਬਿਜਲੀ ਯੋਜਨਾ ਸ਼ੁਰੂ ਕਰ ਰਹੇ ਹਾਂ। 75,000 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਵਾਲੇ ਇਸ ਪ੍ਰੋਜੈਕਟ ਦਾ ਟੀਚਾ ਹਰ ਮਹੀਨੇ 300 ਯੂਨਿਟ ਤੱਕ ਮੁਫ਼ਤ ਬਿਜਲੀ ਪ੍ਰਦਾਨ ਕਰਕੇ 1 ਕਰੋੜ ਘਰਾਂ ਨੂੰ ਰੋਸ਼ਨ ਕਰਨਾ ਹੈ।’



Scroll to Top