ਗੈਗਸਟਰ ਰਾਜੇਸ ਡੋਗਰਾ ਮੋਹਨ ਦੀ ਫਾਇਰਿੰਗ ਕਰ ਕੀਤੀ ਹਤਿਆ

ਦੁਆਰਾ: Punjab Bani ਪ੍ਰਕਾਸ਼ਿਤ :Monday, 04 March, 2024, 03:54 PM

ਗੈਗਸਟਰ ਰਾਜੇਸ ਡੋਗਰਾ ਮੋਹਨ ਦੀ ਫਾਇਰਿੰਗ ਕਰ ਕੀਤੀ ਹਤਿਆ
ਚੰਡੀਗੜ : ਮੁਹਾਲੀ ਏਅਰਪੋਰਟ ਸੜਕ ਉੱਤੇ ਤਾਬੜ-ਤੋੜ ਫਾਇਰਿੰਗ ਕਰਕੇ ਗੈਂਗਸਟਰ ਰਾਜੇਸ਼ ਡੋਗਰਾ ਮੋਹਨ ਦੀ ਹੱਤਿਆ ਕਰ ਦਿੱਤੀ ਗਈ ਹੈ। ਗੋਲੀਬਾਰੀ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਜਾਣਕਾਰੀ ਮਿਲੀ ਹੈ ਕਿ ਇਕ ਸਕਾਰਪੀਓ ਕਾਰ ‘ਚ 5 ਤੋਂ 6 ਹਮਲਾਵਰ ਆਏ ਸਨ ਅਤੇ ਅੰਨ੍ਹੇਵਾਹ ਫਾਇਰਿੰਗ ਕਰਨ ਤੋਂ ਬਾਅਦ ਉਥੋਂ ਫ਼ਰਾਰ ਹੋ ਗਏ।ਸੂਚਨਾ ਮਿਲਦੇ ਹੀ ਡੀਐੱਸਪੀ ਹਰਸਿਮਰਨ ਸਿੰਘ ਬੱਲ ਅਤੇ ਹੋਰ ਅਧਿਕਾਰੀ ਤੁਰਤ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਮਾਲ ਨੂੰ ਚੁਫੇਰਿਓਂ ਘੇਰਾ ਪਾ ਕੇ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ।