ਕੇਜਰੀਵਾਲ ਸਰਕਾਰ ਹੁਣ ਔਰਤਾਂ ਨੂੰ ਦੇਵੇਗੀ 1000 ਰੁਪਏ

ਕੇਜਰੀਵਾਲ ਸਰਕਾਰ ਹੁਣ ਔਰਤਾਂ ਨੂੰ ਦੇਵੇਗੀ 1000 ਰੁਪਏ
ਦਿਲੀ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਕੇਜਰੀਵਾਲ ਸਰਕਾਰ ਦਿੱਲੀ ਦੀ ਹਰ ਔਰਤ ਨੂੰ 1000 ਰੁਪਏ ਦੇਵੇਗੀ।
ਕੇਜਰੀਵਾਲ ਸਰਕਾਰ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਹਰ ਮਹੀਨੇ 1000 ਰੁਪਏ ਦੇਵੇਗੀ। ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਤਹਿਤ 1000 ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਵਿੱਤ ਮੰਤਰੀ ਆਤਿਸ਼ੀ ਨੇ ਵਿਧਾਨ ਸਭਾ ‘ਚ ਬਜਟ ਪੇਸ਼ ਕਰਦੇ ਹੋਏ ਵੱਡਾ ਐਲਾਨ ਕੀਤਾ ਹੈ।
ਇਸ ਦਾ ਐਲਾਨ ਕਰਦੇ ਹੋਏ ਆਤਿਸ਼ੀ ਮਾਰਲੇਨਾ ਨੇ ਕਿਹਾ, ‘ਰਾਮਰਾਜ ਦਾ ਅਗਲਾ ਸਿਧਾਂਤ ਔਰਤਾਂ ਦੀ ਸੁਰੱਖਿਆ ਹੈ। ਇੱਕ ਔਰਤ ਹੋਣ ਦੇ ਨਾਤੇ ਮੈਨੂੰ ਮਾਣ ਹੈ ਕਿ ਮੈਂ ਔਰਤਾਂ ਦੀਆਂ ਜ਼ਰੂਰਤਾਂ ਨੂੰ ਸਭ ਤੋਂ ਅੱਗੇ ਰੱਖਿਆ ਹੈ। ਚਾਹੇ ਬਿਜਲੀ ਅਤੇ ਪਾਣੀ ਦੇ ਬਿੱਲ, ਮੁਹੱਲਾ ਕਲੀਨਿਕ, ਜਾਂ ਬਜ਼ੁਰਗ ਮਹਿਲਾਵਾਂ ਨੂੰ ਤੀਰਥ ਯਾਤਰਾ ‘ਤੇ ਭੇਜਣਾ… ਅਸੀਂ 2014 ਅਤੇ 2024 ਦੇ ਮੁਕਾਬਲੇ ਔਰਤਾਂ ਨੂੰ ਬਿਹਤਰ ਜੀਵਨ ਦੇਣ ਦੀ ਕੋਸ਼ਿਸ਼ ਕੀਤੀ ਹੈ।
