Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਬਾਲ ਘਰਾਂ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਕੀਤੇ ਜਾਣਗੇ ਸ਼ੁਰੂ:ਡਾ.ਬਲਜੀਤ ਕੌਰ

ਦੁਆਰਾ: Punjab Bani ਪ੍ਰਕਾਸ਼ਿਤ :Monday, 04 March, 2024, 08:49 PM

ਬਾਲ ਘਰਾਂ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਕੀਤੇ ਜਾਣਗੇ ਸ਼ੁਰੂ:ਡਾ.ਬਲਜੀਤ ਕੌਰ

ਪੰਜਾਬ ਸਰਕਾਰ ਦਾ ਇਹ ਉਪਰਾਲਾ ਬੱਚਿਆਂ ਦੇ ਬਿਹਤਰ ਭਵਿੱਖ ਲਈ ਇੱਕ ਮਹੱਤਵਪੂਰਨ ਕਦਮ ਹੋਵੇਗਾ

ਚੰਡੀਗੜ੍ਹ, 4 ਮਾਰਚ

ਪੰਜਾਬ ਸਰਕਾਰ ਵੱਲੋਂ ਬਾਲ ਘਰਾਂ ਦੇ 14 ਸਾਲ ਤੋਂ ਵੱਧ ਦੀ ਉਮਰ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਸ਼ੁਰੂ ਕੀਤੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਦੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਕੀਤਾ।

ਕੈਬਨਿਟ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੁਵਲਾਇਨ ਜਸਟਿਸ ਬੋਰਡ ਅਧੀਨ ਬਾਲ ਘਰਾਂ ਦੇ ਬੱਚਿਆਂ ਲਈ ਇਹ ਪਹਿਲਕਦਮੀ ਪਹਿਲੀ ਵਾਰ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬਾਲ ਘਰਾਂ ਦੇ 14 ਸਾਲ ਤੋਂ ਵੱਧ ਦੀ ਉਮਰ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਸ਼ੁਰੂ ਕੀਤੇ ਜਾਣਗੇ ਅਤੇ ਛੋਟੇ ਬੱਚਿਆਂ ਲਈ ਕੰਪਿਊਟਰ ਲੈਬਜ਼ ਵੀ ਸ਼ੁਰੂ ਕੀਤੀਆਂ ਜਾਣਗੀਆਂ।
ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਉਪਰਾਲਾ ਰਾਜ ਵਿੱਚ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਲਈ ਮੌਕੇ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਇਹਨਾਂ ਬਾਲ ਘਰਾਂ ਵਿੱਚ ਬੱਚਿਆਂ ਦੀ ਦੇਖਭਾਲ, ਭੋਜਨ, ਕੱਪੜੇ, ਸਿੱਖਿਆ, ਡਾਕਟਰੀ ਸਹਾਇਤਾ, ਮੁਫਤ ਰਹਿਣ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕੀਤੀਆਂ ਜਾਂਦੀਆ ਹਨ।



Scroll to Top