Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 5:25 am

+91 90915 01313 , +91 90916 01313

punjabbanni@gmail.com
punjabbani@yahoo.com

ਭਾਜਪਾ ਪੰਜਾਬ ਦੇ ਮਹਿਲਾ ਮੋਰਚੇ ਵੱਲੋਂ ਪਟਿਆਲਾ ਵਿਖੇ ਨਾਰੀ ਸ਼ਕਤੀ ਵੰਦਨ ਯਾਤਰਾ ਦਾ ਆਯੋਜਨ

ਭਾਜਪਾ ਪੰਜਾਬ ਦੇ ਮਹਿਲਾ ਮੋਰਚੇ ਵੱਲੋਂ ਪਟਿਆਲਾ ਵਿਖੇ ਨਾਰੀ ਸ਼ਕਤੀ ਵੰਦਨ ਯਾਤਰਾ ਦਾ ਆਯੋਜਨ

ਭਾਜਪਾ ਪੰਜਾਬ ਦੇ ਮਹਿਲਾ ਮੋਰਚੇ ਵੱਲੋਂ ਪਟਿਆਲਾ ਵਿਖੇ ਨਾਰੀ ਸ਼ਕਤੀ ਵੰਦਨ ਯਾਤਰਾ ਦਾ ਆਯੋਜਨ

ਵੱਖ-ਵੱਖ ਮਹਿਲਾ ਕੇਂਦਰਿਤ ਸਕੀਮਾਂ ਰਾਹੀਂ ਮੋਦੀ ਸਰਕਾਰ ਨੇ ਔਰਤਾਂ ਦੇ ਜੀਵਨ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ: ਜੈ ਇੰਦਰ ਕੌਰ

ਪਟਿਆਲਾ, 4 ਮਾਰਚ
ਭਾਰਤੀ ਜਨਤਾ ਪਾਰਟੀ ਦੀ ਪ੍ਰਚਾਰ ਪ੍ਰਸਾਰ ਮੁਹਿੰਮ ਤਹਿਤ, ਪੰਜਾਬ ਮਹਿਲਾ ਮੋਰਚਾ ਨੇ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਵਿੱਚ ਪਟਿਆਲਾ ਵਿੱਚ ਇੱਕ ਵਿਸ਼ਾਲ ਨਾਰੀ ਸ਼ਕਤੀ ਵੰਦਨ ਯਾਤਰਾ ਕੱਢੀ।
ਇਹ ਯਾਤਰਾ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਮਹਿਲਾ ਮੋਰਚਾ ਵੱਲੋਂ ਕੱਢੀ ਗਈ, ਜਿਸ ਦਾ ਉਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਭਾਰਤ ਵਿੱਚ ਔਰਤਾਂ ਦੇ ਸਸ਼ਕਤੀਕਰਨ ਲਈ ਚੁੱਕੇ ਗਏ ਕਦਮਾਂ ਨੂੰ ਉਜਾਗਰ ਕਰਨਾ ਸੀ।
ਇਸ ਮੌਕੇ ਸੰਬੋਧਨ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ, “ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਨੇ ਪਿਛਲੇ 10 ਸਾਲਾਂ ਵਿੱਚ ਔਰਤਾਂ ਲਈ ਵੱਖ-ਵੱਖ ਭਲਾਈ ਸਕੀਮਾਂ ਚਲਾ ਕੇ ਭਾਰਤ ਦੀਆਂ ਔਰਤਾਂ ਦਾ ਜੀਵਨ ਪੂਰੀ ਤਰ੍ਹਾਂ ਬਦਲ ਕੇ ਰੱਖ ਦਿੱਤਾ ਹੈ। ਮੋਦੀ ਸਰਕਾਰ ਦੀਆਂ ਸਕੀਮਾਂ ਸਦਕਾ ਅੱਜ ਔਰਤਾਂ ਨਾ ਸਿਰਫ਼ ਬਰਾਬਰ ਬਣ ਗਈਆਂ ਹਨ, ਸਗੋਂ ਕਈ ਖੇਤਰਾਂ ਵਿੱਚ ਮਰਦਾਂ ਤੋਂ ਵੀ ਅੱਗੇ ਨਿਕਲ ਗਈਆਂ ਹਨ। ਔਰਤਾਂ ਲਈ 33% ਰਾਖਵਾਂਕਰਨ ਲਿਆ ਕੇ ਮੋਦੀ ਸਰਕਾਰ ਨੇ ਉੱਚ ਪੱਧਰ ‘ਤੇ ਸਮਾਵੇਸ਼ੀ ਸ਼ਾਸਨ ਯਕੀਨੀ ਬਣਾਉਣ ਲਈ ਇੱਕ ਇਤਿਹਾਸਕ ਕਦਮ ਚੁੱਕਿਆ ਹੈ।”
ਮਹਿਲਾ ਮੋਰਚਾ ਪ੍ਰਧਾਨ ਨੇ ਅੱਗੇ ਕਿਹਾ, “ਮੋਦੀ ਜੀ ਦੀ ਅਗਵਾਈ ਵਿੱਚ ਬਹੁਤ ਸਾਰੀਆਂ ਭਲਾਈ ਸਕੀਮਾਂ ਸ਼ੁਰੂ ਕਰਨ ਨਾਲ ਔਰਤਾਂ ਦੀ ਸਥਿਤੀ ਪਹਿਲਾਂ ਨਾਲੋਂ ਵੀ ਮਜ਼ਬੂਤ ਹੋ ਰਹੀ ਹੈ, ਸਰਕਾਰ ਵੱਲੋਂ ਉਜਵਲਾ ਸਕੀਮ, ਲਖਪਤੀ ਦੀਦੀ, ਡਰੋਨ ਦੀਦੀ, ਵਿਦਿਆ ਲਕਸ਼ਮੀ ਯੋਜਨਾ ਅਤੇ ਹੋਰ ਕਈ ਯੋਜਨਾਵਾਂ ਔਰਤਾਂ ਦੇ ਸਸ਼ਕਤੀਕਰਨ ਲਈ ਸ਼ੁਰੂ ਕੀਤੀਆਂ ਗਈਆਂ ਹਨ।”
ਉਨ੍ਹਾਂ ਅੱਗੇ ਕਿਹਾ, “ਇਹਨਾਂ ਸਾਰੀਆਂ ਸਕੀਮਾਂ ਲਈ ਭਾਜਪਾ ਸਰਕਾਰ ਦਾ ਧੰਨਵਾਦ ਕਰਨ ਲਈ ਪਟਿਆਲਾ ਜ਼ਿਲ੍ਹਾ ਦੀਆਂ ਔਰਤਾਂ ਨੇ ਇਸ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਹੈ ਅਤੇ ਇਹ ਔਰਤਾਂ ਇੱਕ ਵਾਰ ਫਿਰ ਮੋਦੀ ਜੀ ਨੂੰ ਸਾਡੇ ਮਾਣਯੋਗ ਪ੍ਰਧਾਨ ਮੰਤਰੀ ਵਜੋਂ ਚੁਣਨ ਲਈ ਤਿਆਰ ਹਨ।”
ਜੈ ਇੰਦਰ ਕੌਰ ਨਾਲ ਸਮੁੱਚੀ ਪਟਿਆਲਾ ਲੋਕ ਸਭਾ ਮਹਿਲਾ ਮੋਰਚਾ ਟੀਮ ਵੀ ਹਾਜ਼ਰ ਸੀ।

Advertisement
Advertisement
Advertisement
Advertisement
Scroll to Top