Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 12:56 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਬਾਰੇ ਸਬ ਕਮੇਟੀ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਬਾਰੇ ਸਬ ਕਮੇਟੀ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਬਾਰੇ ਸਬ ਕਮੇਟੀ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
-ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ ਤੇ ਕੁਲਜੀਤ ਸਿੰਘ ਰੰਧਾਵਾ ਵੱਲੋਂ ਅਧਿਕਾਰੀਆਂ ਨਾਲ ਬੈਠਕ
-ਸ਼ਹਿਰ ‘ਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਬਾਰੀਕੀ ਨਾਲ ਮੁਲੰਕਣ, ਪ੍ਰਾਜੈਕਟਾਂ ‘ਚ ਹੋਰ ਤੇਜੀ ਲਿਆਉਣ ਦੇ ਆਦੇਸ਼
-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਕ ਸ਼ਹਿਰ ਵਾਸੀਆਂ ਨੂੰ ਮਿਲਣਗੀਆਂ ਬਿਹਤਰ ਸਹੂਲਤਾਂ-ਅਜੀਤਪਾਲ ਸਿੰਘ ਕੋਹਲੀ
ਪਟਿਆਲਾ, 28 ਫਰਵਰੀ:
ਪੰਜਾਬ ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਦੀ ਕਮੇਟੀ ਵੱਲੋਂ ਵਿਧਾਇਕਾਂ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ ਅਤੇ ਕੁਲਜੀਤ ਸਿੰਘ ਰੰਧਾਵਾ ‘ਤੇ ਅਧਾਰਤ ਗਠਿਤ ਕੀਤੀ ਸਬ ਕਮੇਟੀ ਨੇ ਅੱਜ ਨਗਰ ਨਿਗਮ ਵਿਖੇ ਇੱਕ ਅਹਿਮ ਬੈਠਕ ਕਰਕੇ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।
ਜਿਕਰਯੋਗ ਹੈ ਕਿ ਸਥਾਨਕ ਸਰਕਾਰਾਂ ਦੀ ਕਮੇਟੀ ਨੇ ਚੇਅਰਮੈਨ ਤੇ ਵਿਧਾਇਕ ਲੁਧਿਆਣਾ ਪੱਛਮੀ ਗੁਰਪ੍ਰੀਤ ਬੱਸੀ ਗੋਗੀ ਦੀ ਅਗਵਾਈ ਹੇਠ ਲੰਘੀ 19 ਜਨਵਰੀ ਨੂੰ ਨਗਰ ਨਿਗਮ ਤੇ ਨਗਰ ਸੁਧਾਰ ਟਰੱਸਟ ਪਟਿਆਲਾ ਦੇ ਨਾਲ ਸਬੰਧਤ ਵਿਕਾਸ ਕਾਰਜਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਸੀ ਅਤੇ ਇਨ੍ਹਾਂ ਕੰਮਾਂ ਦਾ ਦੁਬਾਰਾ ਜਾਇਜ਼ਾ ਲੈਣ ਲਈ ਇੱਕ ਸਬ ਕਮੇਟੀ ਦਾ ਗਠਨ ਕੀਤਾ ਸੀ। ਇਸੇ ਕਮੇਟੀ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਟਿਆਲਾ ਸ਼ਹਿਰ ਵਿੱਚ ਪਿਛਲੇ ਸਮੇਂ ਦੌਰਾਨ ਹੋਏ ਵਿਕਾਸ ਕਾਰਜਾਂ ‘ਤੇ ਤਸੱਲੀ ਦਾ ਇਜ਼ਹਾਰ ਕਰਦਿਆਂ ਚੱਲ ਰਹੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ।
ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਸਬ ਕਮੇਟੀ ਨੇ ਪਿਛਲੇ ਸਮੇਂ ਵਿਧਾਨ ਸਭਾ ਕਮੇਟੀ ਵੱਲੋਂ ਦਿੱਤੇ ਗਏ ਨਿਰਦੇਸ਼ਾਂ ‘ਤੇ ਹੋਏ ਕੰਮਾਂ ਦਾ ਅੱਜ ਬਾਰੀਕੀ ਨਾਲ ਮੁਲੰਕਣ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਦੇ ਦੌਰੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਕ ਪਟਿਆਲਾ ਸ਼ਹਿਰ ਵਿੱਚ ਕਰਵਾਏ ਗਏ ਕੰਮ ਲੋਕਾਂ ਨੂੰ ਦਿਸਣ ਲੱਗੇ ਹਨ, ਇਸ ‘ਤੇ ਕਮੇਟੀ ਨੇ ਤਸੱਲੀ ਦਾ ਇਜ਼ਹਾਰ ਕੀਤਾ ਹੈ।
ਵਿਧਾਇਕ ਕੋਹਲੀ ਨੇ ਕਿਹਾ ਕਿ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਹੈ, ਜਿਨ੍ਹਾਂ ਨੇ ਕਾਬਲ ਵਿਧਾਇਕਾਂ ਦੀ ਕਮੇਟੀ ਦਾ ਗਠਨ ਕਰਕੇ ਪਟਿਆਲਾ ਭੇਜਿਆ ਅਤੇ ਇਸ ਕਮੇਟੀ ਵੱਲੋਂ ਨਿਰੰਤਰ ਜਾਇਜ਼ਾ ਲਿਆ ਜਾਵੇਗਾ ਤਾਂ ਕਿ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮੇਂ ਸਿਰ ਮੁਕੰਮਲ ਕਰਕੇ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਦਿੱਤੀਆਂ ਜਾ ਸਕਣ।
ਸਬ ਕਮੇਟੀ ‘ਚ ਸ਼ਾਮਲ ਵਿਧਾਇਕਾਂ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ ਤੇ ਕੁਲਜੀਤ ਸਿੰਘ ਰੰਧਾਵਾ ਡੇਰਾਬਸੀ ਨੇ ਅਧਿਕਾਰੀਆਂ ਤੋਂ ਸਥਾਨਕ ਸਰਕਾਰਾਂ ਕਮੇਟੀ ਵੱਲੋਂ ਪਿਛਲੇ ਦੌਰੇ ਸਮੇਂ ਦਿੱਤੇ ਗਏ ਨਿਰਦੇਸ਼ਾਂ ‘ਤੇ ਕੀਤੇ ਗਏ ਅਮਲ ਦੀ ਮੁਕੰਮਲ ਜਾਣਕਾਰੀ ਲਈ ਅਤੇ ਹੋਰ ਲੋੜੀਂਦੇ ਨਿਰਦੇਸ਼ ਦਿੱਤੇ।
ਬੈਠਕ ਦੌਰਾਨ ਏ.ਸੀ. ਮਾਰਕਿਟ ਨੇੜੇ ਬਹੁ ਮੰਜ਼ਿਲਾਂ ਕਾਰ ਪਾਰਕਿੰਗ, ਨਹਿਰੀ ਪਾਣੀ ਪ੍ਰੋਜੈਕਟ, ਸ਼ਹਿਰ ਵਿੱਚਲੇ ਨਜਾਇਜ਼ ਕਬਜ਼ਿਆਂ, ਸਾਫ਼ ਸਫ਼ਾਈ, ਕੂੜੇ ਦੇ ਬਿਨਜ਼ ਦਾ ਰੱਖ-ਰਖਾਓ, ਅਬਲੋਵਾਲ ਡੇਅਰੀ ਪ੍ਰਾਜੈਕਟ, ਨਗਰ ਸੁਧਾਰ ਟਰੱਸਟ ਦਾ ਮਿਡ ਟਾਊਨ ਪਲਾਜ਼ਾ, ਨਗਰ ਨਿਗਮ ਦੀ ਆਮਦਨ ਵਧਾਉਣ, ਸ਼ਹਿਰ ਵਿਚਲੀਆਂ ਬਿਜਲੀ ਦੀਆਂ ਤਾਰਾਂ ਜਮੀਨਦੋਜ਼ ਕਰਨ, ਕਬਾੜੀ ਮਾਰਕੀਟ ਵਿਖੇ ਸੀਵਰੇਜ, ਸੜਕਾਂ, ਤੇ ਹੋਰ ਵਿਕਾਸ ਪ੍ਰਾਜੈਕਟਾਂ ਦਾ ਵੀ ਜਾਇਜ਼ਾ ਲੈਂਦਿਆਂ ਇਨ੍ਹਾਂ ਨੂੰ ਮਿੱਥੇ ਸਮੇਂ ਵਿੱਚ ਕਰਵਾਉਣ ਬਾਰੇ ਕਿਹਾ ਗਿਆ। ਕਮੇਟੀ ਨੇ ਹਦਾਇਤ ਕੀਤੀ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ, ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਨਿਗਮ ਦੇ ਸੀਨੀਅਰ ਅਧਿਕਾਰੀਆਂ ਸਮੇਤ ਬਿਜਲੀ ਨਿਗਮ, ਨਗਰ ਸੁਧਾਰ ਟਰੱਸਟ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Advertisement
Advertisement
Advertisement
Advertisement
Scroll to Top