Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

-ਵਿਧਾਇਕ ਕੋਹਲੀ ਪੁੱਜੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਕੈਂਪ 'ਚ

ਦੁਆਰਾ: Punjab Bani ਪ੍ਰਕਾਸ਼ਿਤ :Thursday, 29 February, 2024, 05:13 PM

-ਵਿਧਾਇਕ ਕੋਹਲੀ ਪੁੱਜੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਕੈਂਪ ‘ਚ
-ਕੈਂਪ ਦਾ ਜਾਇਜ਼ਾ, ਲੋਕਾਂ ਨਾਲ ਗੱਲਬਾਤ, ਦਿੱਤੀਆਂ ਜਾ ਰਹੀਆਂ ਸੇਵਾਵਾਂ ‘ਤੇ ਤਸੱਲੀ ਪ੍ਰਗਟਾਈ
ਪਟਿਆਲਾ, 29 ਫਰਵਰੀ:
ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਇੱਥੇ ਧਰਮਸ਼ਾਲਾ ਕਸ਼ਅਪ ਰਾਜਪੂਤ ਸਭਾ, ਬਡੂੰਗਰ ਵਿਖੇ ਲਗਾਏ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲਿਆ।
ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਵਿਧਾਇਕ ਕੋਹਲੀ ਨੇ ਕੈਂਪ ਵਿੱਚ ਪੁੱਜੇ ਤੇ ਕੈਂਪ ਤੋਂ ਸੰਤੁਸ਼ਟ ਲੋਕਾਂ ਤੋਂ ਫੀਡਬੈਕ ਵੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਇੱਕ ਮਹੀਨਾ ਚੱਲਣ ਵਾਲੇ ਇਨ੍ਹਾਂ ਕੈਂਪਾਂ ਵਿੱਚ ਲੋੜਵੰਦਾਂ ਨੇ ਸਰਕਾਰ ਦੇ ਪ੍ਰੋਗਰਾਮਾਂ ਤੇ ਭਲਾਈ ਸਕੀਮਾਂ ਦਾ ਲਾਭ ਲਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਤੱਕ ਪਹੁੰਚ ਕਰਨ ਲਈ ਇਹ ਕੈਂਪ ਲੋਕਾਂ ਨੂੰ ਬਹੁਤ ਫਾਇਦੇਮੰਦ ਸਾਬਤ ਹੋਏ ਹਨ ਤੇ ਇੱਥੇ ਤਤਕਾਲ ਹੀ ਲੋਕਾਂ ਦੇ ਕੰਮ ਹੋ ਰਹੇ ਹਨ।
ਅੱਜ ਕੈਂਪ ਦੌਰਾਨ 45 ਸੇਵਾਵਾਂ ਤੋਂ ਇਲਾਵਾ ਸਾਂਝ ਕੇਂਦਰ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਲੋਕਾਂ ਨੂੰ ਇਕੋ ਛੱਤ ਥੱਲੇ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।



Scroll to Top