ਨਗਰ ਨਿਗਮ ਨੁੰ ਤਾਲਾ ਲਗਾਉਣ ਤੇ ਕਾਂਗਰਸੀ ਨੇਤਾ ਰਵਨੀਤ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ ਤੇ ਮਾਮਲਾ ਦਰਜ

ਦੁਆਰਾ: Punjab Bani ਪ੍ਰਕਾਸ਼ਿਤ :Thursday, 29 February, 2024, 05:21 PM

ਨਗਰ ਨਿਗਮ ਨੁੰ ਤਾਲਾ ਲਗਾਉਣ ਤੇ ਕਾਂਗਰਸੀ ਨੇਤਾ ਰਵਨੀਤ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ ਤੇ ਮਾਮਲਾ ਦਰਜ
ਲੁਧਿਆਣਾ; ਲੁਧਿਆਣਾ ਪੁਲਿਸ ਨੇ ਕਾਂਗਰਸ ਸੰਸਦ ਮੈਂਬਰ ਰਵਨੀਤ ਬਿੱਟੂ, ਭਾਰਤ ਭੂਸ਼ਨ ਆਸ਼ੂ ਤੇ ਸੰਜੇ ਤਲਵਾੜ ਖਿਲਾਫ FIR ਦਰਜ ਕੀਤੀ ਹੈ। ਇਹ ਕਾਰਵਾਈ ਲੁਧਿਆਣਾ ਨਗਰ ਨਿਗਮ ਵਿਚ ਰੋਸ ਪ੍ਰਦਰਸ਼ਨ ਨੂੰ ਲੈ ਕੇ ਕੀਤੀ ਗਈ ਹੈ। ਦੱਸ ਦਈਏ ਕਿ ਕੱਲ੍ਹ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਨ ਆਸ਼ੂ ਤੇ ਸੰਜੇ ਤਲਵਾੜ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰਾਂ ਨੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਸੀ। ਨਗਰ ਨਿਗਮ ਨੂੰ ਤਾਲਾ ਲਾ ਦਿੱਤਾ ਗਿਆ ਸੀ। ਹੁਣ ਨਗਰ ਨਿਗਮ ਦੇ ਮੁਲਾਜ਼ਮ ਦੀ ਸ਼ਿਕਾਇਤ ਉਤੇ ਰਵਨੀਤ ਬਿੱਟੂ, ਭਾਰਤ ਭੂਸ਼ਨ ਆਸ਼ੂ ਅਤੇ ਸੰਜੇ ਤਲਵਾੜ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ।