Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 1:59 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼ੋ੍ਰਮਣੀ ਕਮੇਟੀ ਨੇ ਸਾਹਿਬਜ਼ਾਦਿਆਂ ਦੀ ਯਾਦਗਾਰ ਬਣਾਉਣ ਲਈ ਭੇਜੀ ਸਹਾਇਤਾ : ਜਥੇਦਾਰ ਕਰਤਾਰਪੁਰ

ਸ਼ੋ੍ਰਮਣੀ ਕਮੇਟੀ ਨੇ ਸਾਹਿਬਜ਼ਾਦਿਆਂ ਦੀ ਯਾਦਗਾਰ ਬਣਾਉਣ ਲਈ ਭੇਜੀ ਸਹਾਇਤਾ : ਜਥੇਦਾਰ ਕਰਤਾਰਪੁਰ

ਸ਼ੋ੍ਰਮਣੀ ਕਮੇਟੀ ਨੇ ਸਾਹਿਬਜ਼ਾਦਿਆਂ ਦੀ ਯਾਦਗਾਰ ਬਣਾਉਣ ਲਈ ਭੇਜੀ ਸਹਾਇਤਾ : ਜਥੇਦਾਰ ਕਰਤਾਰਪੁਰ
ਸਾਹਿਬਜ਼ਾਦਿਆਂ ਦੀ ਯਾਦਗਾਰ ਨੂੰ ਮੁਕੰਮਲ ਕਰਨ ਦੀ ਸੇਵਾ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਨੂੰ ਸੌਂਪੀ
ਪਟਿਆਲਾ 1 ਮਾਰਚ ()
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਹਲਕਾ ਸਨੌਰ ਦੀ ਸੰਗਤ ਵੱਲੋਂ ਕੀਤੀ ਮੰਗ ਦੇ ਆਧਾਰ ’ਤੇ ਪਿੰਡ ਸ਼ਾਦੀਪੁਰ ਵਿਚ ਸਾਹਿਬਜ਼ਾਦਿਆਂ ਦੀ ਯਾਦਗਾਰ ਬਣਾਉਣ ਲਈ ਸਹਾਇਤਾ ਰਾਸ਼ੀ ਭੇਜੀ ਗਈ ਹੈ। ਇਸ ਸਬੰਧੀ ਜਾਣਕਾਰੀ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸਾਂਝੀ ਕੀਤਾ। ਜਥੇਦਾਰ ਕਰਤਾਰਪੁਰ ਨੇ ਦੱਸਿਆ ਕਿ ਪਿੰਡ ਸ਼ਾਦੀਪੁਰ ਵਿਚ ਸਬੰਧਤ ਜੋਗਾ ਸਿੰਘ ਦੇ ਪਰਿਵਾਰ ਵੱਲੋਂ ਸਾਹਿਬਜ਼ਾਦਿਆਂ ਦੀ ਯਾਦਗਾਰ ਸਥਾਪਤ ਕਰਨ ਲਈ ਜ਼ਮੀਨ ਦਾ ਦਿੱਤੀ ਗਈ, ਜਿਥੇ ਨਵ ਨਿਰਮਾਣ ਉਸਾਰੀ ਲਈ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਨੂੰ ਸੇਵਾ ਦੀ ਜ਼ਿੰਮੇਵਾਰੀ ਸੌਂਪੀ ਗਈ। ਸਾਹਿਬਜ਼ਾਦਿਆਂ ਦੀ ਯਾਦਗਾਰ ਸਥਾਪਤ ਕਰਨ ਲਈ ਸ਼ੋ੍ਰਮਣੀ ਕਮੇਟੀ ਕੋਲ ਇਲਾਕੇ ਦੀ ਸੰਗਤ ਦੀ ਪਹੁੰਚ ਕੀਤੀ ਸੀ, ਜਿਸ ਨੂੰ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੋਰਨਾਂ ਨੇ ਪ੍ਰਵਾਨ ਕਰਦਿਆਂ ਧਰਮ ਪ੍ਰਚਾਰ ਕਮੇਟੀ ਵੱਲੋਂ ਪੰਜਾਹ ਹਜ਼ਾਰ ਰੁਪਏ ਰਾਸ਼ੀ ਦਾ ਚੈਕ ਭੇਜਿਆ ਅਤੇ ਪ੍ਰਬੰਧਕਾਂ ਨੂੰ ਸਹਾਇਤਾ ਰਾਸ਼ੀ ਪਹੁੰਚਾ ਦਿੱਤਾ ਗਈ ਹੈ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਸਿੱਖ ਇਤਿਹਾਸ ਅੰਦਰ ਸਾਹਿਬਜਾਦਿਆਂ ਦੀ ਅਦੁੱਤੀ ਸ਼ਹਾਦਤ ਹੋਈ, ਜਿਸ ਨੂੰ ਸਮੁੱਚੀ ਲੋਕਾਈ ਸਿਜਦਾ ਕਰਦੀ ਹੈ ਅੱਜ ਉਨ੍ਹਾਂ ਦੀਆਂ ਵੱਡਮੁੱਲੀਆਂ ਕੁਰਬਾਨੀਆਂ ਦੀ ਯਾਦ ਵਿਚ ਯਾਦਗਾਰ ਸਥਾਪਤ ਕਰਨ ਲਈ ਜੋਗਾ ਸਿੰਘ ਦੇ ਪਰਿਵਾਰ ਨੇ ਜ਼ਮੀਨ ਦਾਨ ਕੀਤੀ ਤਾਂ ਸ਼ੋ੍ਰਮਣੀ ਕਮੇਟੀ ਵੀ ਆਪਣਾ ਵੱਡਮੁੱਲਾ ਯੋਗਦਾਨ ਪਾ ਰਹੀ ਹੈ। ਜਥੇਦਾਰ ਕਰਤਾਰਪੁਰ ਨੇ ਦੱਸਿਆ ਕਿ ਯਾਦਗਾਰ ਨੂੰ ਮੁਕੰਮਲ ਕਰਨ ਦੀ ਸੇਵਾ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਨੇ ਸੰਭਾਲੀ ਹੋਈ ਹੈ, ਜੋ ਜਲਦ ਹੀ ਇਤਿਹਾਸਕ ਯਾਦਗਾਰ ਸੰਗਤਾਂ ਨੂੰ ਸਮਰਪਿਤ ਕਰਨਗੇ। ਇਸ ਮੌਕੇ ਸ੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਥੇਦਾਰ ਗੁਰਜੀਤ ਸਿੰਘ ਉਪਲੀ, ਚੇਅਰਮੈਨ ਪਰਮਜੀਤ ਸਿੰਘ ਮਹਿਮੂਦਪੁਰ, ਜਸਪ੍ਰੀਤ ਸਿੰਘ ਬਾਬਾ ਪਿੱਪਲ, ਪ੍ਰੀਤਮ ਸਿੰਘ ਸਾਦੀਪੁਰ, ਮਨਜੀਤ ਸਿੰਘ,ਗੁਰਬਾਜ ਸਿੰਘ ਦੌਲਤਪੁਰ ਆਦਿ ਮੌਜੂਦ ਸਨ।

Advertisement
Advertisement
Advertisement
Advertisement
Scroll to Top