Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਪਟਿਆਲਾ ਜ਼ਿਲ੍ਹੇ 'ਚ ਫ਼ਸਲਾਂ ਦੀ ਰਹਿੰਦ-ਖੂੰਹਦ ਤੇ ਪਰਾਲੀ ਪ੍ਰਬੰਧਨ ਲਈ ਸਮਝੌਤਾ ਸਹੀਬੰਦ

ਦੁਆਰਾ: Punjab Bani ਪ੍ਰਕਾਸ਼ਿਤ :Friday, 01 March, 2024, 04:27 PM

ਪਟਿਆਲਾ ਜ਼ਿਲ੍ਹੇ ‘ਚ ਫ਼ਸਲਾਂ ਦੀ ਰਹਿੰਦ-ਖੂੰਹਦ ਤੇ ਪਰਾਲੀ ਪ੍ਰਬੰਧਨ ਲਈ ਸਮਝੌਤਾ ਸਹੀਬੰਦ
-ਡੇਲਾਇਟ ਕੰਪਨੀ ‘ਪਰਾਲੀ ਨੂੰ ਜ਼ੀਰੋ ਅੱਗ’ ਦਾ ਟੀਚਾ ਹਾਸਲ ਕਰਨ ‘ਚ ਕਰੇਗੀ ਮਦਦ
-ਫ਼ਸਲੀ ਰਹਿੰਦ-ਖੂੰਹਦ ਸੰਭਾਲਣ ਲਈ ਪਟਿਆਲਾ ‘ਚ ਸ਼ੁਰੂ ਹੋਵੇਗਾ ਪਾਇਲਟ ਪ੍ਰਾਜੈਕਟ-ਡੀ.ਸੀ.
ਪਟਿਆਲਾ, 1 ਮਾਰਚ:
ਪਟਿਆਲਾ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਜ਼ੀਰੋ ‘ਤੇ ਲਿਆਉਣ ਅਤੇ ਫ਼ਸਲੀ ਰਹਿੰਦ-ਖੂੰਹਦ ਸੰਭਾਲਣ ਲਈ ਡੀਲਾਇਟ ਕੰਪਨੀ ਨਾਲ ਇੱਕ ਸਮਝੌਤਾ ਸਹੀਬੰਦ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਦੀ ਮੌਜੂਦਗੀ ‘ਚ ਡੇਲਾਇਟ ਟੋਚੇ ਤੋਹਮਾਤਸੂ ਇੰਡੀਆ ਦੇ ਕਾਰਜਕਾਰੀ ਡਾਇਰੈਕਟਰ ਵਿਵੇਕ ਮਿੱਤਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਇੱਕ ਫੈਸਿਲੀਟੇਟਿੰਗ ਏਜੰਸੀ ਵਜੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਸਮਝੌਤੇ ਉਪਰ ਦਸਤਖ਼ਤ ਕੀਤੇ।
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪਟਿਆਲਾ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾ ਨੂੰ ਪੂਰੀ ਤਰ੍ਹਾਂ ਰੋਕਣ ਲਈ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਸੰਭਾਲਣ ਲਈ ਰਣਨੀਤੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਈ ਕਦਮ ਉਠਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਇਸ ਸਮਝੌਤੇ ਨੂੰ ਇੱਕ ਪਾਇਲਟ ਪ੍ਰਾਜੈਕਟ ਵਜੋਂ ਲਿਆ ਜਾਵੇਗਾ ਅਤੇ ਜੇਕਰ ਇਸ ਵਿੱਚ ਸਫ਼ਲਤਾ ਮਿਲਦੀ ਹੈ ਤਾਂ ਇਸ ਨੂੰ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਲਾਗੂ ਕੀਤਾ ਜਾ ਸਕੇਗਾ।
ਡੀ.ਸੀ. ਨੇ ਅੱਗੇ ਦੱਸਿਆ ਕਿ ਡੇਲਾਇਟ ਟੋਚੇ ਤੋਹਮਾਤਸੂ ਇੰਡੀਆ ਵੱਲੋਂ ਪਰਾਲੀ ਨੂੰ ਕਿਸਾਨਾਂ ਤੋਂ ਹਾਸਲ ਕਰਕੇ ਅੱਗੇ ਹੋਰ ਕੰਮਾਂ ਲਈ ਵਰਤਣ ਵਾਸਤੇ ਵੱਖ-ਵੱਖ ਕੰਪਨੀਆਂ ਕੋਲ ਭੇਜਣ ਲਈ ਸਹਾਇਤਾ ਕੀਤੀ ਜਾਵੇਗੀ, ਸਿੱਟੇ ਵਜੋਂ ਪਰਾਲੀ ਨੂੰ ਅੱਗ ਲਾਉਣ ਤੋਂ ਬਿਨ੍ਹਾਂ ਹੀ ਉਸਦੀ ਐਕਸ ਸੀਟੂ ਮੈਨੇਜਮੈਂਟ ਤਹਿਤ ਸੰਭਾਲ ਹੋ ਜਾਵੇਗੀ।
ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਕੰਪਨੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲਕੇ ਜ਼ਿਲ੍ਹੇ ਵਿੱਚ 12 ਤੋਂ 14 ਹਫ਼ਤਿਆਂ ਦਾ ਇੱਕ ਵਿਸਥਾਰਤ ਅਧਿਐਨ ਕਰਕੇ ਪਰਾਲੀ ਤੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਲਈ ਰਣਨੀਤੀ ਉਲੀਕੀ ਜਾਵੇਗੀ। ਇਸ ਤਹਿਤ ਪਰਾਲੀ ਦੀ ਸੰਭਾਲ ਲਈ ਦਰਪੇਸ਼ ਚੁਣੌਤੀਆਂ ਦੇ ਹੱਲ ਲਈ ਕਿਸਾਨਾਂ, ਕਸਟਮ ਹਾਇਰਿੰਗ ਸੈਂਟਰਜ਼, ਪਰਾਲੀ ਸੰਭਾਲਣ ਵਾਲੇ ਸੰਦਾਂ ਦੇ ਡੀਲਰ, ਪੰਚਾਇਤ ਨਾਲ ਗੱਲਬਾਤ ਕੀਤੀ ਜਾਵੇਗੀ।
ਇਸ ਤੋਂ ਬਿਨ੍ਹਾਂ ਸੀ.ਆਰ.ਐਮ. ਗਤੀਵਿਧੀਆਂ, ਕਣਕ ਦੀ ਝੋਨੇ ਦੀ ਪਰਾਲੀ ਵਾਲੇ ਖੇਤ ਵਿੱਚ ਸਿੱਧੀ ਬਿਜਾਈ, ਪਰਾਲੀ ਵਰਤਣ ਵਾਲੇ ਉਦਯੋਗਾਂ ਨਾਲ ਗੱਲਬਾਤ, ਗਊਸ਼ਾਲਾ ਤੇ ਡੇਅਰੀ ਪਲਾਟਾਂ ਵਿੱਚ ਪਰਾਲੀ ਦੀ ਵਰਤੋਂ ਆਦਿ ਗਤੀਵਿਧੀਆਂ ‘ਚ ਹਿੱਸਾ ਲਿਆ ਜਾਵੇਗਾ।
ਡੇਲਾਇਟ ਟੋਚੇ ਤੋਹਮਾਤਸੂ ਇੰਡੀਆ ਦੇ ਕਾਰਜਕਾਰੀ ਡਾਇਰੈਕਟਰ ਵਿਵੇਕ ਮਿੱਤਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਹਰਿਆਣਾ ਦੇ 666 ਪਿੰਡਾਂ ਵਿੱਚ ਅਜਿਹਾ ਪ੍ਰਬੰਧਨ ਕੀਤਾ ਗਿਆ ਸੀ, ਸਿੱਟੇ ਵਜੋਂ ਉਥੇ ਪਰਾਲੀ ਸਾੜਨ ਦੇ 54 ਫ਼ੀਸਦੀ ਮਾਮਲੇ ਘਟੇ ਹਨ ਅਤੇ ਇਸ ਨੂੰ ਪਟਿਆਲਾ ਵਿੱਚ ਵੀ ਸਫ਼ਲਤਾ ਪੂਰਵਕ ਲਾਗੂ ਕੀਤਾ ਜਾਵੇਗਾ। ਮੀਟਿੰਗ ‘ਚ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਰੋਹਿਤ ਸਿੰਗਲਾ, ਡੀ.ਡੀ.ਐਫ਼ ਨਿਧੀ ਮਲਹੋਤਰਾ ਤੇ ਹੋਰ ਮੌਜੂਦ ਸਨ।



Scroll to Top